Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 05 Nov 2024

Last updated on: Nov 05, 2024, 00:00 IST

ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਅਤੇ ਥਾਣਾ ਚੜਿੱਕ ਦੀਆ ਪੁਲਿਸ ਟੀਮਾਂ ਵੱਲੋ ਮੁਦੱਈ, ਜੋ ਕਿ ਖੇਤੀਬਾੜੀ ਦਾ ਕੰਮਕਾਰ ਕਰਦਾ ਹੈ, ਨੂੰ ਜਾਨੋਂ ਮਾਰਨ ਦੀਆ ਧਮਕੀਆਂ ਦੇ ਕੇ ਉਸ ਪਾਸੋਂ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨੇ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਅਜੈ ਗਾਂਧੀ ਨੇ ਦੱਸਿਆ ਕਿ ਇਹ ਕਿ ਮਿਤੀ 04.11.2024 ਨੂੰ ਇੱਕ ਮੁਕੱਦਮਾ ਸਿਟੀ ਸਾਊਥ ਮੋਗਾ ਬਰਖਿਲਾਫ ਸਤਨਾਮ ਸਿੰਘ ਉਰਫ ਸੱਤੂ ਪੁਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਅਤੇ ਜਗਤਾਰ ਸਿੰਘ ਉਰਫ ਲੱਖੂ ਉਰਫ ਅੰਮ੍ਰਿਤ ਪੁਤਰ ਮਲਕੀਤ ਸਿੰਘ ਵਾਸੀ ਲੋਪੋ ਜ਼ਿਲ੍ਹਾ ਮੋਗਾ ਰਜਿਸਟਰ ਹੋਇਆ ਸੀ। 

ਮਾਮਲੇ ਤਹਿਤ ਮਿਤੀ 02.11.2024 ਦਿਨ ਸ਼ਨੀਵਾਰ ਨੂੰ ਵਕਤ ਕ੍ਰੀਬ ਰਾਤ 8-8:30 ਦੇ ਮੁਦੱਈ ਆਪਣੇ ਘਰ ਵਿਚ ਮੌਜੂਦ ਸੀ ਤਾਂ ਵਕਤ ਕ੍ਰੀਬ 8:48  ਤੇ ਉਸਦੇ ਮੋਬਾਇਲ ਨੰਬਰ ਤੇ ਵਿਦੇਸ਼ੀ ਮੋਬਾਇਲ ਨੰਬਰ ਤੋਂ ਵੱਟਸਐਪ ਕਾਲ ਆਈ ਜਿਸਨੇ ਕਿਹਾ ਕਿ "ਜੇਕਰ ਤੈਨੂੰ ਆਪਣੀ ਜਾਨ ਪਿਆਰੀ ਹੈ ਤਾਂ ਮੈਨੂੰ 15 ਲੱਖ ਰੁਪਏ ਦਿਉੈ। 

ਜੇਕਰ ਤੂੰ ਅਜਿਹਾ ਨਹੀ ਕੀਤਾਂ ਤੂੰ ਇਸਦਾ ਬਹੁਤ ਬੁਰਾ ਅੰਜਾਮ ਭੁਗਤਣਾ ਪਵੇਗਾ।" ਇਸ ਤੋ ਬਾਅਦ ਦੋਬਾਰਾ ਫਿਰ ਉਸਨੇ ਵੱਟਸਐਪ ਕਾਲ ਕੀਤੀ ਅਤੇ 15 ਲੱਖ ਰੁਪੈ ਦੀ ਮੰਗ ਕੀਤੀ ਅਤੇ ਧਮਕੀ ਦਿੰਦੇ ਹੋਏ ਕਿਹਾ ਕਿ "ਜੇਕਰ ਤੂੰ 02 ਦਿਨ ਵਿਚ ਪੈਸੇ ਨਾ ਦਿੱਤੇ ਤਾਂ ਤੈਨੂੰ ਅਤੇ ਤੇਰੇ ਪੂਰੇ ਪਰਿਵਾਰ ਨੂੰ ਜਾਨੋ ਮਾਰ ਦੇਵਾਂਗੇ।"

ਪੁਲਿਸ ਤਫਤੀਸ ਦੌਰਾਨ ਦੋਸ਼ੀ ਸਤਨਾਮ ਸਿੰਘ ਉਰਫ ਸੱਤੂ ਪੁੱਤਰ ਮੱਘਰ ਸਿੰਘ ਵਾਸੀ ਨੇੜੇ ਬਾਬਾ ਖੁਸ਼ਹਾਲ ਸਿੰਘ ਦਾ ਗੁਰਦੁਆਰਾ ਪੱਤੀ ਜੰਗੀਰ ਚੜਿਕ ਨੂੰ ਗ੍ਰਿਫਤਾਰ ਕੀਤਾ ਗਿਆ, ਉਸਨੇ ਪੁਛਗਿੱਛ ਦੌਰਾਨ ਮੰਨਿਆ ਕਿ ਜਿਹੜੇ ਵਿਦੇਸ਼ੀ ਮੋਬਾਇਲ ਨੰਬਰ ਤੋਂ ਉਸਨੇ ਅਤੇ ਉਸਦੇ ਸਾਥੀ ਜਗਤਾਰ ਸਿੰਘ ਉਰਫ ਲੱਖੂ ਨੇ ਮੁੱਦਈ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕੀਤੀ ਸੀ, ਉਹ ਸਿੰਮ ਕਾਰਡ ਉਹਨਾਂ ਨੂੰ ਗੁਰਜੋਤ ਸਿੰਘ ਉਰਫ ਜੋਤ ਪੁੱਤਰ ਅੰਗਰੇਜ ਸਿੰਘ ਵਾਸੀ ਚੜਿਕ ਨੇ ਮੁਹੱਈਆ ਕਰਵਾਇਆ ਸੀ।

 ਜਿਸਤੇ ਗੁਰਜੋਤ ਸਿੰਘ ਉਰਫ ਜੋਤ ਪੁਤਰ ਅੰਗਰੇਜ ਸਿੰਘ ਵਾਸੀ ਚੜਿਕ ਉਕਤ ਮੁਕਦਮਾ ਵਿਚ ਬਤੌਰ ਦੋਸੀ ਨਾਮਜਦ ਕੀਤਾ ਗਿਆ ਅਤੇ ਦੋਸ਼ੀਆਂ ਗੁਰਜੋਤ ਸਿੰਘ ਉਰਫ ਜੋਤ ਪੁਤਰ ਅੰਗਰੇਜ ਸਿੰਘ ਵਾਸੀ ਚੜਿਕ ਅਤੇ ਜਗਤਾਰ ਸਿੰਘ ਉਰਫ ਲੱਖੂ ਉਰਫ ਅੰਮ੍ਰਿਤ ਪੁਤਰ ਮਲਕੀਤ ਸਿੰਘ ਵਾਸੀ ਲੋਪੋ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਪਾਸੋ ਫਿਰੋਤੀ ਮੰਗਣ ਸਬੰਧੀ ਵਰਤਿਆ ਗਿਆ ਮੋਬਾਇਲ ਫੋਨ ਅਤੇ ਇੱਕ ਵਿਦੇਸ਼ੀ ਸਿੰਮ ਕਾਰਡ ਬਰਾਮਦ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD