Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਆਪ' ਨੇ ਪੰਜਾਬ 'ਚ ਨਸ਼ਿਆਂ ਦਾ ਕਾਰੋਬਾਰ ਕਰਨ ਲਈ ਕਾਂਗਰਸ ਅਤੇ ਭਾਜਪਾ 'ਤੇ ਬੋਲਿਆ ਹਮਲਾ, ਕਿਹਾ- ਇਨ੍ਹਾਂ ਨੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ

ਕਾਂਗਰਸ ਤੇ ਬੀਜੇਪੀ ਦੇ ਡਰੱਗ ਮਾਫੀਆ ਦੇ ਨਾਲ ਸਬੰਧਾਂ ਦਾ ਹੋਇਆ ਪਰਦਾਫਾਸ਼, ਭਾਜਪਾ ਆਗੂ ਤੋਂ ਬਾਅਦ ਹੁਣ ਇੱਕ ਕਾਂਗਰਸੀ ਆਗੂ 500 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 28 Oct 2024

Last updated on: Oct 28, 2024, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸ ਅਤੇ ਭਾਜਪਾ 'ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨੇਤਾ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਅਤੇ ਸਾਡੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਅਤੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੇ ਹਨ।  ‘ਆਪ’ ਨੇ ਕਿਹਾ ਕਿ ਬਾਬਾ ਬਕਾਲਾ ਵਿੱਚ ਇੱਕ ਕਾਂਗਰਸੀ ਆਗੂ ਦੀ 100 ਕਿਲੋ ਹੈਰੋਇਨ (500 ਕਰੋੜ ਰੁਪਏ) ਤੋਂ ਵੱਧ ਦੀ ਗ੍ਰਿਫ਼ਤਾਰੀ ਸਾਬਤ ਕਰਦੀ ਹੈ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਆਗੂ ਪੰਜਾਬ ਨੂੰ ਬਰਬਾਦ ਕਰਨ ਵਾਲੇ ਗੱਠਜੋੜ ਵਿੱਚ ਸ਼ਾਮਲ ਹਨ।

'ਆਪ' ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨਾਲ ਪੰਜਾਬ 'ਚ ਨਸ਼ਿਆਂ ਦੀ ਤਸਕਰੀ ਦੇ ਗੰਭੀਰ ਮੁੱਦੇ ਅਤੇ ਕਾਂਗਰਸ ਤੇ ਭਾਜਪਾ ਆਗੂਆਂ ਦੀ ਸ਼ਮੂਲੀਅਤ ਬਾਰੇ ਪ੍ਰੈੱਸ ਕਾਨਫਰੰਸ ਕੀਤੀ। ਮੰਤਰੀ ਸੋਂਧ ਨੇ ਇਨ੍ਹਾਂ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਅਤੇ ਸੂਬੇ ਵਿੱਚ ਚੱਲ ਰਹੇ ਨਸ਼ਿਆਂ ਦੇ ਸੰਕਟ ਦਾ ਖੁਲਾਸਾ ਕੀਤਾ।  

ਉਨ੍ਹਾਂ ਨੇ ਬਾਬਾ ਬਕਾਲਾ ਤੋਂ ਕਾਂਗਰਸ ਦੇ ਸਰਕਲ ਪ੍ਰਧਾਨ ਨਵਜੋਤ ਸਿੰਘ ਦੀ ਹਾਲ ਹੀ ਵਿੱਚ ਹੋਈ ਗ੍ਰਿਫਤਾਰੀ ਨੂੰ ਉਜਾਗਰ ਕੀਤਾ, ਜਿਸ ਨੂੰ ਪੰਜਾਬ ਪੁਲਿਸ ਨੇ ਇੱਕ ਆਪਰੇਸ਼ਨ ਦੌਰਾਨ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਉਸ ਦੇ ਕਬਜ਼ੇ 'ਚੋਂ 105 ਕਿਲੋਗ੍ਰਾਮ ਹੈਰੋਇਨ, 31 ਕਿਲੋਗ੍ਰਾਮ ਕੈਫੀਨ, ਪੰਜ ਵਿਦੇਸ਼ੀ ਪਿਸਤੌਲਾਂ ਅਤੇ ਇਕ ਦੇਸੀ ਬੰਦੂਕ ਬਰਾਮਦ ਕੀਤੀ ਹੈ।  ਹੈਰੋਇਨ ਦੀ ਕੀਮਤ ਲਗਭਗ 500 ਕਰੋੜ ਰੁਪਏ ਹੈ।

ਮੰਤਰੀ ਸੋਂਧ ਨੇ ਕਿਹਾ, “ਮੈਂ ਨਸ਼ਿਆਂ ਦੀ ਇਸ ਮਹੱਤਵਪੂਰਨ ਖੇਪ ਨੂੰ ਰੋਕਣ ਲਈ ਪੰਜਾਬ ਪੁਲਿਸ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਾ ਹਾਂ, ਪੁਲਿਸ ਨੂੰ ਪਾਕਿਸਤਾਨ ਤੋਂ ਜੰਮੂ ਰਾਹੀਂ ਨਸ਼ਾ ਲਿਆਉਣ ਦੀ ਜਾਨਕਰੀ ਮਿਲੀ ਸੀ।”  "ਇਹ ਆਪਰੇਸ਼ਨ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ ਦਾ ਮਜਬੂਤੀ ਨਾਲ ਮੁਕਾਬਲਾ ਕਰਨ ਲਈ ਸਾਡੀ (ਆਪ ਸਰਕਾਰ) ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"

ਕੁਝ ਦਿਨ ਪਹਿਲਾਂ ਇੱਕ ਹੋਰ ਮਾਮਲੇ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ।  ਇਸ ਤੋਂ ਇਲਾਵਾ ਉਸ ਦੇ ਭਤੀਜੇ ਜਸਕੀਰਤ ਸਿੰਘ ਨੂੰ ਉਨ੍ਹਾਂ ਦੀ ਗੱਡੀ ਵਿਚੋਂ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਬਾਅਦ ਵਿੱਚ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈਣ ਦੌਰਾਨ 28 ਗ੍ਰਾਮ ਹੈਰੋਇਨ ਅਤੇ 156,000 ਰੁਪਏ ਦੀ ਨਕਦੀ ਦੇ ਨਾਲ-ਨਾਲ ਹਰਿਆਣਾ ਅਤੇ ਦਿੱਲੀ ਵਿੱਚ ਰਜਿਸਟਰਡ ਕਈ ਲਗਜ਼ਰੀ ਵਾਹਨਾਂ ਦਾ ਪਰਦਾਫਾਸ਼ ਵੀ ਹੋਇਆ।

ਮੰਤਰੀ ਸੋਂਧ ਨੇ  ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਅਕਾਲੀ ਦਲ ਦੇ ਮੈਂਬਰ ਗੁਰਦੀਪ ਸਿੰਘ ਰਾਣੋ ਦੀ ਗ੍ਰਿਫ਼ਤਾਰੀ ਵੱਲ ਇਸ਼ਾਰਾ ਕੀਤਾ, ਜਿਸ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਹੋਈ ਸੀ।  

ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਅਕਾਲੀ ਆਗੂਆਂ ਨਾਲ ਇਸ ਤਰ੍ਹਾਂ ਦੇ ਲੋਕ ਅਕਸਰ ਦੇਖੇ ਜਾਂਦੇ ਸਨ, ਰਾਣੋ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਅੰਕਿਤ ਬਾਂਸਲ ਨਾਲ ਵੀ ਅਕਸਰ ਦੇਖਿਆ ਜਾਂਦਾ ਸੀ।  ਰਾਣੋ ਦੇ ਪ੍ਰਮੁੱਖ ਨੇਤਾਵਾਂ ਨਾਲ ਸਬੰਧ, ਨਸ਼ਾ ਤਸਕਰਾਂ ਨੂੰ ਦਿੱਤੀ ਜਾਂਦੀ ਸਿਆਸੀ ਪਨਾਹ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ।

ਸੋਂਧ ਨੇ ਕਿਹਾ ਕਿ ਭਾਜਪਾ ਨੇ ਸਤਿਕਾਰ ਕੌਰ ਦੀ ਗ੍ਰਿਫਤਾਰੀ ਤੋਂ ਬਾਅਦ ਆਪਣੇ ਆਪ ਨੂੰ ਦੂਰ ਕਰ ਲਿਆ ਪਰ ਸਵਾਲ ਅਜੇ ਵੀ ਬਣਿਆ ਹੋਇਆ ਹੈ ਕਿ ਉਹ ਆਪਣੇ ਨੇਤਾਵਾਂ ਨੂੰ ਸਾਡੇ ਸੂਬੇ ਅਤੇ ਨੌਜਵਾਨਾਂ ਨੂੰ ਬਰਬਾਦ ਕਰਨ ਦੀ ਇਜਾਜ਼ਤ ਕਿਉਂ ਦੇ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਉਨ੍ਹਾਂ ਦੀ ਚੋਟੀ ਦੀ ਲੀਡਰਸ਼ਿਪ(ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ) ਆਪਣੀ ਪਾਰਟੀ ਦੇ ਆਗੂਆਂ ਨੂੰ ਨਸ਼ਿਆਂ ਦੀ ਤਸਕਰੀ ਤੋਂ ਰੋਕਣ ਲਈ ਕੀ ਕਾਰਵਾਈ ਕਰੇਗੀ?

2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਸਰਕਾਰ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।  “ਮੈਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਅਸਲੀ ਚਿਹਰਿਆਂ ਨੂੰ ਪਛਾਣਨ ਦੀ ਅਪੀਲ ਕਰਦਾ ਹਾਂ,ਜਿਨ੍ਹਾਂ ਦੇ ਆਗੂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਹਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD