Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਗਵਾਨ ਵਿਸ਼ਵਕਰਮਾ ਜੀ ਨੂੰ ਮੰਨਣ ਵਾਲਿਆਂ ਨੇ ਦੇਸ਼ ਤੇ ਸਮਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਇਆ - ਡਾ. ਬਲਬੀਰ ਸਿੰਘ

'ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ'

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 02 Nov 2024

Last updated on: Nov 02, 2024, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਲਾਹੌਰੀ ਗੇਟ ਵਿਖੇ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ। ਸ੍ਰੀ ਵਿਸ਼ਵਕਰਮਾ ਚੈਰੀਟੇਬਲ, ਐਜੂਕੇਸ਼ਨ ਅਤੇ ਵੈਲਫੇਅਰ ਟਰੱਸਟ ਵੱਲੋਂ ਕਰਵਾਏ ਸਮਾਗਮ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵਕਰਮਾ ਜੀ ਨੂੰ ਮੰਨਣ ਵਾਲੇ ਮਿਹਨਤਕਸ਼ ਲੋਕਾਂ ਨੇ ਦੇਸ਼ ਤੇ ਸਮਾਜ ਦੀ ਤਰੱਕੀ 'ਚ ਅਹਿਮ ਯੋਗਦਾਨ ਪਾਇਆ ਹੈ। 

ਸਿਹਤ ਮੰਤਰੀ ਨੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਦੀ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਜਰੂਰ ਪਾਵੇ। ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਅਮਨ- ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਮਾਜ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। 

ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਬਲਤੇਜ ਪੰਨੂ ਅਤੇ ਐਡਵੋਕੇਟ ਰਾਹੁਲ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦਿਵਾਲੀ ਮੌਕੇ ਖ਼ਤਰਨਾਕ ਪੱਧਰ 'ਤੇ ਵਧੇ ਪ੍ਰਦੂਸ਼ਣ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਪੀਲ ਕੀਤੀ ਕਿ ਛੋਟੇ ਬੱਚਿਆਂ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਤੋਂ ਬਚਾਉਣ ਸਮੇਤ ਸਾਂਹ, ਛਾਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਪਟਾਕੇ ਵਜਾਉਣ ਤੋਂ ਸਦਾ ਲਈ ਗੁਰੇਜ਼ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਕੂੜੇ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਹੋਣ ਨਾਲ ਬਹੁਤ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ। 

ਇਸ ਮੌਕੇ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਹਿਲ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ, ਸਕੱਤਰ ਜਤਿੰਦਰ ਸਿੰਘ, ਲੀਗਲ ਸਲਾਹਕਾਰ ਅਮਰੀਕ ਸਿੰਘ ਧੀਮਾਨ, ਸਰਬਜੀਤ ਸਿੰਘ ਧੀਮਾਨ ਜੈ ਭਾਰਤ ਕੰਬਾਇਨ ਤੇ ਵੇਦ ਕਪੂਰ ਨੇ ਡਾ. ਬਲਬੀਰ ਸਿੰਘ ਦਾ ਸਨਮਾਨ ਕੀਤਾ। ਸਿਹਤ ਮੰਤਰੀ ਨੇ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ 'ਚ ਦਰਜ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਮਿਹਨਤਕਸ਼ ਵਿਅਕਤੀ ਦੇ ਨਾਲ ਖੜ੍ਹੀ ਹੈ। ਸਮਾਗਮ ਮੌਕੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਸਰਪ੍ਰਸਤ ਸੁਖਦੇਵ ਸਿੰਘ, ਬਾਬੂ ਰਮੇਸ਼ ਧੀਮਾਨ ਮੈਨੇਜਰ, ਕੁਲਦੀਪ ਸਿੰਘ ਖ਼ਜ਼ਾਨਚੀ, ਹਰਵਿੰਦਰ ਸਿੰਘ, ਸੁਰਤੀਨਾਥ ਜੰਡੂ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮਨੋਜ ਸੱਗੂ, ਵਿਕਰਮ ਸੱਗੂ, ਹਰਿੰਦਰ ਸਿੰਘ ਸਨੌਰੀ ਅੱਡਾ, ਸਨਦੀਪ ਸੱਗੂ ਤੇ ਹੋਰ ਪਤਵੰਤੇ ਮੌਜੂਦ ਸਨ। 

ਇਸ ਮੌਕੇ ਮੈਡੀਕਲ ਕੈਂਪ ਵੀ ਲਗਾਇਆ ਗਿਆ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD