Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਤਿੰਦਰ ਜੋਰਵਾਲ ਨੇ ਸਰਕਾਰੀ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਦੀਵਾਲੀ ਦੀਆਂ ਵਸਤੂਆਂ ਦੇ ਸਟਾਲ ਦਾ ਕੀਤਾ ਉਦਘਾਟਨ

Jitendra Jorwal, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 25 Oct 2024

Last updated on: Oct 25, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਡਲ ਗ੍ਰਾਮ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਦੀਵਾਲੀ ਸਬੰਧੀ ਆਈਟਮਾਂ ਦੇ ਸਟਾਲ ਦਾ ਉਦਘਾਟਨ ਕੀਤਾ। ਸ੍ਰੀ ਜਤਿੰਦਰ ਜੋਰਵਾਲ ਨੇ ਸਟਾਲ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਮਿੱਟੀ ਦੇ ਦੀਵੇ, ਗ੍ਰੀਟਿੰਗ ਕਾਰਡ, ਸਜਾਵਟੀ ਕਲਾਤਮਕ ਚੀਜ਼ਾਂ ਅਤੇ ਤੋਹਫ਼ਿਆਂ ਸਮੇਤ ਰੰਗੀਨ ਵਸਤੂਆਂ ਬਣਾਉਣ ਵਿੱਚ ਉਨ੍ਹਾਂ ਦੇ ਹੁਨਰ ਦੀ ਸ਼ਲਾਘਾ ਕੀਤੀ।  

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹੁਨਰ ਵਿਕਾਸ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਂਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਸਮਾਜ ਦੇ ਜ਼ਰੂਰੀ ਅੰਗ ਵਜੋਂ ਪਛਾਣਦਾ ਹੈ। ਉਨ੍ਹਾਂ ਨੇ ਸਟਾਲ ਦੇ ਆਯੋਜਨ ਲਈ ਸਿੱਖਿਆ ਵਿਭਾਗ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸਟਾਲ ਵਿਸ਼ੇਸ਼ ਤੌਰ 'ਤੇ ਯੋਗ ਵਿਅਕਤੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ। 

ਇਸ ਤੋਂ ਇਲਾਵਾ ਉਨ੍ਹਾਂ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਆਪਣੇ ਜੀਵਨ ਵਿੱਚ ਉੱਤਮਤਾ ਲਈ ਯਤਨ ਕਰਨ ਲਈ ਵੀ ਪ੍ਰੇਰਿਤ ਕੀਤਾ। ਸ੍ਰੀ ਜਤਿੰਦਰ ਜੋਰਵਾਲ ਨੇ ਸਟਾਲ ਤੋਂ ਉਤਪਾਦ ਵੀ ਖਰੀਦੇ ਅਤੇ ਸਕੂਲ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।  ਉਨ੍ਹਾਂ ਸਕੂਲ ਸਟਾਫ਼ ਨੂੰ ਵਿਦਿਆਰਥੀਆਂ ਲਈ ਲੋੜੀਂਦੀਆਂ ਵਸਤੂਆਂ ਦੀ ਸੂਚੀ ਮੁਹੱਈਆ ਕਰਵਾਉਣ ਲਈ ਵੀ ਕਿਹਾ ਅਤੇ ਵਾਅਦਾ ਕੀਤਾ ਕਿ ਪ੍ਰਸ਼ਾਸਨ ਵੱਲੋਂ ਕੁਝ ਦਿਨਾਂ ਵਿੱਚ ਹੀ ਉਹਨਾਂ ਨੂੰ ਲੋੜੀਂਦੀਆਂ ਵਸਤੂਆਂ ਦੀ ਸਪਲਾਈ ਕਰ ਦਿੱਤੀ ਜਾਵੇਗੀ।

 

Tags: Jitendra Jorwal , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD