Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਝੋਨੇ ਦੀ ਖਰੀਦ ਦਾ ਸੀਜ਼ਨ ਸੁਚਾਰੂ ਢੰਗ ਨਾਲ ਚੱਲ ਰਿਹਾ, ਅੱਜ ਸੂਬੇ ਵਿੱਚ 4 ਲੱਖ ਮੀਟਰਕ ਟਨ ਝੋਨਾ ਖਰੀਦਿਆ

Web Admin

Web Admin

5 Dariya News

ਨਵੀਂ ਦਿੱਲੀ/ਚੰਡੀਗੜ੍ਹ , 26 Oct 2024

Last updated on: Oct 26, 2024, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਪੂਲ ਵਿੱਚ ਕਣਕ ਦੀ ਸਪਲਾਈ ‘ਚ ਲਗਭਗ 50 ਫੀਸਦ ਯੋਗਦਾਨ ਦਿੰਦਾ ਹੈ। 

ਉਨ੍ਹਾਂ ਕਿਹਾ ਕਿ ਡੀ.ਏ.ਪੀ. ਕਣਕ ਦੀ ਕਾਸ਼ਤ ਲਈ ਲੋੜੀਂਦੀ ਮੂਲ ਸਮੱਗਰੀ ਹੈ ਅਤੇ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਮੀਟ੍ਰਿਕ ਟਨ ਡੀ.ਏ.ਪੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਹੁਣ ਤੱਕ ਸੂਬੇ ਨੂੰ 3.30 ਲੱਖ ਮੀਟ੍ਰਿਕ ਟਨ ਡੀ.ਏ.ਪੀ ਖਾਦ ਪ੍ਰਾਪਤ ਹੋਈ ਹੈ ਜੋ ਕਿ ਪੰਜਾਬ ਲਈ ਬਹੁਤ ਘੱਟ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ  70 ਫੀਸਦ ਡੀਏਪੀ ਦੂਜੇ ਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ, ਇਸ ਲਈ ਯੂਕਰੇਨ ਯੁੱਧ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਕਰਕੇ ਡੀਏਪੀ ਦੀ ਘਾਟ ਹੈ। 

ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਵਿੱਚ ਡੀਏਪੀ ਦੀ ਜ਼ਰੂਰਤ ਮੁੱਖ ਤੌਰ 'ਤੇ 15 ਨਵੰਬਰ ਤੱਕ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਾਕੀ ਰਾਜਾਂ ਦੇ ਮੁਕਾਬਲੇ, ਜਿੱਥੇ ਡੀਏਪੀ ਦੀ ਜ਼ਰੂਰਤ ਬਾਅਦ ਵਿੱਚ ਪੈਂਦੀ ਹੈ, ਪੰਜਾਬ ਨੂੰ ਡੀਏਪੀ ਦੀ ਅਲਾਟਮੈਂਟ ਵਿੱਚ ਪਹਿਲ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਕਣਕ ਦੀ ਬਿਜਾਈ ਦਾ ਸੀਜ਼ਨ ਸੁਚਾਰੂ ਢੰਗ ਨਾਲ ਅੱਗੇ ਵਧ ਸਕੇਗਾ ਅਤੇ ਇਹ ਕੌਮੀ ਖੁਰਾਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਸੂਬੇ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਐਫ.ਸੀ.ਆਈ. ਵੱਲੋਂ ਪਹਿਲਾਂ ਖਰੀਦੀਆਂ ਗਈਆਂ ਫ਼ਸਲਾਂ ਦੀ ਢੋਆ-ਢੁਆਈ ਨਾ ਹੋਣ ਕਰਕੇ ਕੁਝ ਅੜਚਣਾਂ ਪੈਦਾ ਹੋ ਰਹੀਆਂ ਹਨ ਪਰ ਉਹ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਲਗਾਤਾਰ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਚਾਰ ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਜਾ ਰਹੇ ਬੇਬੁਨਿਆਦ ਬਿਆਨਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਧਨਾਢ ਘਰਾਂ ਦੇ ਜਾਏ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਮੰਡੀਆਂ ਵਿੱਚ ਬਿਤਾਈ ਹੈ ਅਤੇ ਉਹ ਮੰਡੀਆਂ ਵਿੱਚ ਕਿਸਾਨਾਂ-ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। 

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਧਨਾਢ, ਵਿਸ਼ੇਸ਼ ਅਧਿਕਾਰ ਪ੍ਰਾਪਤ ਅਤੇ ਅਮੀਰ ਬਿੱਟੂ ਨੂੰ ਖੇਤੀਬਾੜੀ ਬਾਰੇ ਬਿਲਕੁੱਲ ਗਿਆਨ ਨਹੀਂ ਹੈ। ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਬੇਬੁਨਿਆਦ ਗੱਲਾਂ ਤੋਂ ਬਿਨਾਂ ਹੋਰ ਕੁਝ ਨਹੀਂ ਆਉਂਦਾ।ਮੁੱਖ ਮੰਤਰੀ ਨੇ ਕਿਸਾਨ ਯੂਨੀਅਨ ਨੂੰ ਇਹ ਵੀ ਨਸੀਹਤ ਦਿੱਤੀ ਕਿ ਕਿਸੇ ਵੀ ਚੀਜ ਦੀ ਬਹੁਤਾਤ ਮਾੜੀ ਹੁੰਦੀ ਹੈ ਅਤੇ ਲਗਭਗ ਹਰ ਰੋਜ਼ ਬਿਨਾਂ ਕਿਸੇ ਕਾਰਨ ਸੜਕ ਜਾਮ ਕਰਨਾ ਜਾਇਜ਼ ਨਹੀਂ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਆੜ੍ਹਤੀਆਂ ਦੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਹਨ ਅਤੇ ਮਿਲਰਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਕੇਂਦਰ ਸਰਕਾਰ ਕੋਲ ਉਠਾਏ ਜਾ ਰਹੇ ਹਨ, ਜਿਸ ਸਦਕਾ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ  ਸੀਜ਼ਨ ਦੇ ਚਲਦਿਆਂ ਲੋਕਾਂ ਦੀ ਅਸੁਵਿਧਾ ਦਾ ਕਾਰਨ ਬਣ ਰਿਹਾ ਅੰਦੋਲਨ ਜਾਇਜ਼ ਨਹੀਂ ਹੈ। 

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜੂਨ 2025 ਤੱਕ ਮਿੱਲ ਮਾਲਕਾਂ ਦੀ ਉਪਜ ਦੀ ਚੁਕਾਈ ਨਹੀਂ ਕੀਤੀ ਤਾਂ ਸੂਬਾ ਸਰਕਾਰ ਆਪਣੇ ਪੱਧਰ ‘ਤੇ ਹੀਲਾ ਕਰੇਗੀ।ਅਕਾਲੀ ਦਲ ‘ਤੇ ਨਿਸ਼ਾਨਾਂ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ 10 ਸਾਲਾਂ ਪਹਿਲਾਂ 25 ਸਾਲ ਰਾਜ ਕਰਨ ਦਾ ਸੁਪਨਾ ਵੇਖਦੇ ਸਨ, ਉਹ ਹੁਣ ਸੂਬੇ ਵਿੱਚ ਆਮ ਚੋਣ ਲੜਨ ਤੋਂ ਵੀ ਭੱਜ ਗਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਜਥੇਦਾਰ ਸਾਹਿਬ ਨੇ ਕਦੇ ਵੀ ਅਕਾਲੀਆਂ ਨੂੰ ਚੋਣ ਲੜਨ ਤੋਂ ਨਹੀਂ ਰੋਕਿਆ ਪਰ ਹਾਰ ਦੇ ਡਰੋਂ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਪਲੂਸ ਅਕਾਲੀ ਸੁਖਬੀਰ ਨੂੰ  ਜਰਨੈਲ (ਕਮਾਂਡਰ) ਦੱਸ ਰਹੇ ਹਨ ਜਦਕਿ ਉਨ੍ਹਾਂ ਦੀ ਅਗਵਾਈ ਨੇ 125 ਸਾਲ ਪੁਰਾਣੀ ਪਾਰਟੀ ਦੀ ਰੀੜ੍ਹ ਦੀ ਹੱਡੀ ਤੋੜ ਕੇ ਪਾਰਟੀ ਨੂੰ ਬਰਬਾਦ ਕਰ ਦਿੱਤਾ ਹੈ।   

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , JP Nadda , Jagat Prakash Nadda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD