Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਬਲਬੀਰ ਸਿੰਘ ਵੱਲੋਂ 10ਵੇਂ ਮੈਗਾ ਖ਼ੂਨਦਾਨ ਕੈਂਪ ਦਾ ਉਦਘਾਟਨ

500 ਦੇ ਕਰੀਬ ਖ਼ੂਨਦਾਨੀਆਂ ਵੱਲੋਂ ਸਵੈਇੱਛਾ ਨਾਲ ਖ਼ੂਨਦਾਨ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Donation Camp

Web Admin

Web Admin

5 Dariya News

ਪਟਿਆਲਾ , 28 Oct 2024

Last updated on: Oct 28, 2024, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਪਿੰਡ ਦੌਲਤਪੁਰ ਵਿਖੇ ਜੀ.ਐਸ.ਏ ਇੰਡਸਟਰੀਜ (ਐਗਰੀਜੋਨ) 'ਚ ਥੈਲਾਸੀਮੀਆ ਬੱਚਿਆਂ ਲਈ ਲਗਾਏ ਗਏ ਖ਼ੂਨ ਦਾਨ ਦਾ ਉਦਘਾਟਨ ਕੀਤਾ ਅਤੇ ਖ਼ੂਨਦਾਨੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਖ਼ੂਨਦਾਨੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਜੀ.ਐਸ.ਏ ਇੰਡਸਟਰੀਜ (ਐਗਰੀਜੋਨ) ਦੇ ਐਮ.ਡੀ. ਜਤਿੰਦਰਪਾਲ ਸਿੰਘ ਵੱਲੋਂ ਅਜਿਹੇ ਸਮਾਜਸੇਵਾ ਦੇ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਿਵਾਲੀ ਦੇ ਮੌਕੇ ਦਿੱਤੇ ਜਾਣ ਵਾਲੇ ਹੋਰਨਾਂ ਤੋਹਫ਼ਿਆਂ ਤੋਂ ਲੱਖਾਂ ਗੁਣਾ ਵਧੀਆ ਹੈ ਖ਼ੂਨਦਾਨ ਕਰਨਾ। 

ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਨਾਲ ਮੌਜੂਦਾ ਦੌਰ 'ਚ ਇੱਕ ਦੀ ਥਾਂ ਕਈ ਜਿੰਦਗੀਆਂ ਬਚਦੀਆਂ ਹਨ, ਇਸ ਲਈ ਖ਼ੂਨਦਾਨ ਮਹਾਨ ਦਾਨ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਖ਼ੂਨਦਾਨੀਆਂ ਦੀ ਰਜਿਸਟਰੀ ਬਣਾਈ ਜਾਵੇਗੀ, ਇਸ ਵਿੱਚ ਸਵੈਇਛੁਤ ਖ਼ੂਨਦਾਨੀਆਂ ਦਾ ਡਾਟਾ ਇਕੱਤਰ ਕੀਤਾ ਜਾਵੇਗਾ ਅਤੇ ਇਸ ਰਾਹੀਂ ਲੋੜ ਪੈਣ 'ਤੇ ਮਰੀਜਾਂ ਨੂੰ ਲੋੜੀਂਦਾ ਖ਼ੂਨ ਮਿਲ ਜਾਵੇਗਾ। 

ਸਿਹਤ ਮੰਤਰੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪਟਾਕੇ ਤੇ ਮਿਠਿਆਈਆਂ ਨਾ ਵੰਡਕੇ ਖ਼ੂਨਦਾਨ ਕਰਨ ਅਤੇ ਐਗਰੀਜੋਨ ਦੀ ਤਰ੍ਹਾਂ ਹੋਰ ਇੰਡਸਟਰੀਆਂ, ਸਮਾਜ ਸੇਵੀ, ਵਿਦਿਆਰਥੀ ਤੇ ਯੂਥ ਕਲੱਬ ਵੀ ਨੂੰ ਖ਼ੂਨਦਾਨ ਲਈ ਅੱਗੇ ਆਉਣ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਦੌਲਤਪੁਰ ਵਿਖੇ ਵੱਡੀ ਨਦੀ ਦਾ ਪੁਲ ਤੇ ਇੰਡਸਟਰੀ ਏਰੀਆ ਦੀਆਂ ਸੜਕਾਂ ਦਾ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਉਹ ਖ਼ੁਦ ਸਾਰੇ ਸਬੰਧਤ ਅਧਿਕਾਰੀਆਂ ਅਤੇ ਇੰਡਸੀਟ੍ਰੀਜ਼ ਦੇ ਨੁਮਾਇੰਦਿਆਂ ਨੂੰ ਨਾਲ ਲੈਕੇ ਇਸ ਦਾ ਦੌਰਾ ਕਰਨਗੇ।

ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਧਰਮ ਸਿੰਘ ਸੈਣੀ, ਬਲਵਿੰਦਰ ਸੈਣੀ, ਗੁਰਪ੍ਰੀਤ ਸਿੰਘ ਸੈਣੀ, ਪੀ.ਡੀ.ਏ. ਦੇ ਈ.ਓ. ਰਿਚਾ ਗੋਇਲ, ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਮਨੋਜ ਗੋਰਸੀ, ਸੁਖਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਹਰਪ੍ਰੀਤ ਸਿੰਘ, ਸੰਜੀਵ ਬਾਂਸਲ ਸੂਲਰ ਦੁਘਾਟ, ਮਨੀਸ਼ ਸ਼ਰਮਾ ਗੈਰੀ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD