Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਆਬਕਾਰੀ ਵਿਭਾਗ ਨੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕੀਤੀ ਜਾ ਰਹੀ 5 ਲੱਖ ਰੁਪਏ ਦੀ ਅੰਗਰੇਜ਼ੀ ਸ਼ਰਾਬ ਜਬਤ ਕੀਤੀ: ਆਬਕਾਰੀ ਅਫਸਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 27 Oct 2024

Last updated on: Oct 27, 2024, 00:00 IST

ਆਬਕਾਰੀ ਵਿਭਾਗ ਨੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕੀਤੀ ਜਾ ਰਹੀ 5 ਲੱਖ ਰੁਪਏ ਦੇ ਕਰੀਬ ਦੀ ਕੀਮਤ ਵਾਲੇ ਅੰਗਰੇਜ਼ੀ ਸ਼ਰਾਬ (ਆਈ.ਐਮ.ਐਫ.ਐਲ.) ਦੀਆਂ 175 ਪੇਟੀਆਂ ਜਬਤ ਕੀਤੇ। ਇਸ ਬਾਰੇ ਜਾਣਕਾਰੀ ਦਿੰਦਿਆਂ ਆਬਕਾਰੀ ਅਫਸਰ ਰੋਪੜ ਰੇਂਜ ਸ਼ੇਖਰ ਨੇ ਦੱਸਿਆ ਕਿ ਆਈ.ਏ.ਐਸ., ਆਬਕਾਰੀ ਕਮਿਸ਼ਨਰ, ਪੰਜਾਬ

ਵਰੁਣ ਰੂਜ਼ਮ ਦੇ ਯੋਗ ਮਾਰਗਦਰਸ਼ਨ ਅਤੇ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ, ਉਦੈਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਰੂਪਨਗਰ ਅਤੇ ਆਬਕਾਰੀ ਪੁਲਿਸ ਰੂਪਨਗਰ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਵੱਡੀ ਮਾਤਰਾ 'ਚ ਸ਼ਰਾਬ ਦੀ ਬਰਾਮਦਗੀ ਕੀਤੀ ਗਈ।

ਆਈ.ਐਮ.ਐਫ.ਐਲ. ਦੇ 175 ਪੇਟੀਆਂ ਜਿਸ ਦੀ ਅੰਦਾਜ਼ਨ ਕੀਮਤ 5 ਲੱਖ ਰੁਪਏ ਹੈ ਜ਼ਬਤ ਕੀਤੀ ਗਈ, ਜੋ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕੀਤੀ ਜਾ ਰਹੀ ਸੀ। ਸ਼ੇਖਰ ਨੇ ਦੱਸਿਆ ਕਿ ਬੀਤੇ ਕੁਝ ਸਮੇਂ ਤੋਂ ਗੁਆਂਢੀ ਰਾਜਾਂ ਤੋਂ ਪੰਜਾਬ ਵੱਲ ਸ਼ਰਾਬ ਦੀ ਤਸਕਰੀ ਵੱਡੀ ਚੁਣੌਤੀ ਬਣ ਗਈ ਹੈ।  ਸ਼ਰਾਬ ਦੀ ਤਸਕਰੀ ਰਾਜ ਵਿੱਚ ਸ਼ਰਾਬ ਦੀ ਵਿਕਰੀ 'ਤੇ ਮਾੜਾ ਪ੍ਰਭਾਵ ਪਾਉਂਦੀ ਹੈ, ਜਿਸ ਨਾਲ ਰਾਜ ਦੇ ਖਜ਼ਾਨੇ ਨੂੰ ਨੁਕਸਾਨ ਹੁੰਦਾ ਹੈ। ਇਸ ਲਈ ਆਬਕਾਰੀ ਵਿਭਾਗ ਪੰਜਾਬ ਵੱਲੋਂ ਸ਼ਰਾਬ ਦੀ ਤਸਕਰੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਆਬਕਾਰੀ ਵਿਭਾਗ, ਰੂਪਨਗਰ ਦੁਆਰਾ  ਗੁਪਤ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਸ਼੍ਰੀ ਅਸ਼ੋਕ ਚਲੋਤਰਾ, ਸਹਾਇਕ ਕਮਿਸ਼ਨਰ ਆਬਕਾਰੀ ਰੋਪੜ ਰੇਂਜ ਦੀ ਅਗਵਾਈ ਤਹਿਤ ਉਨ੍ਹਾਂ ਵੱਲੋਂ ਅਤੇ ਆਬਕਾਰੀ ਇੰਸਪੈਕਟਰ, ਰੋਪੜ ਜੋਰਾਵਰ ਸਿੰਘ, ਰੋਪੜ ਪੁਲਿਸ ਦੁਆਰਾ 26 ਅਕਤੂਬਰ ਅਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਬਹਿਰਾਮਪੁਰ, ਰੂਪਨਗਰ ਨੇੜੇ ਵਾਹਨਾਂ ਦੀ ਚੈਕਿੰਗ ਦੌਰਾਨ ਕੀਤੀ। 

ਚੈਕਿੰਗ ਦੌਰਾਨ ਇੱਕ ਕੈਂਟਰ ਨੰਬਰ ਐੱਚ ਪੀ-31-ਈ-2931 ਨੂੰ ਰੋਕਿਆ ਗਿਆ ਜਿਸ ਵਿੱਚ ਕੈਂਟਰ ਆਈ ਐਮ ਐਫ਼ ਐਲ ਦੇ 175 ਡੱਬੇ ਜੋ ਸਿਰਫ ਚੰਡੀਗੜ੍ਹ ਵਿੱਚ ਵਿਕਰੀ ਲਈ ਮਾਰਕ ਕੀਤੇ ਗਏ ਸਨ, ਨੂੰ ਵਾਹਨ ਵਿੱਚ ਛੁਪਾਇਆ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਇਸ ਮਾਮਲੇ ਵਿੱਚ ਸ਼ਿਵਾਲਿਕ ਬੇਵਰੇਜਜ਼ ਪ੍ਰਾਈਵੇਟ ਲਿਮਟਿਡ ,ਚੰਡੀਗੜ ਦੁਆਰਾ ਬੋਟਲਿੰਗ ਕੀਤੀ ਗਈਆਂ 111 ਏਸ ਰਮ  ਦੇ 175 ਪੇਟੀਆਂ ਬਰਾਮਦ ਕੀਤੀਆਂ ਗਈਆਂ।  ਇਸ ਸਬੰਧੀ ਆਬਕਾਰੀ ਐਕਟ ਤਹਿਤ ਪਰਚਾ ਦਰਜ ਕਰਕੇ ਦੋ ਵਿਅਕਤੀਆਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD