Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦ ਵਾਧਾ; 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦੀ ਉਮੀਦ: ਗੁਰਮੀਤ ਸਿੰਘ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Anurag Verma, Dr. Senu Duggal, Senu Duggal

Web Admin

Web Admin

5 Dariya News

ਚੰਡੀਗੜ੍ਹ , 06 Nov 2024

Last updated on: Nov 06, 2024, 00:00 IST

ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਗੰਨੇ ਦੀ ਫ਼ਸਲ ਹੇਠ ਰਕਬੇ ਵਿੱਚ 5 ਫ਼ੀਸਦੀ ਵਾਧਾ ਹੋਇਆ ਹੈ। ਪਿਛਲੇ ਸਾਲ ਦੇ 95,000 ਹੈਕਟੇਅਰ ਦੇ ਮੁਕਾਬਲੇ ਇਸ ਸਾਲ ਇੱਕ ਲੱਖ ਹੈਕਟੇਅਰ ਰਕਬੇ 'ਤੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ 9 ਸਹਿਕਾਰੀ ਅਤੇ 6 ਨਿੱਜੀ ਖੰਡ ਮਿੱਲਾਂ ਸਮੇਤ ਕੁੱਲ 15 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪਿੜਾਈ ਹੋਣ ਦੀ ਸੰਭਾਵਨਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ 62 ਲੱਖ ਕੁਇੰਟਲ ਖੰਡ ਦੇ ਉਤਪਾਦਨ ਦਾ ਅਨੁਮਾਨ ਹੈ। ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੜਾਈ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਹਨਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਵੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਪੰਜਾਬ ਖੇਤੀਬਾੜੀ ਕਮਿਸ਼ਨਰ ਮਿਸ ਨੀਲਿਮਾ, ਸਕੱਤਰ ਖ਼ਰਚਾ ਸ੍ਰੀ ਵੀ.ਐਨ.ਜ਼ਾਦੇ, ਐਮ.ਡੀ. ਸ਼ੂਗਰਫੈੱਡ ਡਾ. ਸੇਨੂ ਦੁੱਗਲ, ਡਾਇਰੈਕਟਰ ਖੇਤੀਬਾੜੀ ਸ੍ਰੀ ਜਸਵੰਤ ਸਿੰਘ, ਕੇਨ ਕਮਿਸ਼ਨਰ, ਪੰਜਾਬ ਸ੍ਰੀ ਦਿਲਬਾਗ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਕਪੂਰਥਲਾ ਦੇ ਡਾਇਰੈਕਟਰ ਸ੍ਰੀ ਗੁਲਜ਼ਾਰ ਸਿੰਘ ਸੰਘੇੜਾ ਅਤੇ ਰਾਜ ਗੰਨਾ ਕੰਟਰੋਲ ਬੋਰਡ ਦੇ ਮੈਂਬਰ ਕਮਲ ਓਸਵਾਲ, ਕੁਨਾਲ ਯਾਦਵ, ਸ਼ੇਰ ਪ੍ਰਤਾਪ ਸਿੰਘ ਚੀਮਾ ਅਤੇ ਹੋਰ ਵੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Anurag Verma , Dr. Senu Duggal , Senu Duggal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD