Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 29 Oct 2024

Last updated on: Oct 29, 2024, 00:00 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। 

ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। 

ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ 28 ਨਵੰਬਰ, 2024 ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 29 ਅਕਤੂਬਰ ਤੋਂ 28 ਨਵੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ। 

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 9 ਨਵੰਬਰ 2024 (ਸ਼ਨੀਵਾਰ), 10 ਨਵੰਬਰ (ਐਤਵਾਰ), 23 ਨਵੰਬਰ (ਸ਼ਨੀਵਾਰ) ਅਤੇ 24 ਨਵੰਬਰ, 2024 (ਐਤਵਾਰ)  ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ ਜਦਕਿ ਮੁੱਢਲੀ ਵੋਟਰ ਸੂਚੀਆਂ ਬਾਬਤ ਦਰਜ ਕਰਵਾਏ ਗਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਆਖਰੀ ਮਿਤੀ 24 ਦਸੰਬਰ, 2024 ਹੈ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 6 ਜਨਵਰੀ, 2025 (ਸੋਮਵਾਰ) ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

 ਸਿਬਿਨ ਸੀ ਨੇ ਦੱਸਿਆ ਕਿ ਜਿਨ੍ਹਾਂ ਚਾਰ ਹਲਕਿਆਂ ਵਿੱਚ ਇਸ ਸਮੇਂ ਜ਼ਿਮਨੀ ਚੋਣ ਦੀ ਪ੍ਰਕਿਰਿਆ ਚੱਲ ਰਹੀ ਹੈ, ਉਨ੍ਹਾਂ ਹਲਕਿਆਂ ਵਿੱਚ ਉਕਤ ਪ੍ਰੋਗਰਾਮ ਵੱਖਰੇ ਤੌਰ ਉੱਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਰੀ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੰਤਿਮ ਵੋਟਰ ਸੂਚੀ ਨੂੰ ਪ੍ਰਕਾਸ਼ਿਤ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।

ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD