Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਡੀ.ਜੀ.ਐਮ. ਦਵਿੰਦਰ ਸਿੰਘ ਕੈਂਥ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਵਿੰਦਰ ਸਿੰਘ ਕੈਂਥ ਵੱਲੋਂ ਮੰਡੀ ਬੋਰਡ ਵਿੱਚ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਐਸ.ਏ.ਐਸ. ਨਗਰ , 29 Oct 2024

Last updated on: Oct 29, 2024, 00:00 IST

ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਤੈਨਾਤ ਡਿਪਟੀ ਜਨਰਲ ਮੈਨੇਜਰ (ਮਾਰਕੀਟਿੰਗ) ਸ੍ਰੀ ਦਵਿੰਦਰ ਸਿੰਘ ਕੈਂਥ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਅਧਿਕਾਰੀਆਂ ਦੀ ਮੌਜੂਦਗੀ ਵਿਚ ਆਪਣੇ ਵਿਚਾਰ ਰੱਖਦਿਆਂ ਸ. ਬਰਸਟ ਨੇ ਕਿਹਾ ਕਿ ਸ੍ਰੀ ਦਵਿੰਦਰ ਸਿੰਘ ਕੈਂਥ ਨੇ ਮੰਡੀ ਬੋਰਡ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦਿਆਂ 38 ਸਾਲਾਂ ਤੱਕ ਜੋ ਆਪਣੀਆਂ ਸੇਵਾਵਾਂ ਨਿਭਾਇਆਂ ਹਨ, ਉਹ ਸ਼ਲਾਘਾ ਯੋਗ ਹਨ।

ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਹੋਇਆ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਲੰਬੀ ਸਰਵਿਸ ਦੌਰਾਨ ਵੱਖ-ਵੱਖ ਅਹੁੱਦਿਆਂ ਤੇ ਰਹਿ ਕੇ ਕੰਮ ਕਰਨ ਸਦਕਾ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ, ਜਿਸਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਦਵਿੰਦਰ ਸਿੰਘ ਆਉਣ ਵਾਲੇ ਸਮੇਂ ਵਿਚ ਸਮਾਜ ਦੀ ਭਲਾਈ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ ਅਤੇ ਹੋਰਾਂ ਨੂੰ ਵੀ ਸਮਾਜ ਸੇਵਾ ਲਈ ਪ੍ਰੇਰਿਤ ਕਰਦੇ ਰਹਿਣਗੇ। 

ਇਸ ਮੌਕੇ ਸੇਵਾ-ਮੁਕਤ ਹੋ ਰਹੇ ਸ੍ਰੀ ਦਵਿੰਦਰ ਸਿੰਘ ਕੈਂਥ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੰਡੀ ਬੋਰਡ ਵਿੱਚ ਬਿਤਾਇਆ ਸਮਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰਹੇਗਾ। ਇਸ ਮੌਕੇ ਸ੍ਰੀ ਰਾਮਵੀਰ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ, ਸ. ਗੁਰਿੰਦਰ ਸਿੰਘ ਚੀਮਾ ਚੀਫ਼ ਇੰਜੀਨਿਅਰ, ਸ. ਮਨਜੀਤ ਸਿੰਘ ਸੰਧੂ ਜੀ.ਐਮ. ਇੰਫੋਰਸਮੈਂਟ, ਸ. ਸਵਰਨ ਸਿੰਘ ਡੀ.ਜੀ.ਐਮ., ਸ. ਮਨਿੰਦਰਜੀਤ ਸਿੰਘ ਬੇਦੀ ਡੀ.ਜੀ.ਐਮ., ਸ੍ਰੀਮਤੀ ਭਜਨ ਕੌਰ ਡੀ.ਜੀ.ਐਮ ਸਮੇਤ ਸਮੂੰਹ ਉੱਚ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਸੇਵਾ-ਮੁਕਤ ਹੋ ਰਹੇ ਡੀ.ਜੀ.ਐਮ. ਸ੍ਰੀ ਦਵਿੰਦਰ ਸਿੰਘ ਕੈਂਥ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD