Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਵੱਲੋਂ 105 ਕਿਲੋ ਹੈਰੋਇਨ ਬਰਾਮਦੀ ਮਾਮਲੇ ਦੀ ਜਾਂਚ ਦੌਰਾਨ 6 ਕਿਲੋ ਹੈਰੋਇਨ ਸਮੇਤ ਇੱਕ ਹੋਰ ਮੁਲਜ਼ਮ ਗ੍ਰਿਫਤਾਰ; ਹੁਣ ਤੱਕ ਕੁੱਲ ਬਰਾਮਦੀ 111 ਕਿਲੋ ਹੋਈ

ਜਾਂਚ ਮੁਤਾਬਕ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹਾਸਲ ਕੀਤੀ ਹੈਰੋਇਨ ਦੀ ਖੇਪ ਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੂੰ ਕਰਨਾ ਸੀ ਡਲਿਵਰ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 28 Oct 2024

Last updated on: Oct 28, 2024, 00:00 IST

ਪੰਜਾਬ ਪੁਲਿਸ ਨੇ 105 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਤੁਰਕੀ ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ‘ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿਲੋ ਹੋ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਪਿੰਡ ਚੱਕੋਕੀ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸ ਦੀ ਹੁੰਡਈ ਔਰਾ ਕਾਰ (ਐਚਆਰ26ਐਫਐਫ4067) ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਦੱਸਣਯੋਗ ਹੈ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਵੱਲੋਂ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿਲੋ ਡੈਕਸਟ੍ਰੋਮੇਥੋਰਫਾਨ (ਡੀਐਮਆਰ) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਸਾਹਮਣੇ ਆਈ ਹੈ।  

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਅਤੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਸੀਆਈ ਅੰਮ੍ਰਿਤਸਰ ਨੂੰ ਪਤਾ ਚੱਲਿਆ ਕਿ ਇਸ ਨੈਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਵਿੱਚ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਇਹ ਜਾਣਕਾਰੀ ਮਿਲਣ ਉਪਰੰਤ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਨੇ ਰਾਜਸਥਾਨ ਦੇ ਜ਼ਿਲ੍ਹਾ ਹਨੂੰਮਾਨਗੜ੍ਹ ਤੋਂ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ ਅਤੇ ਇਸ ਨੂੰ ਨਸ਼ਾ ਤਸਕਰ ਨਵਜੋਤ ਸਿੰਘ, ਜਿਸਨੂੰ 105 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਤੱਕ ਪਹੁੰਚਾਉਣ ਜਾ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਤੋਂ ਸਪਲਾਈ ਚੇਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨਾਲ ਸਬੰਧਾਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ ਨੰਬਰ 63 ਮਿਤੀ 27.10.2024 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD