Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ, ਦੁਹਰਾਇਆ ਕਿਸਾਨਾਂ ਵੱਲੋਂ ਅਨਾਜ ਮੰਡੀਆਂ ਵਿੱਚ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dirba, Sangrur

Web Admin

Web Admin

5 Dariya News

ਦਿੜ੍ਹਬਾ/ ਸੰਗਰੂਰ , 27 Oct 2024

Last updated on: Oct 27, 2024, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਹਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ। ਉਹਨਾਂ ਦੱਸਿਆ ਕਿ ਸ਼ੈਲਰ ਮਾਲਕ ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਤਰਜੀਹੀ ਅਧਾਰ 'ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਵੀਰ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। 

ਉਹਨਾਂ ਦੁਹਰਾਇਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਜਾ ਰਹੇ ਸੁੱਕੇ ਝੋਨੇ ਦਾ ਦਾਣਾ- ਦਾਣਾ ਖਰੀਦਿਆ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਵਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਵਪਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਕੇ ਗੈਰ ਕਾਨੂੰਨੀ ਕੰਮ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dirba , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD