Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਮੁਲਜ਼ਮ ਨੂੰ ਪਹਿਲੀ ਕਿਸ਼ਤ ਵਜੋਂ ਲਏ ਸੀ 5,000 ਰੁਪਏ

Vigilance Bureau, Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 30 Oct 2024

Last updated on: Oct 30, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਰਹਿੰਦ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੇ ਪੁਲਿਸ ਚੌਕੀ ਨਬੀਪੁਰ ਦੇ ਇੰਚਾਰਜ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਮਨਦੀਪ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਵਿਨੀਤ ਕੁਮਾਰ ਵਾਸੀ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸਬ ਇੰਸਪੈਕਟਰ ਉਸ ਦੀਆਂ ਦੋ ਪ੍ਰਾਈਵੇਟ ਐਂਬੂਲੈਂਸਾਂ ਨੂੰ ਛੱਡਣ ਬਦਲੇ 25,000 ਰੁਪਏ ਦੀ ਮੰਗ ਕਰ ਰਿਹਾ ਸੀ ਜੋ ਕਿ ਇੱਕ ਟਰੱਕ ਨਾਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਪਰ ਸੌਦਾ 20,000 ਰੁਪਏ ਵਿੱਚ ਤੈਅ ਹੋ ਗਿਆ ਹੈ। ਇਸ ਸੜਕ ਹਾਦਸੇ ਸਬੰਧੀ ਥਾਣਾ ਸਦਰ ਵਿਖੇ ਕੇਸ ਦਰਜ ਹੈ। 

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਇਸ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਗ੍ਰਿਫਤਾਰ ਕੀਤੇ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਈ.ਓ.ਡਬਲਯੂ., ਲੁਧਿਆਣਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD