Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਤੋਂ 'ਆਪ' ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਕਾਂਗਰਸ ਵਾਲਿਆਂ ਨੇ ਸਿਰਫ਼ ਝੂਠੇ ਪਰਚੇ ਦਰਜ ਕਰਵਾਏ, ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਚੱਲੇਗਾ ਝਾੜੂ - ਭਗਵੰਤ ਮਾਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dera Baba Nanak, Gurdeep Randhawa

Web Admin

Web Admin

5 Dariya News

ਗੁਰਦਾਸਪੁਰ , 03 Nov 2024

Last updated on: Nov 03, 2024, 00:00 IST

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਲਾਨੌਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।  ਮੁੱਖ ਮੰਤਰੀ ਨੇ ਇੱਥੇ ਕਲਾਨੌਰ ਦੇ ਪ੍ਰਸਿੱਧ ਸ਼ਿਵ ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਸਿਰਫ਼ ਝਾੜੂ ਚੱਲੇਗਾ। ਸਾਰੀਆਂ ਸਰਵੇਖਣ ਰਿਪੋਰਟਾਂ ਵੀ ਸਾਡੀ ਜਿੱਤ ਦਰਜ ਕਰਵਾ ਰਹੀਆਂ ਹਨ। ਇਸ ਵਾਰ ਲੋਕਾਂ ਨੇ ਇੱਥੋਂ ਕਾਂਗਰਸ ਨੂੰ ਹਰਾਉਣ ਦਾ ਪੂਰਾ ਮਨ ਬਣਾ ਲਿਆ ਹੈ।  ਕਾਂਗਰਸੀ ਲੋਕਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਨੇ ਸਿਰਫ਼ ਇੱਥੋਂ ਦੇ ਲੋਕਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਹਨ।ਭਗਵੰਤ ਮਾਨ ਨੇ ਕਾਂਗਰਸੀ ਆਗੂ ਅਤੇ ਇੱਥੋਂ ਦੇ ਸਾਬਕਾ ਵਿਧਾਇਕ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਸਾਰੇ ਕਾਲੇ ਕਾਰਨਾਮਿਆਂ ਦਾ ਪਰਦਾਫਾਸ਼ ਕਰਨਗੇ।

ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ ਹੈ। ਸੱਤਾ 'ਚ ਰਹਿੰਦਿਆਂ ਉਨ੍ਹਾਂ ਨੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਤੱਕ ਅਰਬਾਂ ਦੀ ਦੌਲਤ ਬਣਾਈ ਹੈ। ਰੰਧਾਵਾ ਦੀਆਂ ਫਾਈਲਾਂ ਮੇਰੇ ਕੋਲ ਹਨ। ਪ੍ਰਤਾਪ ਬਾਜਵਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਨਿਰਮਾਣ ਮੰਤਰੀ ਹੁੰਦਿਆਂ ਪੰਜਾਬ 'ਚ ਸਭ ਤੋਂ ਵੱਧ ਟੋਲ ਪਲਾਜ਼ੇ ਲਗਾਏ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ, ਜਿਸ ਕਾਰਨ ਲੋਕਾਂ ਦੀ ਰੋਜ਼ਾਨਾ 62 ਲੱਖ ਰੁਪਏ ਤੋਂ ਵੱਧ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ 75 ਸਾਲਾਂ ਦੀ ਗੁੰਝਲਦਾਰ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਹੈ। ਇਸ ਨੂੰ ਠੀਕ ਕਰਨ 'ਚ ਕੁਝ ਸਮਾਂ ਲੱਗੇਗਾ, ਪਰ ਢਾਈ ਸਾਲਾਂ 'ਚ ਅਸੀਂ ਕਾਫੀ ਕੰਮ ਕੀਤੇ ਹਨ, ਜਿਸ ਦਾ ਅਸਰ ਹੁਣ ਦਿਖਾਈ ਦੇ ਰਿਹਾ ਹੈ ਅਤੇ ਹੁਣ ਸਾਡਾ ਕੰਮ ਬੋਲ ਰਿਹਾ ਹੈ। ਅੱਜ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਵਿਰੋਧੀ ਸਾਨੂੰ ਪੁੱਛਦੇ ਸਨ ਕਿ ਤੁਸੀਂ ਐਨਾ ਪੈਸਾ ਕਿੱਥੋਂ ਲਿਆਉਂਗੇ, ਪਰ ਅਸੀਂ ਅਜਿਹਾ ਕਰ ਦਿਖਾਇਆ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਜੇਕਰ ਸਾਡੀ ਨੀਅਤ ਸਾਫ਼ ਹੈ ਤਾਂ ਸਾਰੇ ਕੰਮ ਹੋ ਜਾਂਦੇ ਹਨ।

ਢਾਈ ਸਾਲਾਂ ਵਿੱਚ ਅਸੀਂ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ। ਪਿਛਲੀਆਂ ਸਰਕਾਰਾਂ ਵਿੱਚ ਰਿਸ਼ਵਤ ਤੋਂ ਬਿਨਾਂ ਸਰਕਾਰੀ ਨੌਕਰੀ ਮਿਲਣੀ ਬਿਲਕੁਲ ਵੀ ਸੰਭਵ ਨਹੀਂ ਸੀ। ਹਾਲ ਹੀ ਵਿੱਚ ਇੱਕ ਇਤਿਹਾਸਕ ਫ਼ੈਸਲਾ ਲਾਗੂ ਕੀਤਾ ਗਿਆ ਹੈ। ਇਸ ਫ਼ੈਸਲੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਡੀ ਸਰਕਾਰ ਨੇ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ।

ਇਸ ਤੋਂ ਇਲਾਵਾ ‘ਇੱਕ ਵਿਧਾਇਕ ਇੱਕ ਪੈਨਸ਼ਨ’ ਲਾਗੂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਖ਼ਜ਼ਾਨੇ ਵਿੱਚ ਹਰ ਮਹੀਨੇ ਕਰੋੜਾਂ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਤੋਂ ਪਹਿੱਲਾਂ ਕਈ ਸਾਬਕਾ ਵਿਧਾਇਕ ਸੱਤ-ਅੱਠ ਪੈਨਸ਼ਨ ਲੈ ਰਹੇ ਸਨ। ਹੁਣ ਉਹ ਸਿਰਫ਼ ਇੱਕ ਹੀ ਪੈਨਸ਼ਨ ਲੈ ਰਹੇ ਹਨ। ਭਗਵੰਤ ਮਾਨ ਨੇ ਅਕਾਲੀ ਦਲ ਬਾਦਲ 'ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਹਿੰਦੇ ਸਨ ਕਿ ਸਾਡੇ ਬਿਨਾਂ ਪੰਜਾਬ 'ਚ ਇੱਕ ਪੱਤਾ ਵੀ ਨਹੀਂ ਹਿਲ ਸਕਦਾ, ਅੱਜ ਉਹ ਚੋਣਾਂ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਚਾਰ ਉਮੀਦਵਾਰ ਵੀ ਨਹੀਂ ਮਿਲ ਸਕੇ।

ਲੋਕਾਂ ਦੇ ਸਹਿਯੋਗ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਇਸ ਵਾਰ ਇਨ੍ਹਾਂ ਲੁਟੇਰਿਆਂ ਤੋਂ ਖਹਿੜਾ ਛੁਡਾ ਕੇ ਕਿਸੇ ਚੰਗੇ ਵਿਅਕਤੀ ਨੂੰ ਆਪਣਾ ਨੁਮਾਇੰਦਾ ਚੁਣਨ। ਉਨ੍ਹਾਂ ਨੇ ਕਿਹਾ ਕਿ ਆਪ ਦੇ ਉਮੀਦਵਾਰ ਗੁਰਦੀਪ ਰੰਧਾਵਾ ਇੱਕ ਇਮਾਨਦਾਰ ਵਿਅਕਤੀ ਹਨ। ਇੱਥੋਂ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਨਾਲ ਜਾਣੂ ਹਨ। ਤੁਸੀਂ ਗੁਰਦੀਪ ਰੰਧਾਵਾ ਨੂੰ ਭਾਰੀ ਵੋਟਾਂ ਨਾਲ ਜਿਤਾਓ, ਮੈਂ ਵਾਅਦਾ ਕਰਦਾ ਹਾਂ ਕਿ ਜੋ ਵੀ ਕੰਮ ਉਹ ਮੈਨੂੰ ਸੌਂਪਣਗੇ, ਮੈਂ ਬਿਨਾਂ ਕਿਸੇ ਦੇਰੀ ਦੇ ਪੂਰਾ ਕਰਾਂਗਾ।

ਰੰਧਾਵਾ ਪਰਿਵਾਰ ਨੇ ਸਿਰਫ਼ ਗੁੰਡਾਗਰਦੀ ਹੀ ਕੀ ਹੈ, ਲੋਕ ਇਸ ਵਾਰ ਜ਼ਰੂਰ ਸਬਕ ਸਿਖਾਉਣਗੇ - ਗੁਰਦੀਪ ਰੰਧਾਵਾ

ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਕਾਂਗਰਸੀਆਂ ਅਤੇ ਖ਼ਾਸ ਕਰਕੇ ਸੁਖਜਿੰਦਰ ਰੰਧਾਵਾ ਨੇ ਸਿਰਫ਼ ਗੁੰਡਾਗਰਦੀ ਹੀ ਕੀਤੀ ਹੈ। ਇਸ ਵਾਰ ਡੇਰਾ ਬਾਬਾ ਨਾਨਕ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ। ਕਾਂਗਰਸੀ ਉਮੀਦਵਾਰ ਅਤੇ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਖ਼ੁਦ ਸਰਪੰਚ ਚੋਣਾਂ ਵਿੱਚ ਬਰੀਫ਼ਕੇਸ ਲੈ ਕੇ ਘੁੰਮਦੀ ਸੀ ਅਤੇ ਪੈਸੇ ਦੇ ਬਲਬੂਤੇ ਕਈ ਸਰਪੰਚ ਬਣਾਏ ਸਨ. ਪਰੰਤੂ ਇਸ ਵਾਰ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dera Baba Nanak , Gurdeep Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD