Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਜੀਲੈਂਸ ਬਿਊਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ 'ਚ ਸ੍ਰੀ ਮੁਕਤਸਰ ਸਾਹਿਬ ਦਾ ਏ.ਡੀ.ਸੀ. (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ

ਮੁਲਜ਼ਮ ‘ਤੇ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲੇ ਦਾ ਦੋਸ਼

Vigilance Bureau, Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਚੰਡੀਗੜ੍ਹ , 26 Oct 2024

Last updated on: Oct 26, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਮੁਲਜ਼ਮ ਨੂੰ ਪਟਿਆਲਾ ਜ਼ਿਲ੍ਹੇ ਵਿਚ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਐਕੁਆਇਰ ਕੀਤੀ ਜ਼ਮੀਨ ਸਬੰਧੀ ਜਾਰੀ ਮੁਆਵਜ਼ੇ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਦੇ ਤਤਕਾਲੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਸੁਰਿੰਦਰ ਢਿੱਲੋਂ ਨੂੰ ਮਿਤੀ 26.05.2022 ਨੂੰ ਦਰਜ ਕੀਤੀ ਗਈ ਐਫ.ਆਈ.ਆਰ. ਨੰਬਰ 12 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਸ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 420, 409, 465, 467 ਅਤੇ 120-ਬੀ ਦੇ ਨਾਲ-ਨਾਲ ਪੀ.ਸੀ. (ਸੋਧ) ਐਕਟ, 2018 ਰਾਹੀਂ ਸੋਧੇ ਹੋਏ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 13(1)(ਏ) ਅਤੇ 13(2) ਤਹਿਤ ਮਾਮਲਾ ਦਰਜ ਕੀਤਾ ਗਿਆ। 

ਇਹ ਦੋਸ਼ ਅੰਮ੍ਰਿਤਸਰ-ਕੋਲਕਾਤਾ ਕੌਰੀਡੋਰ ਪ੍ਰਾਜੈਕਟ ਲਈ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਦੇ ਪਿੰਡ ਆਕੜੀ, ਸੇਹਰਾ, ਸੇਹਰੀ, ਤਖਤੂਮਾਜਰਾ ਅਤੇ ਪੱਬਰਾ ਦੀ ਐਕੁਆਇਰ ਕੀਤੀ ਗਈ 1,103 ਏਕੜ ਜ਼ਮੀਨ ਸਬੰਧੀ ਜਾਰੀ ਕੀਤੇ ਗਏ 285 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲਾ ਕਰਨ ਅਤੇ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਨਾਕਾਮ ਰਹਿਣ ਨਾਲ ਸਬੰਧਤ ਹਨ।

ਵਿਜੀਲੈਂਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਅਲਾਟ ਕੀਤੇ ਗਏ ਫੰਡਾਂ ਦਾ 30 ਫੀਸਦ ਬੀ.ਡੀ.ਪੀ.ਓ. ਦਫ਼ਤਰ ਦੇ ਸਕੱਤਰ, ਤਨਖਾਹਾਂ ਦੇ ਖਾਤੇ ਵਿੱਚ ਜਮ੍ਹਾਂ ਹੋਣਾ ਸੀ, ਜੋ ਕਿ ਸਹੀ ਢੰਗ ਨਾਲ ਨਹੀਂ ਕਰਵਾਇਆ ਗਿਆ। ਇਸ ਦੇ ਨਾਲ ਹੀ ਨਿਯਮਾਂ ਅਨੁਸਾਰ ਬਾਕੀ ਬਚੇ ਫੰਡਾਂ ਦਾ ਮਹਿਜ਼ 10 ਫੀਸਦੀ ਹੀ ਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ‘ਤੇ ਲਾਇਆ ਜਾਣਾ ਸੀ, ਜਦੋਂਕਿ ਉਕਤ ਮੁਲਜ਼ਮ ਨੇ ਕਾਗਜ਼ਾਂ ਵਿੱਚ ਦਿਖਾਏ ਰਿਕਾਰਡ ਅਨੁਸਾਰ 65 ਕਰੋੜ ਰੁਪਏ ਵਿਕਾਸ ਕਾਰਜਾਂ ‘ਤੇ ਖਰਚ ਦਿੱਤੇ। 

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਕੁਝ ਵਿਕਾਸ ਪ੍ਰਾਜੈਕਟ ਤਾਂ ਸਿਰਫ਼ ਕਾਗਜ਼ਾਂ ਵਿੱਚ ਹੀ ਹਨ ਅਤੇ ਜੋ ਕੰਮ ਕੀਤਾ ਗਿਆ ਹੈ ਉਹ ਵੀ ਲੋੜੀਂਦੇ ਤਕਨੀਕੀ ਮਾਪਦੰਡਾਂ ‘ਤੇ ਖ਼ਰਾ ਨਹੀਂ ਉਤਰਦਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਕੇਸ ਦੀ ਜਾਂਚ ਦੌਰਾਨ ਇਨ੍ਹਾਂ ਪਿੰਡਾਂ ਦੇ ਕੁਝ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। 

ਇਸ ਤੋਂ ਇਲਾਵਾ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਸਮੇਤ ਉਨ੍ਹਾਂ ਦੇ ਪੁੱਤਰ ਅਤੇ ਸਾਥੀਆਂ ਨੂੰ ਵੀ ਪੁੱਛਗਿੱਛ ਦੌਰਾਨ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਮੁਲਜ਼ਮ ਸੁਰਿੰਦਰ ਢਿੱਲੋਂ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD