Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਦੀ ਇੰਡਸਟਰੀ ਰਾਜ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਵੇ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਨਹੀਂ ਬਲਕਿ ਨੌਕਰੀਆਂ ਦੇਣ ਵਾਲੇ ਬਣਨਗੇ-ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਭਾਦਸੋਂ , 03 Nov 2024

Last updated on: Nov 03, 2024, 00:00 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਮੌਕੇ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈਲਫੇਅਰ ਤੇ ਡਿਵੈਲਪਮੈਂਟ ਸੁਸਾਇਟੀ ਭਾਦਸੋਂ ਵੱਲੋਂ 37ਵੇਂ ਔਜਾਰ ਪੂਜਾ ਮਹਾਂ ਉਤਸਵ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ। ਤਰੁਨਪ੍ਰੀਤ ਸਿੰਘ ਸੌਂਦ, ਜਿਨ੍ਹਾਂ ਕੋਲ ਨਿਵੇਸ਼ ਉਤਸਾਹਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸਮੇਤ ਪ੍ਰਾਹੁਣਚਾਰੀ ਵਿਭਾਗ ਵੀ ਹਨ, ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ। 

ਇਸ ਮੌਕੇ ਉਨ੍ਹਾਂ ਦੇ ਨਾਲ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਦੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਤਾਂ ਕਿ ਸਾਡੇ ਨੌਜਵਾਨ ਨੌਕਰੀਆਂ ਮੰਗਣ ਵਾਲੇ ਬਣਨ ਦੀ ਥਾਂ ਨੌਕਰੀਆਂ ਦੇਣ ਵਾਲੇ ਬਣਨ। 

ਉਨ੍ਹਾਂ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ ਹੈ।

ਇਸ ਮੌਕੇ ਕਿਰਤ ਮੰਤਰੀ ਸੌਂਦ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।ਉਨ੍ਹਾਂ ਕਿਹਾ ਕਿ ਨਾਭਾ ਹਾਰਵੈਸਟਰ ਇੰਡਸਟਰੀ ਦੀ ਹੱਬ ਹੈ ਅਤੇ ਪੰਜਾਬ ਸਰਕਾਰ ਨਾਭਾ ਤੇ ਭਾਦਸੋਂ ਦੀ ਕੰਬਾਇਨ ਇੰਡਸਟਰੀ, ਖਾਸ ਕਰਕੇ ਕਰਤਾਰ ਕੰਬਾਇਨ ਦੇ ਸਹਿਯੋਗ ਨਾਲ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਨਾਲ ਤਾਲਮੇਲ ਕਰਕੇ ਸਾਡੇ ਨੌਜਵਾਨਾਂ ਨੂੰ ਕਿੱਤਾ ਮੁਖੀ ਸਿਖਲਾਈ ਦਿਵਾ ਕੇ ਹੁਨਰਮੰਦ ਬਣਾਉਣ ਲਈ ਕੰਮ ਕਰੇਗੀ।

ਉਦਯੋਗ ਤੇ ਵਣਜ ਮੰਤਰੀ ਨੇ ਕਿਹਾ ਕਿ ਸੂਬੇ ਦੀ ਇੰਡਸਟਰੀ ਨੂੰ ਹੁਲਾਰਾ ਦੇਣ ਲਈ ਰਾਜ ਤੇ ਕੇਂਦਰ ਸਰਕਾਰ ਦੀਆਂ ਕਾਫ਼ੀ ਸਕੀਮਾਂ ਹਨ ਪਰ ਇੰਡਸਟਰੀ ਵਾਲਿਆਂ ਵੱਲੋਂ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਨਹੀਂ ਉਠਾਇਆ ਜਾ ਰਿਹਾ ਹੈ। ਉਨ੍ਹਾਂ ਨਾਭਾ ਤੇ ਭਾਦਸੋਂ ਦੇ ਇੰਡਸਟਰੀ ਵਾਲਿਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਆਪਣਾ ਵਫ਼ਦ ਤਿਆਰ ਕਰਕੇ ਚੰਡੀਗੜ੍ਹ ਆਉਣ ਤੇ ਉਨ੍ਹਾਂ ਦੀ ਅਫ਼ਸਰਾਂ ਨਾਲ ਬੈਠਕ ਕਰਵਾ ਕੇ ਰਾਜ ਤੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਸਮੇਤ ਇੰਡਸਟਰੀ ਨੂੰ ਮਿਲਣ ਵਾਲੇ ਲਾਭ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਲੱਸਟਰ ਦੇ ਰੂਪ ਵਿੱਚ ਕੰਮ ਕੀਤਾ ਜਾਂਦਾ ਹੈ ਤਾਂ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਗ੍ਰਾਂਟ ਇੰਡਸਟਰੀ ਨੂੰ ਦਿੱਤੀ ਜਾਂਦੀ ਹੈ।

ਸਮਾਰੋਹ ਦੌਰਾਨ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪ੍ਰਧਾਨਗੀ ਕੀਤੀ ਤੇ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਮਹੰਤ ਹਰਵਿੰਦਰ ਸਿੰਘ ਖਨੌੜਾ, ਕਰਤਾਰ ਐਗਰੋ ਇੰਡਸਟਰੀਜ਼ ਦੇ ਐਮ.ਡੀ. ਅਮਰਜੀਤ ਸਿੰਘ ਲੋਟੇ, ਕਰਤਾਰ ਕੰਬਾਇਨ ਦੇ ਡਾਇਰੈਕਟਰ ਮਨਜੀਤ ਸਿੰਘ ਲੋਟੇ, ਹਰਮੀਤ ਸਿੰਘ ਲੋਟੇ, ਮਨਪ੍ਰੀਤ ਸਿੰਘ ਲੋਟੇ, ਹਰੀ ਸਿੰਘ ਪ੍ਰੀਤ ਕੰਬਾਇਨ, ਚਰਨ ਸਿੰਘ ਐਮ.ਡੀ. ਮਲਕੀਤ ਗਰੁੱਪ, ਹਰਵਿੰਦਰ ਸਿੰਘ ਲੋਟੇ, ਜੀ.ਐਸ.ਏ. ਕੰਬਾਇਨ ਦੇ ਐਮ.ਡੀ. ਕਰਮਜੀਤ ਸਿੰਘ ਗਲਵੱਟੀ, ਗੁਰਮੁੱਖ ਸਿੰਘ ਐਮ.ਡੀ. ਨਰਾਇਣ ਕੰਬਾਇਨ, ਹੀਰਾ ਕੰਬਾਇਨ ਦੇ ਐਮ.ਡੀ. ਸੰਤੋਖ ਸਿੰਘ ਸੇਠ, ਕੇ.ਐਸ. ਗਰੁੱਪ ਦੇ ਐਮ.ਡੀ. ਇੰਦਰਜੀਤ ਸਿੰਘ ਮੁੰਡੇ, ਦਸਮੇਸ਼ ਕੰਬਾਇਨ ਤੋਂ ਗਿਆਨੀ ਅਮਰ ਸਿੰਘ, ਪ੍ਰਧਾਨ ਕੰਬਾਇਨ ਮੈਨੂਫੈਕਚਰ ਯੂਨੀਅਨ ਅਵਤਾਰ ਸਿੰਘ ਨੰਨੜ੍ਹੇ ਸਮੇਤ ਵੱਡੀ ਗਿਣਤੀ ਰਾਮਗੜ੍ਹੀਆ ਭਾਈਚਾਰੇ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD