Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਂਗੂ ਦੇ ਗੰਭੀਰ ਮਰੀਜਾਂ ਨੂੰ 24 ਘੰਟੇ ਸਪੈਸ਼ਲਿਸਟ ਡਾਕਟਰਾਂ ਦੀ ਸੇਵਾਵਾਂ ਯਕੀਨੀ ਕੀਤੀਆਂ ਜਾਣ : ਵਰਿੰਦਰ ਕੁਮਾਰ ਸ਼ਰਮਾ

ਸਿੰਗਲ ਡੋਨਲਰ ਪਲਾਜ਼ਮਾ ਮਸ਼ੀਨ ਨੂੰ ਜਲਦ ਲਾਇਸੈਂਸ ਜਾਰੀ ਕੀਤਾ ਜਾਵੇਗਾ

Himanshu Jain, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 25 Oct 2024

Last updated on: Oct 25, 2024, 00:00 IST

ਡੇਂਗੂ ਦੇ ਗੰਭੀਰ ਮਰੀਜਾਂ ਨੂੰ ਲੋੜ ਪੈਣ ਉਤੇ 24 ਘੰਟੇ ਸਪੈਸ਼ਲਿਸਟ ਡਾਕਟਰਾਂ ਦੀ ਸੇਵਾਵਾਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਹੱਈਆ ਕਰਵਾਉਣਾ ਯਕੀਨੀ ਕੀਤਾ ਜਾਵੇ ਅਤੇ ਲੋੜ ਪੈਣ ਉਤੇ ਹੀ ਮਰੀਜਾਂ ਨੂੰ ਰੈਫਰ ਕੀਤਾ ਜਾਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਐਮ.ਡੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਰਿੰਦਰ ਕੁਮਾਰ ਸ਼ਰਮਾ ਨੇ ਕੀਤਾ ਅਤੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਡੇਂਗੂ ਸਮੇਤ ਹੋਰ ਗੰਭੀਰ ਬਿਮਾਰੀਆਂ ਤੋਂ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਨੂੰ ਘਟਾਉਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਈ ਜਾ ਰਹੀ ਹੈ। 

ਜਿਸ ਤਹਿਤ ਸਿਹਤ ਮੰਤਰੀ ਸ. ਬਲਵੀਰ ਸਿੰਘ ਅਤੇ ਸਾਰੇ ਸੀਨੀਅਰ ਅਧਿਕਾਰੀਆਂ ਵਲੋਂ ਜਿਲ੍ਹਾ ਪੱਧਰ ਉਤੇ ਜਾ ਕੇ ਹਲਾਤਾਂ ਦਾ ਜਾਇਜ਼ਾ ਨਿੱਜੀ ਤੌਰ ਉਤੇ ਜਾ ਕੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸਿੰਗਲ ਡੋਨਰ ਪਲਾਜ਼ਮਾ (ਐਸ.ਡੀ.ਪੀ.) ਮਸ਼ੀਨ ਉਪਲੱਭਧ ਕਰਵਾ ਦਿੱਤੀ ਗਈ ਹੈ ਜਿਸ ਨੂੰ ਚਲਾਉਣ ਲਈ ਜਲਦ ਲਾਇਸੈਂਸ ਵੀ ਜਾਰੀ ਕਰ ਦਿੱਤਾ ਜਾਵੇਗਾ ਜਿਸ ਉਪਰੰਤ ਜ਼ਿਲ੍ਹੇ ਦੇ ਲੋੜਵੰਦ ਮਰੀਜ਼ ਸਰਕਾਰੀ ਹਸਪਤਾਲ ਤੋਂ ਹੀ ਪਲੇਟਲੈਸ ਦੀਆਂ ਸੇਵਾਵਾਂ ਲੈ ਸਕਣਗੇ। 

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿੰਗਲ ਡੋਨਰ ਪਲਾਜ਼ਮਾ ਲਈ ਕਿੱਟਾਂ ਦੀ ਲੋੜ ਸਬੰਧੀ ਤਜਵੀਜ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਇਹ ਕਿੱਟਾ ਪੂਰਨ ਤੌਰ ਉਤੇ ਮੁਫਤ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਰੂਪਨਗਰ ਵਿਚ ਹੁਣ ਤੱਕ ਡੇਂਗੂ ਦੇ ਕੇਵਲ 61 ਮਰੀਜ਼ ਹੀ ਸਾਹਮਣੇ ਆਏ ਹਨ ਜਿਨ੍ਹਾਂ ਵਿਚ 7 ਮਰੀਜ਼ ਹੀ ਐਕਟਿਵ ਹਨ ਜੋ ਕਿ ਸਿਹਤ ਵਿਭਾਗ ਸਮੇਤ ਸਥਾਨਕ ਸਰਕਾਰਾਂ ਅਤੇ ਹੋਰ ਭਾਈਵਾਲ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। 

ਮੀਟਿੰਗ ਵਿੱਚ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਪਾਣੀ ਨਾਲ਼ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕਦਾ ਹੈ ਜੇਕਰ ਸਾਰੇ ਵਿਭਾਗ ਆਮ ਲੋਕਾਂ ਦੇ ਸਹਿਯੋਗ ਨਾਲ਼ ਕੰਮ ਕਰਨ ਅਤੇ ਮੱਛਰ ਨੂੰ ਪੈਦਾ ਹੋਣ ਲਈ ਕਿਸੇ ਵੀ ਤਰ੍ਹਾਂ ਦਾ ਸੁਖਾਵਾ ਵਾਤਾਵਰਨ ਨਾ ਬਣਨ ਦਿੱਤਾ ਜਾਵੇ। ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪ੍ਰੇਸ਼ਨ ਦੇ ਡਾਇਰੈਕਟਰ ਅਨਿਲ ਗੋਇਲ ਨੇ ਹਦਾਇਤ ਕਰਦਿਆਂ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਅਤੇ ਮਾਰਨ ਸਬੰਧੀ ਛਿੜਕਾਅ ਲਈ ਵਰਤੇ ਜਾਂਦੀਆਂ ਦਵਾਈਆਂ ਦੀ ਜਾਣਕਾਰੀ ਸਾਰੇ ਵਿਭਾਗਾਂ ਨੂੰ ਮੁਹੱਈਆ ਕਰਵਾਈ ਜਾਵੇ ਅਤੇ ਡੇਂਗੂ ਦੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਇਹ ਅੱਤ ਜਰੂਰੀ ਹੈ ਕਿ ਨਗਰ ਕੌਂਸਲਾਂ ਸ਼ਹਿਰਾਂ ਵਿੱਚ ਅਤੇ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਪਿੰਡਾਂ ਵਿੱਚ ਦਵਾਈਆਂ ਦਾ ਛਿੜਕਾਅ ਅਤੇ ਫੌਗਿੰਗ ਕਰਵਾਉਣ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਡੇਂਗੂ ਦੇ ਮਾਮਲੇ ਜਿਆਦਾ ਸਾਹਮਣੇ ਆਉਂਦੇ ਹਨ ਤਾਂ ਉਸ ਇਲਾਕੇ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇ। ਮੀਟਿੰਗ ਵਿੱਚ ਜਿਲ੍ਹਾ ਐਲੀਮੈਂਟਰੀ ਤੇ ਸੈਕੰਡਰੀ ਸਿਖਿਆ ਅਫਸਰ ਨੂੰ ਵਿਸ਼ੇਸ਼ ਤੌਰ ਉਤੇ ਕਿਹਾ ਗਿਆ ਕਿ ਸਕੂਲਾਂ ਵਿਚ ਸਵੇਰੇ ਹੋਣ ਵਾਲੀ ਅਸੈਂਬਲੀ ਵਿਚ ਬੱਚਿਆਂ ਨੂੰ ਡੇਂਗੂ ਦੀ ਬਿਮਾਰੀ ਦੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਜਾਵੇ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਵਿਦਿਆਰਥੀਆਂ ਵਲੋਂ ਇਹ ਜਾਣਕਾਰੀ ਆਪਣੇ ਘਰਾਂ ਤੱਕ ਸਾਂਝੀ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਸੀ.ਡੀ.ਪੀ.ਓਜ਼, ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ/ਕਰਮਚਾਰੀ ਨੂੰ ਕਿਹਾ ਕਿ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰੰਤਰ ਫੌਗਿੰਗ ਕਰਵਾਈ ਜਾਵੇ। ਇਸ ਤੋਂ ਇਲਾਵਾ ਸ਼ਹਿਰੀ ਖੇਤਰਾਂ ਵਿੱਚ ਕਿਤੇ ਵੀ ਕੂੜਾ-ਕਰਕਟ ਦੇ ਢੇਰ ਇਕੱਠੇ ਨਾ ਹੋਣ ਦਿੱਤੇ ਜਾਣ ਅਤੇ ਛੁੱਟੀ ਵਾਲੇ ਦਿਨ ਵੀ ਕੂੜੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ।

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਸਿਵਲ ਸਰਜਨ ਡਾ. ਤਰਸੇਮ ਸਿੰਘ ਸਮੇਤ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Himanshu Jain , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD