Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ 'ਤੇ ਜਾਗਰੂਕ ਕੀਤਾ ਜਾਵੇ : ਸੰਦੀਪ ਰਿਸ਼ੀ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 25 Oct 2024

Last updated on: Oct 25, 2024, 00:00 IST

ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕੋਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੇ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਸਿਹਤ ਅਤੇ ਮਾਨਸਿਕ ਤੌਰ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਕਦਮਾਂ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਉਤੇ ਖਾਤਮਾ ਸੰਭਵ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਸ ਮੁਹਿੰਮ ਨੂੰ ਜੋਸ਼ ਨਾਲ ਜਮੀਨੀ ਪੱਧਰ ਉਤੇ ਲਾਗੂ ਕੀਤਾ ਜਾਣਾ ਜਰੂਰੀ ਹੈ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਸਕੂਲਾਂ ਵਿੱਚ ਸਵੇਰ ਸਮੇਂ ਹੋਣ ਵਾਲੀਆਂ ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ 'ਤੇ ਜਾਗਰੂਕ ਕੀਤਾ ਜਾਵੇ ਅਤੇ ਸਮੇਂ ਸਮੇਂ ਤੇ ਸਕੂਲ ਵਿੱਚ ਹੋਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਦੌਰਾਨ ਇਸ ਵਿਸ਼ੇ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਵਿਕਰੀ ‘ਤੇ ਰੋਕ ਲਾਉਣ ਲਈ ਨਿਰੰਤਰ ਚੌਕਸੀ ਰੱਖੀ ਜਾਵੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸਡੀਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸਡੀਐਮ ਧੂਰੀ ਵਿਕਾਸ ਹੀ, ਐਸਡੀਐਮ ਭਵਾਨੀਗੜ੍ਹ ਰਵਿੰਦਰ ਬਾਂਸਲ, ਐਸਡੀਐਮ ਲਹਿਰਾ ਸੂਬਾ ਸਿੰਘ, ਐਸਡੀਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਡੀਐਸਪੀ ਕਰਨੈਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD