Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ਿਕਾਇਤਾਂ ਦਾ ਨਿਰਪੱਖ, ਪਾਰਦਰਸ਼ੀ, ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ : ਵਰਿੰਦਰ ਕੁਮਾਰ

ਮੁਲਾਜ਼ਮਾਂ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੀ ਚੁੱਕੀ ਸਹੁੰ

Varinder Kumar, Vigilance Bureau, Special DGP-cum-Chief Director Vigilance Bureau,Chandigarh

Web Admin

Web Admin

5 Dariya News

ਚੰਡੀਗੜ੍ਹ , 28 Oct 2024

Last updated on: Oct 28, 2024, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਉਦੇਸ਼ ਨਾਲ ਸ੍ਰੀ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਫ਼ੀਲਡ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਨੇ ਅੱਜ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਉਪਰੰਤ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕੀਤਾ, ਜਿਸ ਦਾ ਉਦੇਸ਼ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟ ਅਮਲਾਂ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਅਧਿਕਾਰੀਆਂ ਨੂੰ ਸਾਰੀਆਂ ਸੱਤ ਰੇਂਜਾਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜਾਂ ਦੇ ਸਾਰੇ ਐਸ.ਐਸ.ਪੀਜ਼. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ, ''ਭ੍ਰਿਸ਼ਟਾਚਾਰ ਵਿਰੁੱਧ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।''

ਵਿਜੀਲੈਂਸ ਬਿਊਰੋ ਮੁਖੀ ਨੇ ਉਨ੍ਹਾਂ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਹਫ਼ਤੇ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਅਨੁਸਾਰ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਵਾਲੇ ਸੱਭਿਆਚਾਰ’ ਦੀ ਸਿਰਜਣਾ ਹੈ। ਭ੍ਰਿਸ਼ਟਾਚਾਰ ਪ੍ਰਤੀ ਆਪਣੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਜਾਰੀ ਰੱਖਦਿਆਂ ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਕੇਸ ਦਰਜ ਕੀਤੇ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਅਤੇ ਇਸਦੇ ਨਾਗਰਿਕਾਂ ਦੀ ਅਖੰਡਤਾ ਅਤੇ ਸਨਮਾਨ ਵਿਰੁੱਧ ਇੱਕ ਖ਼ਤਰਨਾਕ ਅਤੇ ਘਿਨਾਉਣਾ ਅਪਰਾਧ ਹੈ, ਭਾਵੇਂ ਇਹ ਭ੍ਰਿਸ਼ਟਾਚਾਰ ਸੇਵਾ ਪ੍ਰਦਾਨ ਕਰਨ ਵਾਲੇ ਜਾਂ ਲੈਣ ਵਾਲੇ ਨਾਗਰਿਕਾਂ ਦੁਆਰਾ ਕੀਤਾ ਗਿਆ ਹੋਵੇ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਭ੍ਰਿਸ਼ਟ ਕਾਰਜਾਂ ਅਤੇ ਦੁਰਵਿਵਹਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕਿਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।

ਸ੍ਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇੱਕ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2022 ਵਿੱਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਬਿਊਰੋ ਵੱਲੋਂ 189 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਹਨ।

ਇਸ ਮੌਕੇ ਡੀ.ਆਈ.ਜੀ. ਵਿਜੀਲੈਂਸ ਬਿਊਰੋ ਹਰਜੀਤ ਸਿੰਘ ਅਤੇ ਜੁਆਇੰਟ ਡਾਇਰੈਕਟਰ ਸ੍ਰੀ ਕੰਵਲਜੀਤ ਸਿੰਘ ਅਤੇ ਅਰੁਣ ਸੈਣੀ ਵੀ ਮੌਜੂਦ ਸਨ।

 

Tags: Varinder Kumar , Vigilance Bureau , Special DGP-cum-Chief Director Vigilance Bureau , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD