Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਸ਼ਿਕਾਇਤ ਨਿਵਾਰਣ ਕੈਂਪਾਂ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਹੋਰ ਪਾਰਦਰਸ਼ੀ ਤੇ ਪਹੁੰਚਯੋਗ ਬਣਾਉਣਾ : ਰਾਜੇਸ਼ ਧੀਮਾਨ

'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਦੌਲਤਪੁਰ ‘ਚ ਲਗਾਇਆ ਗਿਆ ਸ਼ਿਕਾਇਤ ਨਿਵਾਰਣ ਕੈਂਪ

Rajesh Dhiman, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 05 Nov 2024

Last updated on: Nov 05, 2024, 00:00 IST

ਪੰਜਾਬ ਸਰਕਾਰ ਦੇ 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਬ- ਡਵੀਜ਼ਨ ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਵਿਖੇ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ, ਜਿਸ ਵਿੱਚ ਪਿੰਡ ਦੌਲਤਪੁਰ ਤੋਂ ਇਲਾਵਾ ਲਾਗਲੇ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। 

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਜਿਥੇ ਕੈਂਪ ਦਾ ਜਾਇਜ਼ਾ ਲਿਆ, ਉਥੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਇਸ ਮੌਕੇ ਕਿਹਾ ਕਿ ਇਹ ਸ਼ਿਕਾਇਤ ਨਿਵਾਰਣ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੂਰੇ ਸੂਬੇ ਵਿਚ ਲੱਗ ਰਹੇ ਹਨ, ਜਿਸ ਦੇ ਤਹਿਤ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕੈਂਪ ਵਿਚ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਧਿਆਨਪੂਰਵਕ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਪਾਰਦਰਸ਼ੀ ਅਤੇ ਪਹੁੰਚਯੋਗ ਬਣਾਉਣਾ ਹੈ, ਤਾਂ ਜੋ ਆਮ ਜਨਤਾ ਨੂੰ ਆਪਣੇ ਅਧਿਕਾਰਾਂ ਅਤੇ ਸੇਵਾਵਾਂ ਦਾ ਲਾਭ ਅਸਾਨੀ ਨਾਲ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ ਹੈ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਸੰਭਵ ਹੁੰਦਾ ਹੈ।

ਉਨ੍ਹਾਂ ਕਿਹਾ ਕਿ 'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਾਤਾਰ ਅਜਿਹੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਨਾਗਰਿਕ ਨੁੰ ਸਰਕਾਰ ਦੀਆਂ ਯੋਜਨਾਵਾਂ ਅਤੇ ਸੇਵਾਵਾਂ ਦਾ ਪੂਰਾ ਲਾਭ ਮਿਲ ਸਕੇ।

ਕੈਂਪ ਦੌਰਾਨ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦੇ ਉਚਿਤ ਪ੍ਰਬੰਧਨ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਨੇ ਆਪਣੇ-ਆਪਣੇ ਸਟਾਲ ਲਗਾਏ, ਜਿਨ੍ਹਾਂ ਵੱਲੋਂ ਮਹੱਤਵਪੂਰਨ ਸੇਵਾਵਾਂ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ ਗਈ। ਲੋਕਾਂ ਨੇ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਆਪਣੀ ਸਮੱਸਿਆ ਰੱਖੀ। 

ਸਬੰਧਤ ਅਧਿਕਾਰੀਆਂ ਨੇ ਮੌਕੇ ‘ਤੇ ਸਮੱਸਿਆਵਾਂ ਦਾ ਹੱਲ ਕਰਨ ਦਾ ਯਤਨ ਕੀਤਾ ਅਤੇ ਲੰਬਿਤ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦਾ ਭਰੋਸਾ ਦਿੱਤਾ। ਲ਼ੋਕਾਂ ਵੱਲੋਂ ਪ੍ਰਸ਼ਾਸਨ ਦੇ ਇਸ ਯਤਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਨਾ ਕੇਵਲ ਉਨ੍ਹਾਂ ਦੀਆ ਸਮੱਸਿਆਵਾਂ ਦੂਰ ਹੋ ਰਹੀਆਂ ਹਨ, ਬਲਕਿ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਵੀ ਮਿਲ ਰਹੀ ਹੈ।

ਇਸ ਮੌਕੇ ਐਸ.ਡੀ.ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਨਾਇਬ ਤਹਿਸੀਲਦਾਰ ਵਿਜੇ ਕੁਮਾਰ, ਬੀ.ਡੀ.ਪੀ.ਓ ਰਾਜਵਿੰਦਰ ਕੌਰ, ਸਰਪੰਚ ਦੌਲਤਪੁਰ ਹਰਮਨਦੀਪ ਸਿੰਘ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Rajesh Dhiman , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD