Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ - ਰਾਜ ਲਾਲੀ ਗਿੱਲ

ਮਾਤਾ ਗੁਜਰੀ ਕਾਲਜ ਨੇ ਖੇਤਰੀ ਯੁਵਕ ਮੇਲੇ ਦੀ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ

Raj Lali Gill, AAP, Aam Aadmi Party, Aam Aadmi Party Punjab, AAP Punjab, Doaba Group of Colleges

Web Admin

Web Admin

5 Dariya News

ਮੋਹਾਲੀ , 03 Nov 2024

Last updated on: Nov 03, 2024, 00:00 IST

ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ ਹੈ । ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਕਿਤੇ ਕਿਸੇ ਕੋਲ ਜਾਣ ਦੀ ਲੋੜ ਨਹੀਂ ਸਗੋਂ ਜਰੂਰਤ ਹੈ ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਨਣ ਦੀ । ਆਪਣੀ ਅੰਦਰੂਨੀ ਸ਼ਕਤੀ ਪਹਿਚਾਣ ਕੇ ਹੀ  ਨੌਜਵਾਨ ਵਿਦਿਆਰਥੀ ਅੰਬਰਾਂ ਦੇ ਵਿੱਚ ਉਡਾਰੀਆਂ ਲਾ ਸਕਦੇ ਨੇ ਤੇ ਆਪਣੇ ਹਰ ਸੁਪਨੇ ਨੂੰ ਪੂਰਾ ਕਰ ਸਕਦੇ ਨੇ । 

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਦੁਆਬਾ ਗਰੁੱਪ ਆਫ ਕਾਲਜਿਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕੀਤਾ । ਇਸ ਸਮੇਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ,  ਵਿਦੇਸ਼ਾਂ ਵਿੱਚ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਲਿਵ ਇਨ ਰਿਲੇਸ਼ਨਸ਼ਿਪ ਦੀਆਂ ਕਠਿਨਾਈਆਂ ਬਾਰੇ ਵੀ ਜਾਗਰੂਕ ਕੀਤਾ । 

ਇਸ ਦੇ ਨਾਲ ਹੀ ਲਗਾਤਾਰ ਤਿੰਨ ਦਿਨਾਂ ਤੋਂ ਚੱਲ ਰਿਹਾ ਇਹ ਖੇਤਰੀ ਯੁਵਕ ਮੇਲਾ ਰੰਗ ਬਰੰਗੀਆਂ ਯਾਦਾਂ ਬਖੇਰਦਾ ਹੋਇਆ ਸਮਾਪਤ ਹੋਇਆ। ਪ੍ਰੋਗਰਾਮ ਦੇ ਤੀਜੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਡਾਕਟਰ ਨਰਿੰਦਰ ਕੌਰ ਮੁਲਤਾਨੀ ਅਤੇ ਸਿੱਖਿਆ ਸ਼ਾਸਤਰੀ ਡਾਕਟਰ ਗੁਣਮਾਲਾ ਸੂਰੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ । ਇਸ ਤਿੰਨ ਦਿਨਾਂ ਖੇਤਰੀ ਯੁਵਕ ਮੇਲੇ ਦੌਰਾਨ 65 ਕਾਲਜਾਂ ਦੇ 1500 ਤੋਂ ਵੀ ਵੱਧ ਵਿਦਿਆਰਥੀਆਂ ਨੇ ਭਾਗ ਲਿਆ । 

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੈਸ਼ਨ 2024-25 ਦੇ ਇਸ ਖੇਤਰੀ ਯੁਵਕ ਮੇਲੇ ਵਿੱਚ ਦੂਸਰੇ ਕਾਲਜਾਂ ਨੂੰ ਪਛਾੜਦੇ ਹੋਏ ਮਾਤਾ ਗੁਜਰੀ ਕਾਲਜ ਫਤਿਹਗੜ੍ਹ ਸਾਹਿਬ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ। ਇਸ ਤੋਂ ਪਹਿਲਾਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਡਾਇਰੈਕਟਰ ਪ੍ਰਿੰਸੀਪਲ ਡਾ: ਮੀਨੂ ਜੇਤਲੀ ਵੱਲੋਂ ਕੀਤਾ ਗਿਆ । ਤੀਜੇ ਦਿਨ ਸਾਰੀਆਂ ਟੀਮਾਂ ਨੂੰ ਆਪਣੀ ਕਲਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ। 

ਇਸ ਫੈਸਟੀਵਲ ਵਿੱਚ ਕਲਾਸੀਕਲ ਡਾਂਸ, ਮਾਈਮ, ਸਕਿੱਟ, ਗਿੱਧਾ, ਡਿਬੇਟ, ਪੋਇਟਿਕਲ ਰੀਟੈਸ਼ਨ, ਡਿਕਲੇਮੇਸ਼ਨ ਆਦਿ ਵੱਖ-ਵੱਖ ਪ੍ਰੋਗਰਾਮਾਂ ਦਾ ਆਯੋਜਨ ਤੈਅ ਪ੍ਰੋਗਰਾਮ ਅਨੁਸਾਰ ਕੀਤਾ ਗਿਆ। ਅਖੀਰਲੇ ਦਿਨ ਦੀ ਸਭ ਤੋਂ ਆਕਰਸ਼ਕ ਪੇਸ਼ਕਸ਼ ਗਿੱਧਾ ਰਹੀ।  ਇਸ ਫੈਸਟੀਵਲ ਦੇ ਆਯੋਜਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਛੁਪੀ ਪ੍ਰਤਿਭਾ ਨੂੰ ਜਾਣਨਾ ਸੀ। 

ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਡਾ: ਨਰਿੰਦਰ ਕੌਰ ਮੁਲਤਾਨੀ ਅਤੇ ਸਿੱਖਿਆ ਸ਼ਾਸਤਰੀ ਡਾਕਟਰ ਗੁਣਮਾਲਾ ਸੂਰੀ  ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਅਮੀਰ ਸੱਭਿਆਚਾਰ ਬਾਰੇ ਗੱਲ ਕੀਤੀ ਅਤੇ ਨੌਜਵਾਨਾਂ ਦੀ ਊਰਜਾ ਦੀ ਸ਼ਲਾਘਾ ਕੀਤੀ।  ਉਨ੍ਹਾਂ ਦੋਆਬਾ ਗਰੁੱਪ ਆਫ਼ ਕਾਲਜਿਜ਼ ਨੂੰ ਸਿਲਵਰ ਜੁਬਲੀ ਦੇ 25 ਸਾਲ ਪੂਰੇ ਕਰਨ ਲਈ ਵਧਾਈ ਵੀ ਦਿੱਤੀ।

ਲਗਾਤਾਰ ਤਿੰਨ ਦਿਨ ਚੱਲੇ ਇਸ ਖੇਤਰੀ ਯੁਵਕ ਮੇਲੇ ਦੌਰਾਨ ਡੀਜੀਸੀ ਦੇ ਚੇਅਰਮੈਨ ਸ. ਐਮ.ਐਸ. ਬਾਠ,  ਡੀਜੀਸੀ ਦੇ ਮੈਨੇਜਿੰਗ ਵਾਈਸ ਚੇਅਰਮੈਨ ਸ. ਐੱਸ.ਐੱਸ. ਸੰਘਾ, ਐਗਜੀਕਿਊਟਿਵ ਵਾਈਸ ਚੇਅਰਮੈਨ ਮਨਜੀਤ ਸਿੰਘ , ਡੀਨ ਸਟੂਡੈਂਟ ਵੈੱਲਫੇਅਰ ਮਨਿੰਦਰਪਾਲ ਕੌਰ ਗਿੱਲ ,ਡੀ.ਜੀ.ਸੀ. ਦੇ ਸਾਰੇ ਡਾਇਰੈਕਟਰ-ਪ੍ਰਿੰਸੀਪਲ ਅਤੇ ਵੱਖ-ਵੱਖ ਕਾਲਜਾਂ ਪ੍ਰਿੰਸੀਪਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਰਹੇ ਅਤੇ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਸੰਪੰਨ ਕਰਵਾਉਣ ਵਿੱਚ ਆਪਣਾ ਯੋਗਦਾਨ ਪਾਇਆ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Doaba Group of Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD