Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਸਿਹਤ ਵਿਭਾਗ ਵਲੋਂ ਨਾਗਰਿਕ ਸੁਰੱਖਿਆ ਨੂੰ ਧਿਆਨ ਚ ਰੱਖਦੇ ਐਡਵਾਈਜ਼ਰੀ ਜਾਰੀ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 30 Oct 2024

Last updated on: Oct 30, 2024, 00:00 IST

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਜ਼ਿਆਦਾ ਆਵਾਜ਼ ਅਤੇ ਧੂਏਂ ਵਾਲੇ ਪਟਾਕਿਆਂ ਅਤੇ ਆਤਿਸ਼ਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ, ਬੰਦੀ-ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਖਿਆ ਕਿ ਦੀਵਾਲੀ ਖੁਸ਼ੀਆਂ ਅਤੇ ਧਾਰਮਿਕ ਰਵਾਇਤਾਂ ਨਾਲ ਜੁੜਿਆ ਤਿਉਹਾਰ ਹੋਣ ਕਰਕੇ ਦੇਸ਼ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। 

ਪਰ ਮੌਜੂਦਾ ਸਮੇਂ ਚ ਇਸ ਨੂੰ ਕੇਵਲ ਪਟਾਕਿਆਂ ਨਾਲ ਜੋੜ ਕੇ ਦੇਖਣ ਨਾਲ ਮਨੁੱਖੀ ਜਾਨਾਂ ਅਤੇ ਵਾਤਾਵਰਣ ਸੁਰੱਖਿਆ ਨੂੰ ਖ਼ਤਰਾ ਵੀ ਮਹਿਸੂਸ ਹੋਣ ਲੱਗ ਗਿਆ ਹੈ, ਜਿਸ ਤੇ ਮਾਣਯੋਗ ਹਾਈਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਕੁੱਝ ਪਾਬੰਦੀਆਂ ਵੀ ਲਾਈਆਂ ਗਈਆਂ ਹਨ, ਜਿਨ੍ਹਾਂ ਚ ਪਟਾਕਿਆਂ ਦੀ ਸੀਮਤ ਸਮੇਂ ਲਈ ਵਰਤੋਂ ਅਤੇ ਘੱਟ ਆਵਾਜ਼ ਵਾਲੇ ਤੇ ਖ਼ਾਸ ਰਸਾਇਣਾਂ ਤੋਂ ਰਹਿਤ ਪਟਾਕੇ ਚਲਾਉਣ ਦੀਆਂ ਵਿਸਤ੍ਰਿਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਤਿਉਹਾਰ ਦੀਆਂ ਖੁਸ਼ੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਰੌਸ਼ਨੀ ਚ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਹਦਾਇਤਾਂ ਮੁਤਾਬਕ ਪੂਰੇ ਰਾਜ ਵਿੱਚ ਲੜੀਵਾਰ ਫਾਇਰ ਪਟਾਕਿਆਂ (ਸੀਰੀਜ਼ ਪਟਾਕੇ ਜਾਂ ਲਾਰੀਆਂ) ਦੇ ਨਿਰਮਾਣ, ਸਟਾਕ, ਵੰਡ, ਵਿਕਰੀ ਅਤੇ ਵਰਤੋਂ ਤੇ ਪਾਬੰਦੀ ਹੋਵੇਗੀ। ਸਿਰਫ਼ ਹਰੇ ਪਟਾਕੇ (ਉਹ ਪਟਾਕੇ ਜੋ ਬੇਰੀਅਮ ਸਾਲਟ ਜਾਂ ਐਂਟੀਮੈਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟ੍ਰੋਂਟੀਅਮ ਕ੍ਰੋਮੇਟ ਦੇ ਮਿਸ਼ਰਣ ਦੀ ਵਰਤੋਂ ਨਹੀਂ ਕਰਦੇ) ਨੂੰ ਜ਼ਿਲ੍ਹੇ ਵਿੱਚ ਵਿਕਰੀ ਅਤੇ ਵਰਤੋਂ ਲਈ ਆਗਿਆ ਦਿੱਤੀ ਜਾਵੇਗੀ, ਸਿਰਫ਼ ਇਜਾਜ਼ਤ ਵਾਲੇ ਪਟਾਕਿਆਂ ਲਈ ਵਿਕਰੀ ਲਾਇਸੰਸਸ਼ੁਦਾ ਵਪਾਰੀਆਂ ਦੁਆਰਾ ਕੀਤੀ ਜਾਵੇਗੀ, ਕੋਈ ਵੀ ਲਾਇਸੰਸਧਾਰੀ ਕਿਸੇ ਅਜਿਹੇ ਪਟਾਕੇ ਨੂੰ ਸਟੋਰ, ਪ੍ਰਦਰਸ਼ਿਤ ਜਾਂ ਵੇਚ ਨਹੀਂ ਸਕਦਾ ਹੈ, ਜਿਸਦਾ ਡੈਸੀਬਲ ਪੱਧਰ ਮਨਜ਼ੂਰਸ਼ੁਦਾ ਸੀਮਾਵਾਂ ਦੇ ਅੰਦਰ ਨਹੀਂ ਹੈ।

ਇਨ੍ਹਾਂ ਹਦਾਇਤਾਂ ਮੁਤਾਬਕ ਦੀਵਾਲੀ ਵਾਲੇ ਦਿਨ 31 ਅਕਤੂਬਰ ਨੂੰ ਕੇਵਲ ਸ਼ਾਮ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਫਾਇਰ ਕਰੈਕਰਜ਼/ਪਟਾਖੇ ਚਲਾਉਣ ਦੀ ਆਗਿਆ ਹੋਵੇਗੀ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ 15 ਨਵੰਬਰ ਨੂੰ ਕੇਵਲ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ ਰਾਤ 10 ਵਜੇ ਤੱਕ ਹੀ ਫਾਇਰ ਕਰੈਕਰਜ਼/ਪਟਾਖੇ ਚਲਾਉਣ ਦੀ ਆਗਿਆ ਹੋਵੇਗੀ।

ਕ੍ਰਿਸਮਿਸ ਦਿਵਸ ਵਾਲੇ ਦਿਨ 25 ਅਤੇ 26 ਦਸੰਬਰ ਨੂੰ ਕੇਵਲ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਫਾਇਰ ਕਰੈਕਰਜ਼/ਪਟਾਖੇ ਚਲਾਉਣ ਦੀ ਆਗਿਆ ਹੋਵੇਗੀ। ਨਵੇਂ ਸਾਲ ਦੇ ਆਰੰਭ ਤੋਂ 31 ਦਸੰਬਰ 2024 ਤੋਂ 01  ਜਨਵਰੀ 2025 ਨੂੰ ਕੇਵਲ ਰਾਤ 11:55 ਵਜੇ ਤੋਂ ਰਾਤ 12:30 ਵਜੇ ਤੱਕ ਹੀ ਫਾਇਰ ਕਰੈਕਰਜ਼/ਪਟਾਖੇ ਚਲਾਉਣ ਦੀ ਆਗਿਆ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿੱਥੇ ਸੁਰੱਖਿਅਤ ਦੀਵਾਲੀ ਮਨਾਉਣ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਉੱਥੇ ਦੀਵਾਲੀ ਵਾਲੇ ਦਿਨ ਪਟਾਕਿਆਂ ਨਾਲ ਵਾਪਰਨ ਵਾਲੇ ਕਿਸੇ ਵੀ ਹਾਦਸੇ ਨਾਲ ਨਜਿੱਠਣ ਲਈ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ। ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਵਾਤਾਵਰਣ ’ਚ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ, ਉਸ ਨੂੰ ਵੇਖਦਿਆਂ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਨਾਲ ਆਬੋ-ਹਵਾ ਵਿਗੜਦੀ ਹੈ, ਜੋ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ l

ਸੁਰੱਖਿਅਤ ਦੀਵਾਲੀ ਮਨਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਡਾ. ਰੇਨੂੰ ਸਿੰਘ ਨੇ ਕਿਹਾ ਜੇ ਪਟਾਕੇ ਚਲਾਉਣੇ ਹੀ ਹਨ ਤਾਂ ਸਾਵਧਾਨੀਆਂ ਵਰਤੀਆਂ ਜਾਣ। ਅੱਖਾਂ ਦਾ ਖ਼ਾਸ ਤੌਰ ’ਤੇ ਖ਼ਿਆਲ ਰਖਣਾ ਜ਼ਰੂਰੀ ਹੈ ਤੇ ਨਾਲ ਹੀ ਪਾਣੀ ਦੀਆਂ ਬਾਲਟੀਆਂ ਅਤੇ ਮਿੱਟੀ ਦੇ ਥੈਲੇ ਅਪਣੀ ਸੁਖਾਲੀ ਪਹੁੰਚ ’ਚ ਰੱਖੇ ਜਾਣ। ਇਸ ਤੋਂ ਇਲਾਵਾ ਛੋਟੇ ਬੱਚਿਆਂ ਨੂੰ ਆਤਿਸ਼ਬਾਜ਼ੀ ਤੋਂ ਦੂਰ ਰਖਿਆ ਜਾਵੇ ਅਤੇ ਮਾਪਿਆਂ ਦਾ ਬੱਚਿਆਂ ਨਾਲ ਮੌਜੂਦ ਹੋਣਾ ਜ਼ਰੂਰੀ ਹੈ। 

ਪਟਾਕੇ ਚਲਾਉਂਦੇ ਸਮੇਂ ਰੇਸ਼ਮੀ ਅਤੇ ਢਿੱਲੇ ਕੱਪੜੇ ਨਹੀਂ ਪਾਉਣੇ ਚਾੀਦੇ ਸਗੋਂ ਸੂਤੀ ਕਪੜੇ ਪਾਉਣੇ ਚਾਹੀਦੇ ਹਨ। ਪਟਾਕੇ ਕਦੇ ਵੀ ਹੱਥ ਵਿਚ ਫੜ ਕੇ ਨਹੀਂ ਚਲਾਉਣੇ ਚਾਹੀਦੇ ਅਤੇ ਅਣਚੱਲੇ ਪਟਾਕਿਆਂ ਨੂੰ ਮੁੜ ਚਲਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੁਰੱਖਿਅਤ ਅਤੇ ਵਾਤਾਵਰਣ ਹਿਤੈਸ਼ੀ ਦੀਵਾਲੀ ਪ੍ਰਤੀ ਵਚਨਬੱਧ ਹੈ। ਦੀਵਾਲੀ ਵਾਲੇ ਦਿਨ ਅਤੇ ਰਾਤ ਸਮੇਂ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਿਹਤ ਸੰਸਥਾਵਾਂ ਵਿਚ ਜਿਥੇ ਐਮਰਜੈਂਸੀ ਸੇਵਾਵਾਂ ਆਮ ਵਾਂਗ ਚਾਲੂ ਰਹਿਣਗੀਆਂ, ਉਥੇ ਡਾਕਟਰਾਂ ਅਤੇ ਹੋਰ ਸਟਾਫ਼ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ ਤਾਕਿ ਜੇ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ਦੀਵਾਲੀ ਆਪਸੀ ਪ੍ਰੇਮ, ਖ਼ੁਸ਼ੀ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ, ਇਸ ਲਈ ਸਾਰਿਆਂ ਨੂੰ ਇਹ ਤਿਉਹਾਰ ਇਸੇ ਭਾਵਨਾ ਨਾਲ ਮਿਲ-ਜੁਲ ਕੇ ਮਨਾਉਣਾ ਚਾਹੀਦਾ ਹੈ ਤੇ ਨਾਲ ਹੀ ਅਪਣੀ ਸਿਹਤ ਅਤੇ ਵਾਤਾਵਰਣ ਦਾ ਵੀ ਖ਼ਿਆਲ ਰਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਸ਼ਹਿਰ ਵਾਸੀ ਦੀਵਾਲੀ ਵਾਲੇ ਦਿਨ ਅਪਣੇ ਘਰ ਜਾਂ ਆਲੇ ਦੁਆਲੇ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਏ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD