Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡੀ ਸੀ ਆਸ਼ਿਕਾ ਜੈਨ ਤੇ ਐਸ ਐਸ ਪੀ ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ

ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਮੁਤਾਬਕ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Deepak Pareek

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 26 Oct 2024

Last updated on: Oct 26, 2024, 00:00 IST

ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸਿਟੀ-2 ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। 

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਮੌਕੇ ਕਿਸਾਨਾਂ ਅਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਗਟਾਈ ਵਚਨਬੱਧਤਾ ਮੁਤਾਬਕ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੀ ਸ਼ਾਮ ਤੱਕ 1, 22, 197 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜੋ ਕਿ ਕੁੱਲ ਅਨੁਮਾਨੀ ਗਈ ਆਮਦ 2.14 ਲੱਖ ਮੀਟ੍ਰਿਕ ਟਨ ਦੀ 57 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਖਰੀਦ ਕਾਰਜਾਂ ਤੋਂ ਬਾਅਦ ਲਿਫ਼ਟਿੰਗ ਵੀ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ 26250 ਮੀਟ੍ਰਿਕ ਟਨ ਝੋਨਾ ਮੰਡੀਆਂ ’ਚੋਂ ਚੁੱਕਿਆ ਜਾ ਚੁੱਕਾ ਹੈ। 

ਉਨ੍ਹਾਂ ਦੱਸਿਆ ਕਿ ਰਾਈਸ ਮਿੱਲਰਾਂ ਨੂੰ ਭਰੋਸੇ ’ਚ ਲੈ ਕੇ ਲਿਫ਼ਟਿੰਗ ਨੂੰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਜ਼ਿਲ੍ਹੇ ਦੇ ਸਮੂਹ ਰਾਈਸ ਮਿੱਲਰ ਉਨ੍ਹਾਂ ਨੂੰ ਅਲਾਟ ਮੰਡੀਆਂ ’ਚੋਂ ਲਿਫ਼ਟਿੰਗ ਨੂੰ ਅਗਲੇ ਦਿਨਾਂ ’ਚ ਹੋਰ ਤੇਜ਼ ਕਰ ਦੇਣਗੇ। ਉਨ੍ਹਾਂ ਅੱਗੇ ਦੱਸਿਆ ਕਿ ਖਰੀਦ ਏਜੰਸੀ ਵਾਰ ਅੰਕੜਿਆਂ ਮੁਤਾਬਕ ਪਨਗ੍ਰੈਨ ਨੇ 41808 ਮੀਟ੍ਰਿਕ ਟਨ, ਮਾਰਕਫ਼ੈਡ ਨੇ 32532 ਮੀਟ੍ਰਿਕ ਟਨ, ਪਨਸਪ ਨੇ 26447 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸਿੰਗ ਨਿਗਮ ਨੇ 10577 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 10172 ਮੀਟ੍ਰਿਕ ਟਨ ਝੋਨਾ ਖਰੀਦਿਆ ਹੈ ਜਦਕਿ ਪ੍ਰਾਈਵੇਟ ਵਪਾਰੀਆਂ ਨੇ ਕੇਵਲ 661 ਮੀਟ੍ਰਿਕ ਟਨ ਝੋਨਾ ਹੀ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਖਰੀਦਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਖਰੀਦ ਕੀਤੇ ਝੋਨੇ ਦੇ ਇਵਜ਼ ’ਚ 252 ਕਰੋੜ ਰੁਪਏ ਤੋਂ ਜ਼ਿਆਦਾ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਐਸ ਐਸ ਪੀ ਦੀਪਕ ਪਾਰੀਕ ਨੇ ਆਖਿਆ ਕਿ ਮੰਡੀਆਂ ’ਚ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਪੂਰੀ ਚੌਕਸ ਹੈ ਅਤੇ ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Deepak Pareek

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD