Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

1 ਲੱਖ ਰੁਪਏ ਰਿਸ਼ਵਤ ਲੈਂਦਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 29 Oct 2024

Last updated on: Oct 29, 2024, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਜ਼ਿਲ੍ਹਾ ਪਟਿਆਲਾ ਨੂੰ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪੂਜਾ ਵਾਸੀ ਪਿੰਡ ਰੋਹਟੀ ਪੁੱਲ, ਤਹਿਸੀਲ ਨਾਭਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਇੰਸਪੈਕਟਰ ਉਸਦੇ ਪਿਤਾ ਨੂੰ ਤਿੰਨ ਲੱਖ ਰੁਪਏ ਦੀ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਝੂਠੇ ਐਨ.ਡੀ.ਪੀ.ਐਸ. ਕੇਸ ਵਿੱਚ ਫਸਾਉਣ ਦੀਆਂ ਧਮਕੀਆਂ ਦੇ ਰਿਹਾ ਸੀ ਪਰ ਸੌਦਾ 1.50 ਲੱਖ ਰੁਪਏ ਵਿੱਚ ਤਹਿ ਹੋ ਗਿਆ। ਉੱਕਤ ਪੁਲਿਸ ਮੁਲਜ਼ਮ ਨੇ ਐਤਵਾਰ ਨੂੰ 50 ਹਜ਼ਾਰ ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। 

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD