Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਦਿਵਾਲੀ ਦੀ ਰਾਤ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਦੀ ਖੇਤਾਂ 'ਚ ਪੁੱਜਕੇ ਕੀਤੀ ਸ਼ਲਾਘਾ

ਪਿੰਡ ਹਿਰਦਾਪੁਰ ਵਿਖੇ ਪਰਾਲੀ ਸੰਭਾਲਣ ਲਈ ਚੱਲ ਰਹੀ ਮਸ਼ੀਨ ਦਾ ਲਿਆ ਜਾਇਜ਼ਾ

Preeti Yadav, Dr. Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 02 Nov 2024

Last updated on: Nov 02, 2024, 00:00 IST

ਬੀਤੀ ਰਾਤ ਦਿਵਾਲੀ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਪਰਾਲੀ ਸੰਭਾਲ ਰਹੇ ਕਿਸਾਨਾਂ ਦੀ ਉਨ੍ਹਾਂ ਦੇ ਖੇਤਾਂ 'ਚ ਜਾ ਕੇ ਪ੍ਰਸ਼ੰਸਾ ਕੀਤੀ। ਡੀ.ਸੀ. ਅਤੇ ਐਸ.ਐਸ.ਪੀ. ਪਿੰਡ ਹਿਰਦਾਪੁਰ ਪੁੱਜੇ, ਜਿੱਥੇ ਕਿ ਇੱਕ ਵੱਡੀ ਬੇਲਰ ਮਸ਼ੀਨ ਨਾਲ ਪਰਾਲੀ ਦੀਆਂ ਵੱਡੀਆਂ ਗੱਠਾਂ ਬਣਾਈਆਂ ਜਾ ਰਹੀਆਂ ਸਨ, ਉਨ੍ਹਾਂ ਨੇ ਇਸ ਮਸ਼ੀਨ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨੂੰ ਸੱਦਾ ਕਿ ਉਹ ਆਪਣੀ ਜਮੀਨ ਦੀ ਉਪਜਾਊ ਸ਼ਕਤੀ ਵਧਾਉਣ ਤੇ ਪ੍ਰਦੂਸ਼ਣ ਤੋਂ ਬਚਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। 

ਉਨ੍ਹਾਂ ਨੇ ਪਿੰਡ ਕਿਸ਼ਨਗੜ੍ਹ ਦਾ ਵੀ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਉਣ ਜਾਂ ਪਰਾਲੀ ਸੰਭਾਲਣ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਨਰਿੰਦਰ ਸਿੰਘ ਚੌਧਰੀ ਵੱਲੋਂ ਚਲਾਏ ਜਾ ਰਹੇ ਵੱਡੀ ਮਸ਼ੀਨ ਦੇ ਬੇਲਰ ਨਾਲ ਇੱਕ ਦਿਨ ਵਿੱਚ ਇੱਕ ਸੌ ਏਕੜ ਦੇ ਕਰੀਬ ਜਮੀਨ ਵਿੱਚ ਪਰਾਲੀ ਇਕੱਠੀ ਕਰਕੇ ਐਕਸ-ਸੀਟੂ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਵੱਡੀਆਂ ਗੱਠਾਂ ਬਣਾ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨ ਪਿੰਡ ਬਖ਼ਸ਼ੀਵਾਲ, ਹਿਰਦਾਪੁਰ, ਲਚਕਾਣੀ ਤੇ ਸਿੱਧੂਵਾਲ ਆਦਿ ਪਿੰਡਾਂ ਵਿੱਚ ਕੰਮ ਕਰ ਰਹੀ ਹੈ, ਇਸ ਲਈ ਕਿਸਾਨ ਇਸ ਦਾ ਲਾਭ ਲੈਣ ਤੇ ਅੱਗ ਨਾ ਲਗਾਉਣ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਸੰਭਾਲਣ ਲਈ ਬੇਲਰ ਤੇ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550  'ਤੇ ਸੰਪਰਕ ਕਰਨ ਜਾਂ ਉਨਤ ਕਿਸਾਨ ਐਪ ਦਾ ਲਾਭ ਲੈਣ। 

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।ਇਸ ਮੌਕੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਵੀ ਕਰ ਰਹੀਆਂ ਹਨ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਦੇ ਸੁਚੱਜੇ ਪ੍ਰਬੰਧਨ ਲਈ ਅੱਗੇ ਆਉਣ। ਇਸੇ ਦੌਰਾਨ ਏ.ਡੀ.ਸੀ. ਇਸ਼ਾ ਸਿੰਗਲ ਨੇ ਏ.ਈ.ਓ. ਰਵਿੰਦਰ ਸਿੰਘ ਚੱਠਾ ਨੂੰ ਨਾਲ ਲੈਕੇ ਡਕਾਲਾ, ਕਰਹਾਲੀ, ਪੰਜੋਲਾ, ਬਲਬੇੜਾ, ਰਾਮਨਗਰ, ਤਰੈਂ, ਮਰਦਾਹੇੜੀ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਨੇ ਡਕਾਲਾ ਵਿਖੇ ਇੱਕ ਖੇਤ ਨੂੰ ਲੱਗੀ ਅੱਗ ਵੀ ਬੁਝਾਈ ਗਈ।

 

Tags: Preeti Yadav , Dr. Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD