Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਮਲ ਮਿੱਤਲ ਨੇ ਵਿਧਾਇਕ ਅਤੇ ਐਸ.ਐਸ.ਪੀ ਨਾਲ ਦਸੂਹਾ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੀਤਾ ਨਿਰੀਖਣ

ਜ਼ਿਲ੍ਹੇ ’ਚ 175318 ਮੀਟ੍ਰਿਕ ਟਨ ਝੋਨੇ ’ਚੋਂ 171876 ਮੀਟ੍ਰਿਕ ਟਨ ਦੀ ਖਰੀਦ

Komal Mittal, DC Hoshiarpur, Deputy Commissioner Hoshiarpur, Hoshiarpur, Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 26 Oct 2024

Last updated on: Oct 26, 2024, 00:00 IST

ਮੰਡੀਆਂ ਵਿਚ ਹੋ ਰਹੀ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਪਿਛਲੇ ਕੁਝ ਦਿਨ ਤੋਂ ਮੰਡੀਆਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਅੱਜ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨਾਲ ਦਾਣਾ ਮੰਡੀ ਦਸੂਹਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਝੋਨੇ ਦੀ ਖਰੀਦ, ਲਿਫਟਿੰਗ ਪ੍ਰਕਿਰਿਆ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀਆਂ ਦਾ ਜਾਇਜ਼ਾ ਲਿਆ ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਖਰੀਦੀ ਗਈ ਫ਼ਸਲ ਸਮੇਂ ਸਿਰ ਮੰਡੀਆਂ ਤੋਂ ਉਠਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਫਸਲ ਵੇਚਣ ਵਿਚ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਹੋਰ ਸੁਖਾਲੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਭੁਗਤਾਨ ਸਿੱਧੇ ਉਨ੍ਹਾਂ ਦੇ ਖਾਤੇ ਵਿਚ ਸਮੇਂ ਸਿਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸੇ ਵੀ ਪ੍ਰਕਾਰ ਦੀ ਵਿਤੀ ਦਿੱਕਤ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨ ਬਿਨਾ ਸੰਕੋਚ ਆਪਣਾ ਝੋਨਾ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 175318 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 171876 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਜਾਂ ਸ਼ਿਕਾਇਤ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਨਾਲ ਰੱਖਿਆ ਕੀਤੀ ਜਾਵੇ ਅਤੇ ਖਰੀਦ ਪ੍ਰਕਿਰਿਆ ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਹੋਵੇ।

ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੀ ਗਈ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਨਿਸ਼ਚਿਤ ਸਮੇਂ ਵਿਚ ਭੁਗਤਾਨ ਦੇ ਨਾਲ-ਨਾਲ ਲਿਫਟਿੰਗ ਵੀ ਯਕੀਨੀ ਬਣਾਈ ਜਾਵੇਗੀ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD