Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ

ਸਕਾਲਰਸ਼ਿਪ ਸਿਰਫ਼ ਇਕ ਸਾਲ ਦੀ ਸਕਾਲਰਸ਼ਿਪ ਨਾ ਹੋਕੇ ਵਿਦਿਆਰਥੀ ਦੀ ਡਿਗਰੀ ਪੂਰੀ ਹੋਣ ਤੱਕ ਉਸ ਦੇ ਨਾਲ ਚੱਲੇਗੀ : ਐਮ ਡੀ ਅਰਸ਼ ਧਾਲੀਵਾਲ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh GP, CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus

Web Admin

Web Admin

5 Dariya News

ਝੰਜੇੜੀ , 05 Nov 2024

Last updated on: Nov 05, 2024, 00:00 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਵੱਲੋਂ 2025-26 ਅਕਾਦਮਿਕ ਸਾਲ ਲਈ ਪੱਚੀ ਕਰੋੜ ਦੀ ਸਕਾਲਰਸ਼ਿਪ ਸਕੀਮ ਲਾਂਚ ਕੀਤੀ ਗਈ ਹੈ। ਇਸ ਸਕੀਮ ਤਹਿਤ ਤਿੰਨ ਹਜ਼ਾਰ ਤੋਂ ਵੀ ਜ਼ਿਆਦਾ ਵਿਦਿਆਰਥੀ ਸਕਾਲਰਸ਼ਿਪ ਹਾਸਿਲ ਕਰਕੇ ਉੱਚ ਵਿਦਿਆ ਹਾਸਿਲ ਕਰ ਸਕਣਗੇ। ਇਸ ਸਕਾਲਰਸ਼ਿਪ ਦੀ ਰਸਮੀ ਸ਼ੁਰੂਆਤ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੀਤੀ ਗਈ।

ਜੋਸ਼ 2025 ਬੈਨਰ ਹੇਠ ਸ਼ੁਰੂ ਕੀਤੀ ਗਈ ਇਹ ਸਕਾਲਰਸ਼ਿਪ ਹਰ ਵਰਗ ਦੇ ਉਨ੍ਹਾਂ ਵਿਦਿਆਰਥੀਆਂ ਲਈ ਬਹੁਤ ਫ਼ਾਇਦੇਮੰਦ ਹੋਵੇਗੀ, ਜੋ ਕਿ ਪੜਾਈ ਵਿਚ ਤਾਂ ਬਹੁਤ ਕਾਬਿਲ ਹਨ ਪਰ ਵਿੱਤੀ ਕਾਰਨਾਂ ਕਰਕੇ ਆਪਣੀ ਉੱਚ ਸਿੱਖਿਆਂ ਹਾਸਿਲ ਕਰਨ ਵਿਚ ਪ੍ਰੇਸ਼ਾਨੀ ਮਹਿਸੂਸ ਕਰ ਰਹੇ ਹਨ। ਇੱਥੇ ਇਹ ਵੀ ਜ਼ਿਕਰੇਖਾਸ ਹੈ ਕਿ ਇਹ ਸਕਾਲਰਸ਼ਿਪ ਸਿਰਫ਼ ਇਕ ਸਾਲ ਦੀ ਸਕਾਲਰਸ਼ਿਪ ਨਾ ਹੋਕੇ ਵਿਦਿਆਰਥੀ ਦੀ ਡਿਗਰੀ ਪੂਰੀ ਹੋਣ ਤੱਕ ਉਸ ਦੇ ਨਾਲ ਚੱਲੇਗੀ। ਪਿਛਲੇ ਸਾਲ ਵੀ ਇਸ ਸਕਾਲਰਸ਼ਿਪ ਦਾ ਫ਼ਾਇਦਾ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਹਜ਼ਾਰਾਂ ਵਿਦਿਆਰਥੀਆਂ ਨੇ ਲਿਆ ਸੀ।

ਸੀ ਜੀ ਸੀ ਗਰੁੱਪ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਜੋਸ਼ ਸਕਾਲਰਸ਼ਿਪ 2021 ਵਿਚ ਪੰਜ ਕਰੋੜ ਰੁਪਏ ਨਾਲ ਚਾਰ ਸੌ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲੀ ਇੱਕ ਕ੍ਰਾਂਤੀਕਾਰੀ ਪਹਿਲਕਦਮੀ ਦੇ ਰੂਪ ਵਿਚ ਸ਼ੁਰੂ ਹੋਈ, ਅੱਜ ਹਜ਼ਾਰਾਂ ਚਾਹਵਾਨ ਵਿਦਿਆਰਥੀਆਂ ਲਈ ਉਮੀਦ ਦੀ ਕਿਰਨ ਬਣ ਚੁੱਕੀ ਹੈ।ਇਸ ਸਕਾਲਰਸ਼ਿਪ ਨੇ 2022 ਵਿਚ ?7 ਕਰੋੜ ਤੱਕ ਵਧਦੇ ਹੋਏ 1,100 ਤੋਂ ਵੱਧ ਵਿਦਿਆਰਥੀਆਂ ਲਈ ਉਚੇਰੀ ਸਿੱਖਿਆਂ ਦੇ ਰਸਤੇ ਖੋਲੇ।

ਜਦ ਕਿ 2023 ਤੱਕ ਇਹ ਵਜ਼ੀਫ਼ਾ ?10 ਕਰੋੜ ਹੋ ਗਿਆ, ਜਿਸ ਨਾਲ 2,500 ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਸੁਪਨਿਆਂ ਦਾ ਪਿੱਛਾ ਕਰਨ ਲਈ ਸ਼ਕਤੀ ਪ੍ਰਦਾਨ ਕੀਤੀ ਗਈ । ਜਦ ਕਿ ਪਿਛਲੇ ਸਾਲ 2024 ਵਿਚ ਇਹ ਸਕਾਲਰਸ਼ਿਪ 12 ਕਰੋੜ ਪਹੁੰਚ ਚੁੱਕੀ ਹੈ । ਇਸ ਸਾਲ ਵੀ ਹੁਣ, 2025 ਵਿਚ, ਜੋਸ਼ ਸਕਾਲਰਸ਼ਿਪ ?25 ਕਰੋੜ ਦੇ ਨਾਲ ਆਪਣੇ ਸਿਖਰ 'ਤੇ ਪਹੁੰਚ ਗਈ ਹੈ। ਜਿੱਥੇ ਹਜ਼ਾਰਾਂ ਵਿਦਿਆਰਥੀਆਂ ਲਈ ਬਿਹਤਰੀਨ ਉਚੇਰੀ ਸਿੱਖਿਆਂ ਦੇ ਰਸਤੇ ਖੁੱਲ ਗਏ ਹਨ।

ਝੰਜੇੜੀ ਕੈਂਪਸ ਦੇ ਐਮ ਡੀ ਅਰਸ਼ ਧਾਲੀਵਾਲ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਸਿੱਖਿਆ ਮਨੁੱਖੀ ਸਮਰੱਥਾ ਨੂੰ ਖੋਲ੍ਹਣ ਦੀ ਕੁੰਜੀ ਹੈ। ਜੋਸ਼ ਸਕਾਲਰਸ਼ਿਪ ਇਕ ਲਈ ਵਿਦਿਆਰਥੀ ਸਿਰਫ਼ ਵਿੱਤੀ ਸਹਾਇਤਾ ਨਹੀ ਹੈ।ਬਲਕਿ ਨੌਜਵਾਨਾਂ ਦੇ ਉਚੇਰੀ ਸਿੱਖਿਆਂ ਹਾਸਿਲ ਕਰਨ ਦੇ ਸੁਪਨੇ ਨੂੰ ਨਵੀਂ ਉਡਾਣ ਦਿੰਦੇ ਹੋਏ ਉਨ੍ਹਾਂ ਲਈ ਬਿਹਤਰੀਨ ਪਲੇਟਫ਼ਾਰਮ ਪ੍ਰਦਾਨ ਕਰਨਾ ਹੈ। ਜਿਸ ਵਿਚ  ਉਹ ਝੰਜੇੜੀ ਕੈਂਪਸ  ਵਿਚ ਆਪਣੀ ਡਿਗਰੀ ਪੂਰੀ ਕਰਕੇ ਕੌਮਾਂਤਰੀ ਕੰਪਨੀਆਂ ਵਿਚ ਨੌਕਰੀਆਂ ਦੇ ਬਿਹਤਰੀਨ ਮੌਕਿਆਂ ਦਾ ਵੀ ਫ਼ਾਇਦਾ ਲੈਂਦਾ ਹੈ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh GP , CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD