Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਦੁਆਬਾ ਗਰੁੱਪ ਵਿਖੇ ਯੂਥ ਫੈਸਟੀਵਲ ਦੀ ਧੂਮ ਧਾਮ ਨਾਲ ਹੋਈ ਸ਼ੁਰੂਆਤ

65 ਕਾਲਜਾਂ ਦੇ ਵਿਦਿਆਰਥੀ 500 ਵਿਦਿਆਰਥੀ ਕਲਾਕਾਰਾਂ ਨੇ ਲਿਆ ਭਾਗ

Doaba Group of Colleges , Education, College, Dr. Sukhjinder Singh, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ , 29 Oct 2024

Last updated on: Oct 29, 2024, 00:00 IST

ਅਜੋਕੇ ਨੌਜਵਾਨ ਊਰਜਾ ਅਤੇ ਹੁਨਰ ਦਾ ਸੁਮੇਲ ਹਨ ।  ਨੌਜਵਾਨਾਂ ਨੂੰ ਆਪਣੀ ਊਰਜਾ ਦਾ ਇਸਤੇਮਾਲ ਆਪਣੇ ਸਫਲ ਭਵਿੱਖ ਦੇ ਲਈ ਕਰਨਾ ਚਾਹੀਦਾ ਹੈ । ਬੇਸ਼ੱਕ ਸਾਹਮਣੇ ਅਣਗਿਣਤ ਚੁਣੌਤੀਆਂ ਹੋਣ ,  ਪਰੰਤੂ ਜਰੂਰੀ ਹੈ ਇੱਕ ਠੋਸ ਯੋਜਨਾ ਬੰਦੀ ਰਾਹੀਂ ਉਨ੍ਹਾਂ ਨੂੰ ਸਵੀਕਾਰ ਕਰਕੇ ਸਫਲਤਾ ਪ੍ਰਾਪਤ ਕਰਨੀ।  ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੁਆਬਾ ਗਰੁੱਪ ਆਫ ਕਾਲਜਿਜ਼ ਵਿਖੇ ਚੱਲ ਰਹੇ ਤਿੰਨ ਦਿਨਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਨਲ ਯੁਵਕ ਮੇਲੇ ਦੇ ਪਹਿਲੇ ਦਿਨ ਵਿਦਿਆਰਥੀਆਂ ਦੇ ਭਾਰੀ ਇਹ ਇਕੱਠ ਨੂੰ ਬਤੌਰ ਮੁੱਖ ਮਹਿਮਾਨ ਹਾਜ਼ਰ ਹੋ ਕੇ ਪ੍ਰੇਰਿਤ ਕਰਦੇ ਹੋਏ ਏਡੀਜੀਪੀ ਪੰਜਾਬ ਪੁਲੀਸ ਡਾ. ਨਰੇਸ਼ ਕੁਮਾਰ ਅਰੋੜਾ ਨੇ ਕੀਤਾ ।

ਇਸ ਤੋਂ ਪਹਿਲਾਂ ਦੁਆਬਾ ਗਰੁੱਪ ਵਿਖੇ ਇਸ ਮੇਲੇ ਦੀ ਸ਼ੁਰੂਆਤ ਪੂਰੇ ਧੂਮਧਾਮ ਅਤੇ ਉਤਸ਼ਾਹ ਦੇ ਨਾਲ ਹੋਈ । ਪ੍ਰੋਗਰਾਮ ਦੇ ਆਗਾਜ਼ ਵਿੱਚ ਦੁਆਬਾ ਗਰੁੱਪ ਤੋਂ ਕਾਰਜਕਾਰੀ ਉਪ ਚੇਅਰਮੈਨ ਸਰਦਾਰ ਮਨਜੀਤ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਪ੍ਰੋਗਰਾਮ ਦੌਰਾਨ ਅਨੁਸ਼ਾਸਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ  ਪ੍ਰੋਫੈਸਰ ਵਰਿੰਦਰ ਕੌਸ਼ਿਕ ਡਾਇਰੈਕਟਰ ਯੁਵਕ ਭਲਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡੀਜੀਸੀ ਦੇ ਚੇਅਰਮੈਨ ਐਮ.ਐਸ. ਬਾਠ, ਡੀਜੀਸੀ ਦੇ ਪ੍ਰਧਾਨ ਡਾ. ਐੱਚ.ਐੱਸ. ਬਾਠ, ਡੀਜੀਸੀ ਦੇ ਮੈਨੇਜਿੰਗ ਵਾਈਸ ਚੇਅਰਮੈਨ  ਐੱਸ.ਐੱਸ.ਐੱਸ. ਸੰਘਾ, ਡੀ.ਜੀ.ਸੀ. ਦੇ ਸਾਰੇ ਡਾਇਰੈਕਟਰ-ਪ੍ਰਿੰਸੀਪਲ ਅਤੇ ਵੱਖ-ਵੱਖ ਕਾਲਜਾਂ ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

ਦੱਸਣਾ ਬਣਦਾ ਹੈ ਕਿ ਤਿੰਨ ਦਿਨ ਚੱਲਣ ਵਾਲੇ ਇਸ ਯੂਥ ਫੈਸਟੀਵਲ ਵਿੱਚ 65 ਕਾਲਜਾਂ ਦੇ ਵਿਦਿਆਰਥੀ ਭਾਗ ਲੈ ਰਹੇ ਹਨ।

ਯੂਥ ਫੈਸਟੀਵਲ ਦੇ ਪਹਿਲੇ ਦਿਨ 500 ਵਿਦਿਆਰਥੀ ਕਲਾਕਾਰਾਂ ਨੇ ਭਾਗ ਲਿਆ ।ਪਹਿਲੇ ਦਿਨ ਲੋਕਗੀਤ, ਫੋਕ ਆਰਕੈਸਟਰਾ, ਭੰਗੜਾ, ਸਮੂਹ ਸ਼ਬਦ, ਕਲਾਸੀਕਲ ਵੋਕਲ, ਗੀਤ ਗ਼ਜ਼ਲ, ਸਮੂਹ ਭਾਰਤੀ ਗੀਤ, ਜਨਰਲ ਕੁਇਜ਼, ਕਲੇ ਮਾਡਲਿੰਗ, ਰੰਗੋਲੀ, ਆਨ ਦਿ ਸਪਾਟ ਪੇਂਟਿੰਗ, ਫੋਟੋਗ੍ਰਾਫੀ, ਕਾਰਟੂਨਿੰਗ, ਕੋਲਾਜ ਮੇਕਿੰਗ, ਪੋਸਟਰ ਦੇ 17 ਮੁਕਾਬਲੇ ਕਰਵਾਏ ਗਏ। ਮੇਕਿੰਗ, ਇੰਸਟਾਲੇਸ਼ਨ, ਮਹਿੰਦੀ ਦਾ ਆਯੋਜਨ ਕੀਤਾ ਗਿਆ। ਇਨਾਮ ਵੰਡ ਸਮਾਗਮ ਵਿੱਚ ਮੁੱਖ ਮਹਿਮਾਨ ਏਡੀਜੀਪੀ ਪੰਜਾਬ ਪੁਲੀਸ ਡਾ. ਨਰੇਸ਼ ਕੁਮਾਰ ਅਰੋੜਾ ਨੇ ਆਪੋ-ਆਪਣੇ ਖੇਤਰ ਵਿੱਚ ਹੋਏ ਮੁਕਾਬਲਿਆਂ ਦੇ ਜੇਤੂਆਂ ਅਤੇ ਉਪ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ। ਪਹਿਲੇ ਦਿਨ ਦਾ ਸਭ ਤੋਂ ਆਕਰਸ਼ਕ ਸਮਾਗਮ ਭੰਗੜਾ ਰਿਹਾ।

ਇਸ ਦੌਰਾਨ ਲੋਕ ਗੀਤ ਮੁਕਾਬਲਿਆਂ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਪਹਿਲਾ,  ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਦੂਜਾ ਸਰਕਾਰੀ ਕਾਲਜ ਰੋਪੜ ਨੇ ਤੀਜਾ , ਲੋਕ ਆਰਕੈਸਟਰਾ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬਬ ਨੇ ਪਹਿਲਾ ,ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਦੂਜਾ, ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਨੇ ਤੀਜਾ ,  ਸਮੂਹ ਸ਼ਬਦ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਦੂਜਾ , ਸਰਕਾਰੀ ਕਾਲਜ ਡੇਰਾਬਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਕਲਾਸੀਕਲ ਵੋਕਲ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ ,ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਨੇ ਦੂਜਾ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਤੀਜਾ ,  ਗੀਤ ਗ਼ਜ਼ਲ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਪਹਿਲਾ,ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ ਸਰਕਾਰੀ ਕਾਲਜ ਡੇਰਾਬਸੀ ਨੇ ਤੀਜਾ , ਜਨਰਲ ਕਵਿਜ਼ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ , ਸਰਕਾਰੀ ਨੇ ਕਾਲਜ ਰੋਪੜ ਨੇ ਦੂਜਾ , ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਨੇ ਤੀਜਾ , ਕਲੇ ਮਾਡਲਿੰਗ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ , ਸਰਕਾਰੀ ਕਾਲਜ ਰੋਪੜ ਨੇ ਦੂਜਾ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀਕਾਲਜ ਮੋਹਾਲੀ ਨੇ ਤੀਜਾ, ਰੰਗੋਲੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਪਹਿਲਾ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਤੀਜਾ ਅਤੇ ਮੌਕੇ 'ਤੇ ਕਰਵਾਈ ਗਈ ਪੇਂਟਿੰਗ ਵਿੱਚ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਪਹਿਲਾ,ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ ਸਥਾਨ ਹਾਸਲ ਕੀਤਾ।

ਇਸ ਦੇ ਨਾਲ ਹੀ ਫੋਟੋਗ੍ਰਾਫ਼ੀ ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ, ਸਰਕਾਰੀ ਕਾਲਜ ਰੋਪੜ ਨੇ ਤੀਜਾ , ਕਾਰਟੂਨਿੰਗ ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਐੱਸ.ਵੀ.ਸੀ) ਸਰਕਾਰੀ ਕਾਲਜ ਮੋਹਾਲੀ ਨੇ ਪਹਿਲਾ, ਸਰਕਾਰੀ ਕਾਲਜ ਰੋਪੜ ਨੇ ਦੂਜਾ , ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਤੀਜਾ , ਕੋਲਾਜ ਬਣਾਉਣ ਵਿੱਚ ਆਈ ਸ਼ਿਵਾਲਿਕ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਨੇ ਪਹਿਲਾ, ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਨੇ ਦੂਜਾ, ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਤੀਜਾ ਪੋਸਟਰ ਮੇਕਿੰਗ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਪਹਿਲਾ ,ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਦੂਜਾ ਅਤੇ ਸਰਕਾਰੀ  ਕਾਲਜ ਰੋਪੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਦੇ ਨਾਲ ਹੀ ਰੰਗ ਬਿਰੰਗੀਆਂ ਯਾਦਾਂ ਦੇ ਨਾਲ ਪ੍ਰੋਗਰਾਮ ਦੇ ਪਹਿਲੇ ਦਿਨ ਦੀ ਸਮਾਪਤੀ ਹੋਈ ।

 

Tags: Doaba Group of Colleges , Education , College , Dr. Sukhjinder Singh , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD