Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਏ. ਕੇ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ, ਪੰਜਾਬ ਵਲੋਂ ਦਾਣਾ ਮੰਡੀਆਂ ਦਾ ਦੌਰਾ

ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 28 Oct 2024

Last updated on: Oct 28, 2024, 00:00 IST

ਸ੍ਰੀ ਏ. ਕੇ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ,ਪੰਜਾਬ, ਜੋ ਗੁਰਦਾਸਪੁਰ ਜਿਲ੍ਹੇ ਦੀ ਪ੍ਰਭਾਰੀ ਸਕੱਤਰ ਵੀ ਹਨ,ਅੱਜ ਗੁਰਦਾਸਪੁਰ ਪਹੁੰਚੇ ਅਤੇ ਵੱਖ ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਡੀ.ਐੱਮ ਬਟਾਲਾ ਸ਼੍ਰੀ ਵਿਕਰਮਜੀਤ ਸਿੰਘ ਵੀ ਮੌਜੂਦ ਸਨ।

ਅੱਜ ਉਨ੍ਹਾਂ ਵਲੋਂ ਪਹਿਲਾਂ ਚੂੜਪੁਰ, ਬਖਸ਼ੀਵਾਲ, ਹਰਦੋਛੰਨੀ ਦਾਣਾ ਮੰਡੀਆਂ ਦਾ ਦੌਰਾ ਕੀਤੀ ਗਿਆ, ਉਪਰੰਤ ਵਡਾਲਾ ਗ੍ਰੰਥੀਆਂ ਦਾਣਾ ਮੰਡੀ ਪਹੁੰਚੇ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਨਾਲ ਮੀਟਿੰਗ ਕਰਕੇ ਝੋਨੇ ਦੀ ਚੱਲ ਰਹੀ ਸਮੁੱਚੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ ਗਿਆ। 

ਸ੍ਰੀ ਏ. ਕੇ. ਸਿਨਹਾ, ਪ੍ਰਮੁੱਖ ਸਕੱਤਰ, ਵਿੱਤ, ਪੰਜਾਬ ਨੇ ਵਡਾਲਾ ਗ੍ਰੰਥੀਆਂ ਵਿਖੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹੇ ਗੁਰਦਾਸਪੁਰ ਅੰਦਰ ਝੋਨੇ ਦੀ ਖਰੀਦ, ਲਿਫਟਿੰਗ ਤੇ ਫਸਲ ਦੀ ਅਦਾਇਗੀ ਠੀਕ ਚੱਲ ਰਹੀ ਹੈ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਸੁਚਾਰੂ ਢੰਗ ਪ੍ਰਬੰਧ ਕੀਤੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ  56 ਫੀਸਦ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।  ਬੀਤੇ ਕੱਲ੍ਹ ਤੱਕ 331990 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 303746 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 

ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 550.81ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਫਸਲ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

ਇਸ ਮੌਕੇ ਸੁਖਜਿੰਦਰ ਸਿੰਘ, ਡੀਐਫਐਸਸੀ, ਡੀਐਮਓ ਕੁਲਜੀਤ ਸਿੰਘ, ਖਰੀਦ ਏਜੰਸੀਆਂ ਦੇ  ਨੁਮਾਇੰਦੇ, ਆੜਤੀ ਤੇ ਕਿਸਾਨ ਆਦਿ ਹਾਜਰ ਸਨ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD