Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਉਮਾ ਸ਼ੰਕਰ ਗੁਪਤਾ ਨੇ ਜਿਲ੍ਹੇ ਵਿੱਚ ਇੰਨ ਸੀਟੂ ਵਿਧੀ ਨਾਲ ਕਣਕ ਦੀ ਬਿਜਾਈ ਦੀ ਕਰਵਾਈ ਸ਼ੁਰੂਆਤ

ਡਿਪਟੀ ਕਮਿਸ਼ਨਰ ਵਲੋਂ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ

Oma Shankar Gupta, DC Gurdaspur, Gurdaspur, Deputy Commissioner Gurdaspur

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ/ਬਟਾਲਾ , 03 Nov 2024

Last updated on: Nov 03, 2024, 00:00 IST

ਅੱਜ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਖੁਦ ਸੁਪਰਸੀਡਰ ਰਾਹੀਂ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਚਿਤੌੜਗੜ੍ਹ (ਪਿੰਡੀ) ਵਿਖੇ ਕਿਸਾਨ ਜੋਗਾ ਸਿੰਘ ਪੁੱਤਰ ਲਖਬੀਰ ਸਿੰਘ ਅਤੇ ਦਿਲਾਵਰ ਸਿੰਘ ਪੁੱਤਰ ਪਰਮਜੀਤ ਸਿੰਘ ਦੇ ਖੇਤ ਵਿੱਚ ਇੰਨ ਸੀਟੂ ਵਿਧੀ ਨਾਲ ਝੋਨੇ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਹੀ ਵਹਾ ਕੇ ਕਣਕ ਦੀ ਬਿਜਾਈ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸ੍ਰੀਮਤੀ ਵੀਰਪਾਲ ਕੋਰ, ਐਸ.ਡੀ.ਐਮ ਫਤਿਹਗੜ੍ਹ ਚੂੜੀਆਂ ਅਤੇ ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ ਵੀ ਮੌਜੂਦ ਸਨ।

ਅੱਜ ਡਿਪਟੀ ਕਮਿਸ਼ਨਰ ਵਲੋਂ ਪਿੰਡ ਠੱਠਾ, ਪਿੰਡੀ, ਮਾਨ ਖਹਿਰਾ ਭਾਲੋਵਾਲੀ ਤੇ ਚਿਤੌੜਗੜ੍ਹ ਪਿੰਡਾਂ ਦਾ ਦੌਰਾ ਕਰਕੇ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਅਗਾਂਹਵਧੂ ਕਿਸਾਨ ਜੋਗਾ ਸਿੰਘ ਤੇ ਦਿਲਾਵਰ ਸਿੰਘ ਵਲੋਂ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰਨ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਿਸਾਨਾਂ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪੈਲੀ ਵਿੱਚ ਹੀ ਵਹਾ ਕੇ ਕਣਕ ਬੀਜੀ ਜਾ ਰਹੀ ਹੈ, ਜੋ ਹੋਰਨਾਂ ਕਿਸਾਨਾਂ ਲਈ ਵੱਡੀ ਮਿਸਾਲ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਹ ਖੁਦ ਪਿਛਲੇ ਕਰੀਬ ਡੇਢ ਮਹੀਨੇ ਤੋਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ। ਕਿਸਾਨਾਂ ਨੂੰ ਇੰਨ ਸੀਟੂ ਤਰੀਕੇ ਨਾਲ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਹਾ ਕੇ ਕਣਕ ਬੀਜਣ ਜਾਂ ਐਕਸ ਸੀਟੂ ਤਰੀਕੇ ਨਾਲ ਪਰਾਲੀ ਪ੍ਰਬੰਧਨ (ਗੱਠਾਂ ਬਣਾਉਣ) ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨੀ ਦੀ ਅਪੀਲ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ 'ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ।

ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ :

ਇਸੇ ਤਰ੍ਹਾਂ ਅੱਜ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ ਨੇ ਪਿੰਡ ਡਾਲੇਚੱਕ, ਕਾਲਾ ਅਫਗਾਨਾ, ਮੁਰੀਦਕੇ, ਲੋਧੀਨੰਗਲ ਤੇ ਬੇਰੀਆਵਾਲ ਵਿਖੇ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਅਤੇ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹੁਣ ਜਾਂ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। 

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿਚ ਕਿਸਾਨਾਂ ਨੂੰ ਇੰਨ ਸੀਟੂ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਿੰਡਾਂ ਵਿਚ ਕਿਸਾਨਾਂ ਨੂੰ ਇੰਨ ਸੀਟੂ ਅਤੇ ਐਕਸ ਸੀਟੂ ਵਿਧੀ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕਰਨ। 

ਪਰਾਲੀ ਦੇ ਨਾੜ ਨੂੰ ਖੇਤਾਂ ਵਿਚ ਵਾਹ ਕੇ ਕਣਕ ਦੀ ਬਿਜਾਈ ਕਰਦੇ ਹਨ ਅਗਾਂਹਵਧੂ ਕਿਸਾਨ ਜੋਗਾ ਸਿੰਘ ਤੇ ਦਿਲਾਵਰ ਸਿੰਘ :

ਅਗਾਂਹਵਧੂ ਕਿਸਾਨਾਂ ਜੋਗਾ ਸਿੰਘ ਤੇ ਦਿਲਾਵਰ ਸਿੰਘ ਨੇ ਦੱਸਿਆ ਕਿ ਉਹ ਕਰਮਵਾਰ ਸਾਢੇ 4 ਏਕੜ ਅਤੇ 5 ਏਕੜ ਵਿਚ ਇੰਨ ਸੀਟੂ ਤਰੀਕੇ ਨਾਲ ਕਣਕ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਣਕ ਦੀ ਇੰਨ ਸੀਟੂ ਤਰੀਕੇ ਨਾਲ ਬਿਜਾਈ ਕਰਨ ਨਾਲ ਕੀਮਤੀ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕਦਾ ਹੈ। 

ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦੋ ਸਾਲਾਂ ਤੋਂ ਪਰਾਲੀ ਦੇ ਨਾੜ ਨੂੰ ਅੱਗ ਨਹੀਂ ਲਗਾ ਰਹੇ ਤੇ ਫਸਲ ਦੀ ਬਿਜਾਈ ਖੇਤੀਬਾੜੀ ਦੀਆਂ ਸ਼ਿਫਾਰਿਸਾਂ ਤੇ ਸੁਪਰਸੀਡਰ ਨਾਲ ਕਰਦੇ ਹਨ, ਜਿਸ ਨਾਲ ਜਿਥੇ ਉਹ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿਚ ਸਫਲ ਹੋਏ ਹਨ, ਉਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਵੀ ਯੋਗਦਾਨ ਪਾ ਰਹੇ ਹਨ।

 

Tags: Oma Shankar Gupta , DC Gurdaspur , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD