Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਵਿੰਦਰਜੀਤ ਸਿੰਘ ਲਾਡੀ, ਵਿਸ਼ੇਸ਼ ਸਾਰੰਗਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਕਰਕੇ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਦੀ ਲਿਫ਼ਟਿੰਗ ਵੀ ਨਾਲੋ-ਨਾਲ ਜਾਰੀ - ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Vishesh Sarangal, DC Moga, Deputy Commissioner Moga, Moga

Web Admin

Web Admin

5 Dariya News

ਧਰਮਕੋਟ , 26 Oct 2024

Last updated on: Oct 26, 2024, 00:00 IST

ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਧਰਮਕੋਟ, ਪਿੰਡ ਭੋਡੀਵਾਲਾ ਅਤੇ ਹੋਰ ਦਾਣਾ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਜੇ ਗਾਂਧੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵਿਧਾਇਕ ਲਾਡੀ ਢੋਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਚੱਲਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਕੀਤੀ ਫ਼ਸਲ ਦੀ ਚੁਕਾਈ ਵੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ। ਉਹਨਾਂ ਨੇ ਦੱਸਿਆ ਕਿ ਪਿਛਲੇ ਦਿਨੀ ਲਿਫਟਿੰਗ ਦੀ ਕੁੱਝ ਸਮੱਸਿਆ ਆਈ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਹੱਲ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਲਿਫਟਿੰਗ ਹੁਣ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ। 

ਉਨ੍ਹਾਂ ਨੇ ਦੱਸਿਆ ਕਿ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਹੈ ਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਪੂਰੀ ਲਿਫ਼ਟਿੰਗ ਕਰ ਲਈ ਜਾਵੇਗੀ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਖਰੀਦ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਅਤੇ ਲਿਫਟਿੰਗ ਦੇ ਅੰਕੜੇ ਰੋਜ਼ਾਨਾ ਆਨਲਾਈਨ ਅਤੇ ਆਫਲਾਈਨ ਅਪਡੇਟ ਕਰਨ ਤਾਂ ਜੋ ਹਰੇਕ ਮੰਡੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਉਹਨਾਂ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। 

ਉਹਨਾਂ ਮਿੱਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ੈਲਰਾਂ ਵਿੱਚ ਅਨਲੋਡਿੰਗ ਦੇ ਪੂਰੇ ਪ੍ਰਬੰਧ ਕਰਕੇ ਰੱਖਣ ਤਾਂ ਜੋ ਮੰਡੀਆਂ ਵਿੱਚੋਂ ਵੀ ਚੁਕਾਈ ਤੇਜ਼ੀ ਨਾਲ ਜਾਰੀ ਰਹੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਅਤੇ ਪਰਾਲੀ ਨੂੰ ਅੱਗ ਵੀ ਨਾ ਲਗਾਉਣ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Vishesh Sarangal , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD