Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਿੱਪੀ ਗਰੇਵਾਲ ਦੀ ਦਮਦਾਰ ਗਾਇਕੀ ਦੇ ਪ੍ਰਦਰਸ਼ਨ ਨਾਲ 10 ਦਿਨਾਂ ਤੋਂ ਚੱਲ ਰਿਹਾ ਮੇਲਾ ਹੋਇਆ ਸਮਾਪਤ

ਗਿੱਪੀ ਦੀ ਸੁਰੀਲੀ ਗਾਇਕੀ ਨੇ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ

Gippy Grewal, Pollywood, Entertainment, Actor, SARAS Mela,SARAS Mela Mohali,Mohali

Web Admin

Web Admin

5 Dariya News

ਐਸ.ਏ.ਐਸ.ਨਗਰ , 28 Oct 2024

Last updated on: Oct 28, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਮੋਹਾਲੀ ਦੇ ਸੈਕਟਰ 88 ਵਿਖੇ ਪਹਿਲੀ ਵਾਰ ਲਾਇਆ ਗਿਆ ਸਰਸ ਮੇਲਾ ਪਿਛਲੇ 10 ਦਿਨ ਤੋਂ ਲਗਾਤਾਰ ਸੰਗੀਤਕ ਸ਼ਾਮਾਂ ਅਤੇ ਦੇਸ਼ ਭਰ ਦੇ ਹਸਤ ਕਲਾਕਾਰਾਂ ਦੇ ਦਸਤਕਾਰੀ ਦੇ ਵੱਖ-ਵੱਖ ਸਟਾਲਾਂ ਦੀ ਪ੍ਰਦਰਸ਼ਨੀ ਬਾਅਦ ਬੀਤੀ ਰਾਤ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਦਮਦਾਰ ਪੇਸ਼ਕਾਰੀ ਤੋਂ ਸਮਾਪਤ ਹੋ ਗਿਆ।

ਮੇਲੇ ਵਿੱਚ ਹਰ ਰੋਜ਼ ਹਜ਼ਾਰਾ ਲੋਕ ਰੋਜ਼ਾਨਾ ਇਕੱਠੇ ਹੁੰਦੇ ਸਨ ਅਤੇ ਕਾਰੀਗਰਾਂ ਦੁਆਰਾ ਬਾਰੀਕ ਢੰਗ ਨਾਲ ਤਿਆਰ ਕੀਤੇ ਹੱਥਾਂ ਨਾਲ ਬਣੇ ਸਮਾਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਦਿੰਦੇ ਸਨ। ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਦੀ ਪੇਸ਼ਕਾਰੀ ਤੋਂ ਇਲਾਵਾ ਵੱਖ-ਵੱਖ ਗਾਇਕਾਂ ਅਤੇ ਸੰਗੀਤਕ ਗਰੁੱਪਾਂ ’ਤੇ ਆਧਾਰਿਤ ਸੰਗੀਤਕ ਸ਼ਾਮਾਂ ਦਾ ਆਯੋਜਨ ਵੀ ਦਰਸ਼ਕਾਂ ਨੂੰ ਕੀਲਣ ਤੇ ਕਾਰੀਗਰਾਂ ਦੀ ਆਮਦਨੀ ਵਧਾਉਣ ਲਈ ਕੀਤਾ ਗਿਆ।

ਗਿੱਪੀ ਗਰੇਵਾਲ ਨੇ ਆਪਣੇ ਪਹਿਲੇ ਗੀਤ “ਪਾਵੇਂ ਫੁਲਕਾਰੀ ਉੱਤੇ ਵੇਲ ਬੂਟੀਆਂ” ਨਾਲ ਸ਼ੁਰੂਆਤ ਕਰਦਿਆਂ ਆਪਣੇ ਪ੍ਰਸਿੱਧ ਗੀਤ “ਫੁਲਕਾਰੀ”, “ਅੰਗਰੇਜੀ ਬੀਟ ਤੇ”, “ਹੁਣ ਬੋਲਣੋ ਵੀ ਗਈ”, “ਨਵਾਂ-ਨਵਾਂ ਨਵਾਂ-ਨਵਾਂ ਪਿਆਰ ਹੋਇਆ ਏ”

ਨਾਲ ਸਰੋਤਿਆਂ ਦਾ ਮਨ ਮੋਹ ਲਿਆ। ਮਹਿਲਾਵਾਂ ਦੀ ਪੁਰਜ਼ੋਰ ਮੰਗ ’ਤੇ ਗਾਇਆ ‘18ਵੇ ਚ ਧਰਿਆ ਤੂੰ ਪੈਰ ਬੱਲੀਏ ਨੀ ਪੈਗੇ ਵੈਰ ਬਲੀਏ’ ਉਹ ਗੀਤ ਸੀ ਜਿਸ ’ਤੇੇ ਮੇਲੇ ਨ’ਚ ਸ਼ਾਮਿਲ ਹੋਈਆਂ ਮਹਿਲਾ ਦਰਸ਼ਕਾਂ ਨੇ ਸਟੇਜ ਦੇ ਸਾਹਮਣੇ ਨੱਚ ਕੇ ਆਪਣਾ ਸ਼ੌਂਕ ਪੂਰਾ ਕੀਤਾ।

ਸਰਸ ਮੇਲਾ ਦੇ ਨੋਡਲ ਅਫਸਰ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਟ੍ਰਾਈਸਿਟੀ ਵਾਸੀਆਂ ਦਾ ਇਨ੍ਹਾਂ ਸੰਗੀਤਕ ਸ਼ਾਮਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਦੇਸ਼ ਭਰ ਤੋਂ ਆਪਣੀ ਕਲਾ ਅਤੇ ਦਸਤਕਾਰੀ ਦੀ ਪ੍ਰਦਰਸ਼ਨੀ ਲਈ ਆਏ ਕਾਰੀਗਰਾਂ ਦੀ ਵਿਕਰੀ ਵਧਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਵੱਖ-ਵੱਖ ਰਾਜਾਂ ਤੋਂ 600 ਤੋਂ ਵਧੇਰੇ ਕਾਰੀਗਰਾਂ ਨੇ 300 ਸਟਾਲ ਲਾਏ ਸਨ। 

ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਨਾਰਥ ਜ਼ੋਨ ਕਲਚਰਲ ਸੈਂਟਰ ਵੱਲੋਂ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਸਭਿਆਚਾਰਕ ਵੰਨਗੀਆਂ ਆਸਾਮ ਦਾ ਬੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੀ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਚਾਂ ਗਿੱਧਾ, ਭੰਗੜਾ, ਸੰਮੀ ਤੇ ਲੁੱਡੀ ਦਾ ਪ੍ਰਦਰਸ਼ਨ ਕੀਤਾ।  ਇਸ ਤੋਂ ਇਲਾਵਾ ਹਰ ਰੋਜ਼ ਲੋਕ ਕਲਾਕਾਰ, ਜਿਸ ਵਿੱਚ ਬੀਨ ਜੋਗੀ, ਨਚਾਰ, ਨਗਾਰਾ, ਕਠਪੁਤਲੀ ਨਾਚ, ਬਾਜ਼ੀਗਰ, ਕੱਚੀ ਘੋੜੀ ਆਦਿ ਲੋਕਾਂ ਦਾ ਮੇਲੇ ਵਿੱਚ ਆਉਣ ਵਾਲਿਆਂ ਦਾ ਘੁੰਮ-ਫਿਰ ਕੇ ਮੰਨੋਰੰਜਨ ਕੀਤਾ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਮੋਹਾਲੀ ਪ੍ਰਸ਼ਾਸਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਕਰਵਾਏ ਗਏ ਇਸ 10 ਰੋਜ਼ਾ ਸਮਾਗਮ ਦੇ ਸਫ਼ਲਤਾਪੂਰਵਕ ਆਯੋਜਨ ਲਈ ਤਾਇਨਾਤ ਸਮੂਹ ਟੀਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਹਾਲੀ ਦੇ ਪਹਿਲੇ ਸਰਸ ਮੇਲੇ ਨੇ ਇਤਿਹਾਸ ਸਿਰਜ ਦਿੱਤਾ ਹੈ, ਜਿਸ ਵਿੱਚ ਲੱਖਾਂ ਲੋਕਾਂ ਨੇ ਮੇਲੇ ’ਚ ਸ਼ਿਰਕਤ ਕੀਤਾ। ਉਨ੍ਹਾਂ ਕਿਹਾ ਕਿ ਸਰਸ ਮੇਲੇ ਦੇ ਸ਼ਾਂਤਮਈ ਅਤੇ ਨਿਰਵਿਘਨ ਆਯੋਜਨ ਨੇ ਭਵਿੱਖ ਵਿੱਚ ਅਜਿਹੇ ਸਮਾਗਮਾਂ ਦੇ ਆਯੋਜਨ ਦੀ ਸਫ਼ਲਤਾ ਦਾ ਰਾਹ ਬਣਾਇਆ ਹੈ।

ਗਿੱਪੀ ਤੋਂ ਪਹਿਲਾਂ ਮੋਹਾਲੀ ਦੇ ਪਲੇਠੇ ਸਰਸ ਮੇਲੇ ਵਿੱਚ ਰਣਜੀਤ ਬਾਵਾ, ਸ਼ਿਵਜੋਤ, ਮੰਨਤ ਨੂਰ, ਸਵੀਤਾਜ ਬਰਾੜ ਅਤੇ ਬਸੰਤ ਕੁਰ, ਲਖਵਿੰਦਰ ਵਡਾਲੀ, ਕਾਮੇਡੀਅਨ ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਸੋਲੰਕੀ, ਜੋਬਨ ਸੰਧੂ, ਰਾਣੀ ਰਣਦੀਪ, ਸ਼ਾਨੀ ਸ਼ਾਹ, ਨਿੰਜਾ ਬੈਂਡ ਅਤੇ  ਕੁਲਵਿੰਦਰ ਬਿੱਲਾ ਨੂੰ ਬੁਲਾਇਆ ਜਾ ਚੁੱਕਾ ਹੈ।

 

Tags: Gippy Grewal , Pollywood , Entertainment , Actor , SARAS Mela , SARAS Mela Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD