Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਲਈ ਕੈਨੇਡੀਅਨ ਸਰਕਾਰ ਕੋਲ ਮਾਮਲਾ ਉਠਾਉਣ ਵਾਸਤੇ ਭਾਰਤ ਸਰਕਾਰ ਦੇ ਦਖਲ ਦੀ ਮੰਗ ਕੀਤੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਬਠਿੰਡਾ , 05 Nov 2024

Last updated on: Nov 05, 2024, 00:00 IST

ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। 

ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ,  “ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ-ਸ਼ਾਂਤੀ ਦੇ ਮੁਦੱਈ ਹਨ, ਜਿਸ ਕਾਰਨ ਉਨ੍ਹਾਂ ਨੂੰ ਦੁਨੀਆ ਭਰ ਵਿੱਚ ਪਿਆਰ ਤੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾਂ ਨਾਲ ਪੂਰੀ ਦੁਨੀਆ ਵਿੱਚ ਆਪਣਾ ਵੱਖਰੀ ਪਛਾਣ ਕਾਇਮ ਕੀਤੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਪੰਜਾਬ ਅਤੇ ਪੰਜਾਬੀਆਂ ਨੂੰ ਨਮੋਸ਼ੀ ਸਹਿਣੀ ਪੈਂਦੀ ਹੈ, ਜਿਸ ਕਰਕੇ ਇਸ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਦੂਜਿਆਂ ਨੂੰ ਸਬਕ ਮਿਲ ਸਕੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD