Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ

ਪੁਲਿਸ ਟੀਮਾਂ ਵੱਲੋਂ ਦੋਵਾਂ ਅਪਰਾਧਾਂ ਵਿੱਚ ਵਰਤਿਆਂ ਗਿਆ ਲਾਲ ਰੰਗ ਦਾ ਮੋਟਰਸਾਈਕਲ ਅਤੇ ਦੋ ਮੋਬਾਈਲ ਫੋਨ ਬਰਾਮਦ

Crime News Punjab, Crime News, Gaurav Yadav, Punjab Police, Police, Punjab Admin, Director General of Police Punjab, DGP Punjab, Petrol Bomb Attacks, Shiv Sena, Shiv Sena Leader, Babbar Khalsa International

Web Admin

Web Admin

5 Dariya News

ਚੰਡੀਗੜ੍ਹ , 05 Nov 2024

Last updated on: Nov 05, 2024, 00:00 IST

ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਪੰਜਾਬ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਹਮਾਇਤ ਪ੍ਰਾਪਤ ਵਿਦੇਸ਼ੀ ਮੂਲ ਦੇ ਹਰਜੀਤ ਸਿੰਘ ਉਰਫ਼ ਲਾਡੀ ਅਤੇ ਸਾਬੀ ਦੁਆਰਾ ਚਲਾਏ ਜਾ ਰਹੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸ਼ਿਵ ਸੈਨਾ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਹਮਲਿਆਂ ਦੇ ਕੇਸ ਨੂੰ ਸੁਲਝਾ ਲਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਬਿੰਦਰ ਵਾਸੀ ਬੂਥਗੜ੍ਹ ਜ਼ਿਲ੍ਹਾ ਲੁਧਿਆਣਾ, ਰਵਿੰਦਰ ਪਾਲ ਸਿੰਘ ਉਰਫ਼ ਰਵੀ (38), ਮਨੀਸ਼ ਸਾਹਿਦ ਉਰਫ਼ ਸੰਜੂ (30) ਅਤੇ ਅਨਿਲ ਕੁਮਾਰ ਉਰਫ਼ ਹਨੀ (27) ਤਿੰਨੋਂ ਵਾਸੀ ਰਾਹੋਂ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਅਪਰਾਧ ਕਰਨ ਲਈ ਵਰਤਿਆ ਗਿਆ ਲਾਲ ਰੰਗ ਦਾ ਟੀਵੀਐਸ ਰੇਡਰ ਮੋਟਰਸਾਈਕਲ (ਪੀਬੀ 32 ਏਸੀ 3770) ਜ਼ਬਤ ਕੀਤਾ ਹੈ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਜ਼ਰੀਏ ਦੱਸਿਆ ਕਿ ਇਸ ਆਪ੍ਰੇਸ਼ਨ ਨਾਲ 16 ਅਕਤੂਬਰ, 2024 ਨੂੰ ਯੋਗੇਸ਼ ਬਖਸ਼ੀ ਦੀ ਰਿਹਾਇਸ਼ 'ਤੇ ਹਮਲਾ ਅਤੇ ਹਾਲ ਹੀ ਵਿੱਚ 2 ਨਵੰਬਰ, 2024 ਨੂੰ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿੱਚ ਹਰਕੀਰਤ ਸਿੰਘ ਖੁਰਾਣਾ ਦੇ ਘਰ 'ਤੇ ਹਮਲੇ ਸਬੰਧੀ ਘਟਨਾ ਸਮੇਤ ਸ਼ਿਵ ਸੈਨਾ ਆਗੂਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਪੈਟਰੋਲ ਬੰਬ ਦੀਆਂ ਦੋਵੇਂ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ।

ਦੱਸਣਯੋਗ ਹੈ ਕਿ 16 ਅਕਤੂਬਰ ਦੀ ਰਾਤ ਕਰੀਬ 9.40 ਵਜੇ ਹੈਬੋਵਾਲ, ਲੁਧਿਆਣਾ ਦੇ ਨਿਊ ਚੰਦਰ ਨਗਰ ਵਿਖੇ ਸਥਿਤ ਸ਼ਿਵ ਸੈਨਾ ਆਗੂ ਯੋਗੇਸ਼ ਬਖਸ਼ੀ ਦੇ ਘਰ 'ਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਪੈਟਰੋਲ ਬੰਬ ਸੁੱਟਿਆ ਸੀ। ਇਸ ਘਟਨਾ ਤੋਂ ਕਰੀਬ ਪੰਦਰਾਂ ਦਿਨਾਂ ਬਾਅਦ ਸ਼ਨੀਵਾਰ ਦੀ ਰਾਤ ਨੂੰ ਮਾਡਲ ਟਾਊਨ ਐਕਸਟੈਂਸ਼ਨ ਸਥਿਤ ਸ਼ਿਵ ਸੈਨਾ ਆਗੂ ਹਰਕੀਰਤ ਸਿੰਘ ਦੇ ਘਰ 'ਤੇ ਵੀ ਇਸੇ ਤਰ੍ਹਾਂ ਦਾ ਪੈਟਰੋਲ ਬੰਬ ਹਮਲਾ ਹੋਇਆ।

ਡੀਜੀਪੀ ਨੇ ਕਿਹਾ ਕਿ ਵਿਦੇਸ਼ੀ ਹੈਂਡਲਰ ਹਰਜੀਤ ਸਿੰਘ ਉਰਫ਼ ਲਾਡੀ ਪੰਜਾਬ ਦੇ ਨੰਗਲ ਵਿੱਚ ਵਿਕਾਸ ਪ੍ਰਭਾਕਰ ਦੇ ਕਤਲ ਵਿੱਚ ਵੀ ਲੋੜੀਂਦਾ ਮੁਲਜ਼ਮ ਹੈ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ ਉਸ ‘ਤੇ 10 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਨੂੰ ਟਰੇਸ ਕਰਨ ਲਈ ਤੁਰੰਤ ਕਾਰਵਾਈ ਕਰਦਿਆਂ ਡੀ.ਸੀ.ਪੀ. ਇਨਵੈਸਟੀਗੇਸ਼ਨ ਸ਼ੁਭਮ ਅਗਰਵਾਲ ਦੀ ਨਿਗਰਾਨੀ ਹੇਠ ਲੁਧਿਆਣਾ ਕਮਿਸ਼ਨਰੇਟ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। 

ਉਹਨਾਂ ਅੱਗੇ ਦੱਸਿਆ ਕਿ ਸੀਆਈ ਟੀਮ ਦੀ ਅਗਵਾਈ ਏਆਈਜੀ ਸਿਮਰਤਪਾਲ ਸਿੰਘ ਢੀਂਡਸਾ ਕਰ ਰਹੇ ਸਨ, ਜਦਕਿ ਏਡੀਸੀਪੀ ਇਨਵੈਸਟੀਗੇਸ਼ਨ ਲੁਧਿਆਣਾ ਅਮਨਦੀਪ ਸਿੰਘ ਬਰਾੜ, ਏਡੀਸੀਪੀ ਜ਼ੋਨ-3 ਲੁਧਿਆਣਾ ਰਮਨਦੀਪ ਸਿੰਘ ਭੁੱਲਰ, ਏਸੀਪੀ ਸਿਵਲ ਲਾਈਨ ਲੁਧਿਆਣਾ ਆਕਰਸ਼ੀ ਜੈਨ ਅਤੇ ਏਸੀਪੀ ਵੈਸਟ ਲੁਧਿਆਣਾ ਗੁਰਦੇਵ ਸਿੰਘ ਵੱਖ-ਵੱਖ ਟੀਮਾਂ ਦੀ ਅਗਵਾਈ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਇਕੱਠੇ ਕੀਤੇ ਤਕਨੀਕੀ ਸਬੂਤਾਂ ਦੇ ਨਾਲ-ਨਾਲ ਬਾਰੀਕੀ ਨਾਲ ਕੀਤੀ ਗਈ ਜਾਂਚ ਸਦਕਾ ਦੋਵਾਂ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਬੀਕੇਆਈ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਸੀਪੀ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਦੋਵਾਂ ਅਪਰਾਧਾਂ ਵਿੱਚ ਵਰਤਿਆ ਗਿਆ ਲਾਲ ਰੰਗ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅਨਿਲ ਉਰਫ ਹਨੀ ਅਤੇ ਰਵਿੰਦਰ ਉਰਫ ਰਵੀ ਦੋਵੇਂ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਪਾਏ ਗਏ, ਜਦੋਂਕਿ ਗ੍ਰਿਫਤਾਰ ਮੁਲਜ਼ਮ ਜਸਵਿੰਦਰ ਉਰਫ ਬਿੰਦਰ ਹੈਬੋਵਾਲ 'ਚ ਹੋਈ ਘਟਨਾ ਵਿੱਚ ਉਹਨਾਂ ਦੇ ਨਾਲ ਸੀ। ਸੀਪੀ ਨੇ ਕਿਹਾ ਕਿ ਉਹਨਾਂ ਨੇ ਮਾਡਲ ਟਾਊਨ ਐਕਸਟੈਂਸ਼ਨ ਦੇ ਹੋਏ ਪੈਟਰੋਲ ਬੰਬ ਸੁੱਟਣ ਵਿੱਚ ਸ਼ਾਮਲ ਤੀਜੇ ਵਿਅਕਤੀ ਦੀ ਵੀ ਪਛਾਣ ਕਰ ਲਈ ਹੈ ਅਤੇ ਪੁਲਿਸ ਟੀਮਾਂ ਉਸਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ, ਜਿਹਨਾਂ ਵਿੱਚ ਥਾਣਾ ਹੈਬੋਵਾਲ, ਲੁਧਿਆਣਾ ਵਿਖੇ ਐਫ.ਆਈ.ਆਰ. ਨੰਬਰ 147 ਮਿਤੀ 21-10-2024 ਅਧੀਨ ਧਾਰਾ 125, 285, 324 ਬੀ.ਐਨ.ਐਸ. ਅਤੇ ਬਾਅਦ ਵਿੱਚ ਧਾਰਾ 113(2) ਬੀ.ਐਨ.ਐਸ. ਜੋੜੀ ਗਈ ਹੈ। 

ਇਸੇ ਤਰ੍ਹਾਂ ਥਾਣਾ ਮਾਡਲ ਟਾਊਨ, ਲੁਧਿਆਣਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 02-11-20 2024 ਅਧੀਨ ਧਾਰਾ 125, 285, 324, 3(5) ਬੀਐਨਐਸ ਅਤੇ ਬਾਅਦ ਵਿੱਚ ਧਾਰਾ 113 (2) ਬੀਐਨਐਸ ਜੋੜੀ ਗਈ ਹੈ।

 

Tags: Crime News Punjab , Crime News , Gaurav Yadav , Punjab Police , Police , Punjab Admin , Director General of Police Punjab , DGP Punjab , Petrol Bomb Attacks , Shiv Sena , Shiv Sena Leader , Babbar Khalsa International

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD