Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਡਰ 17 ਹੈਂਡਬਾਲ ਲੜਕਿਆਂ ਦਾ ਫਾਈਨਲ ਮੁਕਾਬਲਾ ਪਟਿਆਲਾ ਜ਼ਿਲ੍ਹੇ ਨੇ ਜਿੱਤਿਆ

ਜ਼ਿਲ੍ਹਾ ਸਪੋਰਟਸ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ

Sports News, Khedan Watan Punjab Dia 2024, Khedan Watan Punjab Dia, Khedan Watan Punjab Diyan-2024, Khedan Watan Punjab Diyan

Web Admin

Web Admin

5 Dariya News

ਪਟਿਆਲਾ , 25 Oct 2024

Last updated on: Oct 25, 2024, 00:00 IST

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਮੁਕਾਬਲੇ ਆਯੋਜਿਤ ਕੀਤੇ  ਗਏ। 

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ: ਦਲਜੀਤ ਸਿੰਘ ਨੇ ਕਿਹਾ ਕਿ ਹੈਂਡਬਾਲ ਅੰਡਰ 17 ਲੜਕੇ ਲੜਕੀਆਂ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਫਾਈਨਲ ਮੈਚ ਪਟਿਆਲਾ ਤੇ ਪੀਆਈਐਸ ਮੋਹਾਲੀ ਵਿਚਕਾਰ ਖੇਡਿਆ ਗਿਆ। 

ਜਿਸ ਵਿੱਚ ਪਟਿਆਲਾ ਜ਼ਿਲ੍ਹੇ ਨੇ ਜਿੱਤ ਪ੍ਰਾਪਤ ਕੀਤੀ। ਦੂਸਰਾ ਸਥਾਨ ਪੀਆਈਐਸ ਮੋਹਾਲੀ ਤੇ ਜਲੰਧਰ ਜ਼ਿਲ੍ਹੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ ਫਾਈਨਲ ਹੈਂਡਬਾਲ ਮੁਕਾਬਲਿਆਂ ਵਿੱਚ ਹੁਸ਼ਿਆਰਪੁਰ ਨੇ ਪਹਿਲਾ ਸਥਾਨ, ਪੀਆਈਐਸ ਮੋਹਾਲੀ ਨੇ ਦੂਜਾ ਤੇ ਪਟਿਆਲਾ ਜ਼ਿਲ੍ਹਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 

ਜ਼ਿਲ੍ਹਾ ਸਪੋਰਟਸ ਅਫ਼ਸਰ ਹਰਪਿੰਦਰ ਸਿੰਘ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਟੂਰਨਾਮੈਂਟ ਇੰਚਾਰਜ ਜਗਤਾਰ ਸਿੰਘ ਟਿਵਾਣਾ, ਜਸਪਾਲ ਸਿੰਘ ਪ੍ਰਿੰਸੀਪਲ ਸਸਸਸ ਮੰਡੋਰ  ਸਟੇਟ ਅਵਾਰਡੀ, ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਵੀ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। 

ਇਸ ਮੌਕੇ 'ਤੇ ਅਮਨਿੰਦਰ ਸਿੰਘ ਬਾਬਾ, ਬਲਵਿੰਦਰ ਸਿੰਘ ਜੱਸਲ, ਰਵਿੰਦਰ ਕੁਮਾਰ, ਗੁਰਦੀਪ ਚੰਦ, ਅਮਨਦੀਪ ਕੌਰ, ਜਤਿੰਦਰ ਕੁਮਾਰ, ਕਮਲਜੀਤ ਕੌਰ, ਵਿਜੇ ਕੁਮਾਰ, ਰੁਪਿੰਦਰ ਕੌਰ, ਜਹੀਦਾ ਕੁਰੈਸ਼ੀ, ਸਤੀਸ਼ ਕੁਮਾਰ, ਲਤੀਫ਼ ਮੁਹੰਮਦ, ਅਮਨਦੀਪ ਸਿੰਘ, ਇੰਦਰਜੀਤ ਸਿੰਘ ਕੋਚ, ਜਗਤਾਰ ਸਿੰਘ ਟਿਵਾਣਾ, ਮੱਖਣ ਸਿੰਘ, ਹਰਮਨਦੀਪ ਸਿੰਘ ਢਿੱਲੋਂ, ਕ੍ਰਿਸ਼ਨ ਕੁਮਾਰ, ਅਬਜ਼ਰਵਰ ਡਿਊਟੀ ਇੰਦੂਬਾਲਾ, ਪਰਮਜੀਤ ਕੌਰ, ਇਕਬਾਲ ਸਿੰਘ, ਦਵਿੰਦਰ ਪਾਲ ਸਿੰਘ, ਜਤਿੰਦਰ ਸਿੰਘ, ਗੁਰਪਿਆਰ ਸਿੰਘ ਬਲਕਾਰ ਸਿੰਘ, ਰਕੇਸ਼ ਕੁਮਾਰ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ, ਤਰਸੇਮ ਸਿੰਘ, ਕਮਲਦੀਪ ਸਿੰਘ ਘਨੌਰ, ਹਰਜਿੰਦਰ ਸਿੰਘ, ਰਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ  ਹਾਜ਼ਰ  ਸਨ। 

 

Tags: Sports News , Khedan Watan Punjab Dia 2024 , Khedan Watan Punjab Dia , Khedan Watan Punjab Diyan-2024 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD