Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

ਲੁਧਿਆਣਾ , 01 Nov 2024

Last updated on: Nov 01, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਸਨੇ ਦੱਸਿਆ ਕਿ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ। ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਨ੍ਹਾਂ ਨੂੰ 10,000 ਰੁਪਏ ਦੀ ਰਿਸ਼ਵਤ ਦੇਣ ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। 

ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਹੋਰ ਦੇਣ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50,000 ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਦੋਸ਼ੀ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD