Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਈਸਟ ਇੰਡੀਆ ਯੁੱਗ ਦੇ ਕਾਨੂੰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਮੁਤਾਬਕ ਸੋਧੇ ਜਾਣ : ਕੰਵਲਜੀਤ ਕੌਰ

Global Sikh Council, GSC, Lady Singh Kanwaljit Kaur, London

Web Admin

Web Admin

5 Dariya News

ਲੰਦਨ , 25 Oct 2024

Last updated on: Oct 25, 2024, 00:00 IST

ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫੈਸਲਾ ਲਿਆ ਹੈ।

ਇਹ ਮਤਾ ਲੇਡੀ ਸਿੰਘ ਕੰਵਲਜੀਤ ਕੌਰ, ਓ.ਬੀ.ਈ., ਦੀ ਪ੍ਰਧਾਨਗੀ ਹੇਠ ਲੰਦਨ ਵਿਖੇ ਹੋਈ ਜੀ.ਐਸ.ਸੀ. ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪਾਸ ਕੀਤਾ ਗਿਆ। ‘ਸਿੱਖ ਮਰਿਯਾਦਾ' ਦੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ, ਜੀ.ਐਸ.ਸੀ. ਦੀ ਪ੍ਰਧਾਨ ਨੇ ਦੱਸਿਆ ਕਿ ਦੋਵਾਂ ਤਖ਼ਤਾਂ 'ਤੇ ਨਿਭਾਈਆਂ ਜਾ ਰਹੀਆਂ ਮੌਜੂਦਾ ਧਾਰਮਿਕ ਪ੍ਰੰਪਰਾਵਾਂ ਬੁਨਿਆਦੀ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਇਸ ਤੋਂ ਇਲਾਵਾ, ਦੋਵੇਂ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਲਈ ਕਮੇਟੀਆਂ ਅਤੇ ਬੋਰਡਾਂ ਵਿਚ ਨਾਮਜ਼ਦ ਕੀਤੇ ਮੈਂਬਰਾਂ ਕੋਲ ਇਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਸੰਚਾਲਨ ਅਤੇ ਧਾਰਮਿਕ ਰਹੁ-ਰੀਤਾਂ ਨਿਭਾਉਣ ਪ੍ਰਤੀ ਨਾ-ਮਾਤਰ ਅਧਿਕਾਰ ਹਨ।

ਜੀ.ਐਸ.ਸੀ. ਦੇ ਕਾਨੂੰਨੀ ਮਾਮਲਿਆਂ ਬਾਰੇ ਕਮੇਟੀ ਦੇ ਚੇਅਰਮੈਨ ਜਗੀਰ ਸਿੰਘ ਮਲੇਸ਼ੀਆ ਨੇ ਆਪਣਾ ਖੋਜ ਪਰਚਾ ਪੇਸ਼ ਕਰਦੇ ਹੋਏ ਦੱਸਿਆ ਕਿ ਉਪਰੋਕਤ ਦੋਵੇਂ ਤਖਤ ਇਸ ਸਮੇਂ 70 ਸਾਲ ਪੁਰਾਣੇ ਕਾਨੂੰਨਾਂ - ਪਟਨਾ ਸਾਹਿਬ ਦਾ ਸੰਵਿਧਾਨ ਤੇ ਉਪ-ਨਿਯਮ-1957 ਵਿੱਚ ਅਤੇ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਪਚਲਨਗਰ ਸਾਹਿਬ ਐਕਟ-1956, ਰਾਹੀਂ ਕੰਟਰੋਲ ਕੀਤੇ ਜਾ ਰਹੇ ਹਨ। ਇਹ ਕਾਨੂੰਨ ਇੰਨਾਂ ਤਖ਼ਤਾਂ ਦੇ ਧਾਰਮਿਕ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਬਹੁਤ ਜ਼ਿਆਦਾ ਸਰਕਾਰੀ ਦਖ਼ਲਅੰਦਾਜ਼ੀ ਦੀ ਇਜਾਜ਼ਤ ਦਿੰਦੇ ਹਨ।

ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਨ੍ਹਾਂ ਪੁਰਾਣੇ ਕਾਨੂੰਨਾਂ ਨੂੰ ਤੁਰੰਤ ਸੋਧਣ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਦੱਸਿਆ ਕਿ 1716 ਵਿਚ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਇਹ ਦੋਵੇਂ ਤਖ਼ਤ ਕਦੇ ਵੀ ਸਿੱਖਾਂ ਦੇ ਕਬਜ਼ੇ ਵਿਚ ਨਹੀਂ ਰਹੇ ਅਤੇ ਇਨ੍ਹਾਂ ਪੁਰਾਣੇ ਕਾਨੂੰਨਾਂ ਅਤੇ ਘਿਨਾਉਣੀਆਂ ਧਾਰਾਵਾਂ ਪਵਿੱਤਰ ਗੁਰਦੁਆਰਿਆਂ ਦਾ ਪ੍ਰਬੰਧ ਚਲਾਉਣ ਸਬੰਧੀ ਸਿੱਖਾਂ ਸੰਗਤਾਂ ਦੀ ਅਜ਼ਾਦੀ ਨੂੰ ਵੀ ਕਮਜ਼ੋਰ ਕਰਦੀਆਂ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਇਨ੍ਹਾਂ ਧਾਰਮਿਕ ਸੰਸਥਾਵਾਂ ਦੇ ਪ੍ਰਸ਼ਾਸਨ ਵਿਚ ਸਰਕਾਰੀ ਦਖਲਅੰਦਾਜ਼ੀ ਨਾ ਸਿਰਫ ਲੋਕਤੰਤਰੀ ਪ੍ਰਕਿਰਿਆ ਵਿਚ ਰੁਕਾਵਟ ਬਣੀ ਹੋਈ ਹੈ ਬਲਕਿ ਗੁਰਦੁਆਰਾ ਸਾਹਿਬਾਨ ਦੀ ਖੁਦਮੁਖਤਿਆਰੀ 'ਤੇ ਵੀ ਸਵਾਲ ਖੜ੍ਹੇ ਹੋਏ ਪਏ ਹਨ।

ਕੌਂਸਲ ਨੇ ਕਿਸੇ ਵੀ ਪ੍ਰਸਤਾਵਿਤ ਆਲ ਇੰਡੀਆ ਸਿੱਖ ਗੁਰਦੁਆਰਾ ਕਾਨੂੰਨ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹਾ ਕੇਂਦਰੀ ਕਾਨੂੰਨ ਬਣਾਉਣ ਦੀ ਬਜਾਏ ਪ੍ਰਚਲਿਤ ਗੁਰਦੁਆਰਾ ਕਾਨੂੰਨਾਂ ਵਿੱਚ ਸੁਧਾਰ ਕਰਨ ਦੀ ਲੋੜ ਹੈ ਤਾਂ ਜੋ ਪੁਰਾਤਨ ਸਿੱਖ ਸਿਧਾਂਤਾਂ ਦਾ ਸਤਿਕਾਰ ਹੋ ਸਕੇ ਅਤੇ ਸਥਾਨਕ ਸਿੱਖ ਸੰਗਤਾਂ ਆਪਣੀਆਂ ਧਾਰਮਿਕ ਸੰਸਥਾਵਾਂ ਦੇ ਪ੍ਰਸ਼ਾਸਨ ਬਿਨਾਂ ਕਿਸੇ ਸਰਕਾਰੀ ਦਖਲ ਤੋਂ ਚਲਾਉਣ ਦੇ ਸਮਰੱਥ ਹੋ ਸਕਣ।

ਜੀ.ਐਸ.ਸੀ. ਨੇ ਦੁਨੀਆ ਭਰ ਦੇ ਸਿੱਖਾਂ ਨੂੰ ਗੁਰਦੁਆਰਾ ਪ੍ਰਬੰਧਾਂ ਵਿੱਚ ਸਰਕਾਰੀ ਦਖਲਅੰਦਾਜ਼ੀ ਦਾ ਵਿਰੋਧ ਕਰਨ ਅਤੇ ਈਸਟ ਇੰਡੀਆ ਯੁੱਗ ਦੇ ਕਾਨੂੰਨਾਂ ਵਿੱਚ ਸੋਧਾਂ ਕਰਾਉਣ ਲਈ ਜ਼ੋਰਦਾਰ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਆਰਟੀਕਲ 26 ਵਿੱਚ ਦਰਜ ਮਨੋਰਥ ਅਨੁਸਾਰ ਸਿੱਖ ਮਾਮਲਿਆਂ ਦਾ ਪੂਰਾ ਕੰਟਰੋਲ ਸਿੱਖ ਭਾਈਚਾਰੇ ਨੂੰ ਵਾਪਸ ਮਿਲ ਸਕੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਸਲਾਹਕਾਰ ਲਾਰਡ ਇੰਦਰਜੀਤ ਸਿੰਘ ਵਿੰਬਲਡਨ, ਮੈਂਬਰ ਹਾਊਸ ਆਫ ਲਾਰਡਜ਼, ਇੰਡੋਨੇਸ਼ੀਆ ਤੋਂ ਡਾ: ਕਰਮਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੇਦੀ ਯੂ.ਐਸ.ਏ., ਆਇਰਲੈਂਡ ਤੋਂ ਡਾ: ਜਸਬੀਰ ਸਿੰਘ ਪੁਰੀ, ਭਾਰਤ ਤੋਂ ਰਾਮ ਸਿੰਘ ਰਾਠੌਰ, ਹਰਸ਼ਰਨ ਸਿੰਘ ਅਤੇ ਹਰਜੀਤ ਸਿੰਘ ਗਰੇਵਾਲ, ਯੂ.ਕੇ. ਤੋਂ ਸਤਨਾਮ ਸਿੰਘ ਪੂਨੀਆ ਅਤੇ ਨੇਪਾਲ ਤੋਂ ਕਿਰਨਦੀਪ ਕੌਰ ਸੰਧੂ ਵੀ ਹਾਜ਼ਰ ਸਨ।

 

 

Tags: Global Sikh Council , GSC , Lady Singh Kanwaljit Kaur , London

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD