Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਨਵੇਂ ਅਪਰਾਧਿਕ ਕਾਨੂੰਨਾਂ ਤਹਿਤ ਪੀੜ੍ਹਤ ਲੋਕ ਕਿਸੇ ਵੀ ਥਾਣੇ 'ਚ ਜਾ ਕੇ ਦਰਜ ਕਰਵਾ ਸਕਦੇ ਨੇ ਐੱਫ.ਆਈ.ਆਰ. - ਐੱਸ.ਪੀ. ਹੈਡਕੁਆਰਟਰ

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਬੋਲੇ ਐੱਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ

Jaskirat Singh Ahir, Ministry of Information and Broadcasting, Mansa, E-Sakshya App, Dr. Rupinder Pal Kaur

Web Admin

Web Admin

5 Dariya News

ਮਾਨਸਾ , 25 Oct 2024

Last updated on: Oct 25, 2024, 00:00 IST

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿੱਚ ਆਯੋਜਿਤ ਕੀਤੀ ਗਈ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸ਼ੁੱਕਰਵਾਰ ਨੂੰ ਸਮਾਪਨ ਹੋ ਗਿਆ। ਇਸ ਜ਼ਿਲਾ ਪੱਧਰੀ ਪ੍ਰੋਗਰਾਮ ਵਿੱਚ ਐਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐਸ.ਪੀ. ਹੈਡਕੁਆਰਟਰ ਜਸਕੀਰਤ ਸਿੰਘ ਅਹੀਰ ਨੇ ਕਿਹਾ ਕਿ ਇਸ ਸਾਲ 1 ਜੁਲਾਈ ਤੋਂ 3 ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਚੁੱਕੇ ਹਨ। ਐਸ.ਪੀ. ਹੈਡਕੁਆਰਟਰ ਨੇ ਕਿਹਾ ਕਿ ਹੁਣ ਕੋਈ ਵੀ ਪੀੜ੍ਹਤ ਵਿਅਕਤੀ ਕਿਸੇ ਵੀ ਥਾਣੇ ਵਿੱਚ ਜਾ ਕੇ ਐਫ.ਆਈ.ਆਰ. ਦਰਜ ਕਰਵਾ ਸਕਦਾ ਹੈ, ਜਿਸਨੂੰ ਤਕਨੀਕੀ ਤੌਰ ਉੱਤੇ ਜ਼ੀਰੋ ਐੱਫ.ਆਈ.ਆਰ. ਕਿਹਾ ਜਾਂਦਾ ਹੈ। 

ਜਸਕੀਰਤ ਸਿੰਘ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਹੋਰ ਪਾਰਦਰਸ਼ਤਾ ਆਈ ਹੈ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। ਇਸ ਮੌਕੇ ਡੀ.ਡੀ. ਨਿਊਜ਼ ਦੇ ਸੰਪਾਦਕ ਅਤੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ਭਰ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੇ ਆਈਪੀਸੀ 1860, ਸੀ.ਆਰ.ਪੀ.ਸੀ. 1973 ਅਤੇ ਭਾਰਤੀ ਪ੍ਰਮਾਣ ਐਕਟ 1872 ਦੀ ਥਾਂ ਲਈ ਹੈ। 

ਇਨ੍ਹਾਂ ਕਾਨੂੰਨਾਂ ਦੇ ਜ਼ਰੀਏ ਆਧੁਨਿਕ ਤਕਨੀਕ ਦਾ ਭਰਪੂਰ ਇਸਤੇਮਾਲ ਅਤੇ ਇਲੈਕਟ੍ਰਾਨਿਕ ਪ੍ਰਮਾਣਾਂ ਨੂੰ ਕਾਨੂੰਨ ਦਾ ਹਿੱਸਾ ਬਣਾਉਣ ਨਾਲ ਮੁਕਦਮੇ ਦੇ ਛੇਤੀ ਨਿਪਟਾਰੇ ਦਾ ਰਸਤਾ ਸੌਖਾ ਹੋਇਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਜਾਂ ਨੀਤੀ ਉਦੋਂ ਹੀ ਸਫਲ ਹੋ ਸਕਦੀ ਹੈ, ਜੱਦ ਲੋਕ ਇਸ ਬਾਰੇ ਜਾਗਰੂਕ ਹੋਣ। 

ਮੰਚ ਤੋਂ ਡਾਕਟਰ ਰੁਪਿੰਦਰ ਪਾਲ ਕੌਰ ਨੇ ਬੇਟੀ ਬਚਾਓ ਬੇਟੀ ਪੜ੍ਹਾਓ, ਮਨਰੀਤ ਸਿੱਧੂ ਨੇ ਪਾਣੀ ਦੀ ਸਾਂਭ ਸੰਭਾਲ, ਪ੍ਰੋਫੈਸਰ ਹਰਜੀਤ ਸਿੰਘ ਨੇ ਸਵੱਛ ਭਾਰਤ, ਅਮਨਦੀਪ ਕੌਰ ਨੇ ਫਿੱਟ ਇੰਡੀਆ ਦੇ ਵਿਸ਼ੇ ਉੱਤੇ ਸੰਬੋਧਨ ਕੀਤਾ, ਜੱਦਕਿ ਡਾਕਟਰ ਬਲਮ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਪ੍ਰੋਗਰਾਮ ਵਿੱਚ ਪਹੁੰਚੀਆਂ ਸਾਰੀਆਂ ਉੱਘੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ।

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। ਬਹਿਰਹਾਲ ਭਾਰਤ ਸਰਕਾਰ ਦੀ ਇਸ ਚਿੱਤਰ ਪ੍ਰਦਰਸ਼ਨੀ ਦਾ ਪਾਕੀਜ਼ਾ ਕਲਾ ਮੰਚ ਵੱਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਸਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੇ ਨਾਲ ਸਮਾਪਨ ਹੋ ਗਿਆ।

 

Tags: Jaskirat Singh Ahir , Ministry of Information and Broadcasting , Mansa , E-Sakshya App , Dr. Rupinder Pal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD