Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

''ਹਰ ਸੁਕਰਵਾਰ ਡੇਂਗੂ ਤੇ ਵਾਰ ਤਹਿਤ'' ਵੱਖ ਵੱਖ ਇਲਾਕਿਆਂ ਵਿੱਚ ਡੇਂਗੂ ਲਾਰਵਾ ਦੀ ਚੈਕਿੰਗ ਕੀਤੀ

ਸਿਹਤ ਵਿਭਾਗ ਵੱਲੋਂ ਡੇਂਗੂ ਦੇ ਖਾਤਮੇ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ

Health, Dr. Chander Shekar Kakkad, Civil Surgeon Faridkot, Faridkot

Web Admin

Web Admin

5 Dariya News

ਫਰੀਦਕੋਟ , 25 Oct 2024

Last updated on: Oct 25, 2024, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਡਾ. ਹਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਫਰੀਦਕੋਟ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੀ ਯੋਗ ਅਗਵਾਈ ਹੇਠ "ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਜਿਲ੍ਹੇ ਭਰ ਵਿੱਚ ਹਾਟ ਸਪਾਟ ਏਰੀਏ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। 

ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਟੀਮਾਂ ਬਣਾ ਕੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ। ਹਾਟ ਸਪਾਟ ਏਰੀਏ ਦੀ ਚੈਕਿੰਗ ਦੌਰਾਨ ਘਰਾਂ ਅੰਦਰ ਕੂਲਰ ਵਿੱਚ ਮਿਲੇ ਡੇਂਗੂ ਦੇ ਲਾਰਵੇ ਦੀ ਨਰਸਿੰਗ ਵਿਦਿਆਰਥੀਆਂ ਨੂੰ ਪਹਿਚਾਣ ਕਰਵਾਈ ਗਈ, ਲਾਰਵਾ ਮਿਲਣ ਤੇ ਉਸਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੋਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਫਰੀਦਕੋਟ ਵੱਲੋਂ ਜਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਹਨਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਘਰ ਆਉਣ ਤੇ ਸਹਿਯੋਗ ਦਿੱਤਾ ਜਾਵੇ।

ਉਹਨਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਘਰਾਂ/ਦੁਕਾਨਾਂ ਅਤੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਤੇ ਸਥਾਨਾਂ ਦੀ ਜਾਂਚ ਗਈ ਅਤੇ ਜਿੱਥੇ ਵੀ ਲਾਰਵਾ ਮਿਲਿਆ ਉਸ ਨੂੰ ਨਸ਼ਟ ਕਰਵਾਇਆ ਗਿਆ। ਜਿਲ੍ਹਾ ਐਪੀਡੀਮੋਲੋਜਿਸਟ ਡਾ: ਹਿਮਾਸ਼ੂ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀਮਾਂ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਪਰਚੇ ਵੀ ਵੰਡੇ ਜਾਂਦੇ ਹਨ । 

ਅੱਜ ਦਿਨ ਸ਼ੁਕਰਵਾਰ ਹੋਣ ਕਰਕੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਨਰਸਿੰਗ ਸਟੂਡੈਂਟਾਂ ਵੱਲੋਂ ਟੀਮਾਂ ਨਾਲ ਲਾਰਵੇ ਦੀ ਜਾਂਚ ਕੀਤੀ ਗਈ ਹੈ । ਬਰੀਡਿੰਗ ਚੈਂਕਰਾਂ ਦੁਆਰਾ ਦਵਾਈ ਦਾ ਛਿੜਕਾਅ ਕੀਤਾ ਗਿਆ, ਉਹਨਾ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮੇ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ ।

ਕੁਲਵੰਤ ਸਿੰਘ ਮਾਸ ਮੀਡੀਆ ਅਫਸਰ, ਸੁਧੀਰ ਧੀਰ ਅਤੇ ਲਖਵਿੰਦਰ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਜ ਬੁਖਾਰ, ਸਿਰ-ਦਰਦ, ਮਾਸਪੇਸੀਆਂ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜੇ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਆਦਿ ਇਸ ਦੇ ਲੱਛਣ ਹਨ, ਸੋ ਡੇਂਗੂ ਤੋਂ ਬਚਾਅ ਲਈ ਆਲੇ ਦੁਆਲੇ ਸਫਾਈ ਦੇ ਨਾਲ ਨਾਲ ਹਰ ਹਫਤੇ ਕੂਲਰਾਂ/ਫਰਿਜ਼ਾ ਅਤੇ ਗਮਲਿਆਂ, ਟਰੇਅ ਵਿੱਚ ਖੜੇ ਪਾਣੀ ਨੂੰ ਜਰੂਰ ਸਾਫ ਕਰੋ, ਛੱਤਾਂ ਦੇ ਰੱਖੀਆਂ ਪਾਣੀ ਦੀ ਟੈਂਕੀਆਂ/ ਟੁੱਟੇ ਬਰਤਨਾਂ ਅਤੇ ਡਰੱਮਾਂ ਅਤੇ ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖੋ ਤਾਂ ਜੋ ਪਾਣੀ ਜਮ੍ਹਾਂ ਨਾ ਹੋ ਸਕੇ । 

ਕੱਪੜੇ ਅਜਿਹੇ ਪਹਿਨੋ ਕਿ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰ-ਦਾਨੀ, ਮੱਛਰ ਭਜਾਉਣ ਵਾਲੀ ਕਰੀਮਾਂ/ਤੇਲ ਅਦਿ ਦਾ ਇਸਤਮਾਲ ਕਰੋ । ਬੁਖਾਰ ਹੋਣ ਤੇ  ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰੀ ਜਾਂਚ ਕਰਵਾਈ ਜਾਵੇ । ਡੇਂਗੂ ਹੋਣ ਦੀ ਸੂਰਤ ਵਿੱਚ ਪਾਣੀ, ਤਰਲ ਚੀਜਾਂ ਜਿਆਦਾ ਪੀਓ, ਅਤੇ ਅਰਾਮ ਕਰੋ । ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ  ਦੇ ਵਿੱਚ ਮੁਫਤ ਕੀਤਾ ਜਾਂਦਾ ਹੈ । 

ਇਸ ਮੋਕੇ ਸਿਹਤ ਸੁਪਰਵਾਇਜ਼ਰ ਹਰਭਜਨ ਸਿੰਘ ਅਤੇ ਮਲਟੀਪਰਪਜ਼ ਹੈਲਥ ਵਰਕਰ ਜਸਮੇਲ ਸਿੰਘ, ਜਸਵੀਰ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ, ਮਹਿੰਦਰ ਕੁਮਾਰ ਤੋਂ ਇਲਾਵਾ ਬਰੀਡਿੰਗ ਚੈਂਕਰ ਅਤੇ ਨਰਸਿੰਗ ਸੂਟਡੈਂਟ ਹਾਜ਼ਰ ਸਨ ।

 

Tags: Health , Dr. Chander Shekar Kakkad , Civil Surgeon Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD