Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁਲਜ਼ਮ, 20 ਹਜ਼ਾਰ ਰੁਪਏ ਹੋਰ ਰਿਸ਼ਵਤ ਦੀ ਕਰ ਰਿਹਾ ਸੀ ਮੰਗ

Vigilance Bureau, Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 29 Oct 2024

Last updated on: Oct 29, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖ਼ਲ ਦੇ ਰਹੇ ਸਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫ਼ੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ 'ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਰੁਪਏ 'ਚ ਤੈਅ ਹੋ ਗਿਆ। 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਅਗਲੇ ਦਿਨ ਹੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ, ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ 'ਤੇ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਐਫ.ਆਈ.ਆਰ ਨੰਬਰ 17 ਮਿਤੀ 14.8.2024 ਅਧੀਨ ਕੇਸ ਦਰਜ ਕੀਤਾ ਹੋਇਆ ਹੈ।

ਦੱਸਣਯੋਗ ਹੈ ਕਿ ਇਸ ਮੁਕੱਦਮੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੀਤਾ ਜਾ ਚੁੱਕਾ ਹੈ, ਜਦ ਕਿ ਸਹਿ-ਮੁਲਜ਼ਮ ਕਲਰਕ ਸੰਜੀਵ ਮਲਹੋਤਰਾ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD