Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਡਾ. ਸੋਨਾ ਥਿੰਦ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 89,781 ਮੀਟਰਿਕ ਟਨ ਝੋਨੇ ਦੀ ਕਰਵਾਈ ਲਿਫਟਿੰਗ

ਡਾ. ਸੋਨਾ ਥਿੰਦ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Oct 2024

Last updated on: Oct 26, 2024, 00:00 IST

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਅਨਾਜ ਮੰਡੀ ਸਰਹੰਦ ਤੇ ਚਨਾਰਥਲ ਦਾ ਦੌਰਾ ਕੀਤਾ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। 

ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 89,781 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਉਹਨਾਂ ਹੋਰ ਦੱਸਿਆ ਕਿ ਉਹਨਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਅੱਜ ਸ਼ਾਮ ਤੱਕ ਸਾਰੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਹਨਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ 'ਤੇ ਉਹ ਨਿੱਜੀ ਤੌਰ 'ਤੇ ਤਿੱਖੀ ਨਜ਼ਰ ਰੱਖਣਗੇ। 

ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2,32,797 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 2,17,226  ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 474. 28 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। 

ਅਨਾਜ ਮੰਡੀ ਚਨਾਰਥਲ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਨਾਰਥਲ ਮੰਡੀ ਵਿੱਚ ਪਹਿਲਾਂ ਪਹਿਲਾਂ ਸਾਰੇ ਸੈਲਰਾਂ ਵੱਲੋਂ ਲਿਫਟਿੰਗ ਸਬੰਧੀ  ਅੱਗੇ ਨਾ ਆਉਣ ਕਾਰਨ ਲਿਫਟਿੰਗ ਸਬੰਧੀ ਪਰੇਸ਼ਾਨੀ ਆਈ ਸੀ ਪ੍ਰੰਤੂ ਹੁਣ ਇਸ ਖੇਤਰ ਦੇ 10 ਸ਼ੈਲਰਾਂ ਵਿੱਚੋਂ ਪੰਜ ਸ਼ੈਲਰਾਂ ਨੂੰ ਅਲਾਟਮੈਂਟ ਹੋ ਚੁੱਕੀ ਹੈ ਅਤੇ ਬਾਕੀ ਸਬੰਧੀ ਕਰਵਾਈ ਅੱਜ ਕਰ ਲਈ ਜਾਵੇਗੀ। 

ਉਹਨਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਦੇ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਕਈ ਭਿਆਨਕ ਬਿਮਾਰੀਆਂ ਲੱਗਣ ਦਾ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਵੀ ਨੁਕਸਾਨ ਹੁੰਦਾ ਹੈ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸਬੰਧੀ ਜ਼ਿਲ੍ਹਾ ਪੁਲਿਸ ਸਿਵਲ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੀ ਹੈ। ਪੁਲਿਸ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਦਿੱਕਤ ਨਾ ਖੜ੍ਹੀ ਹੋਵੇ ਤੇ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੇ। 

ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਤੇ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਸ. ਰਸ਼ਪਿੰਦਰ ਸਿੰਘ ਰਾਜਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਮੀਨਾਕਸ਼ੀ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਹਾਜ਼ਰ ਸਨ।

 

Tags: Dr. Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD