Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼

ਤੰਬਾਕੂ ਛੱਡਣ ਲਈ ਨਸ਼ਾ ਛੁਡਾਉ ਕੇਂਦਰ ਫਾਜਿਲਕਾ ਨਾਲ ਸੰਪਰਕ ਕਰੋ: ਡਾ ਚੰਦਰ ਸ਼ੇਖਰ ਕੱਕੜ

Health, Fazilka, Civil Surgeon Fazilka

Web Admin

Web Admin

5 Dariya News

ਫਾਜਿਲਕਾ , 06 Nov 2024

Last updated on: Nov 06, 2024, 00:00 IST

ਸ੍ਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਨਸ਼ੇ ਤੋਂ ਮੁਕਤ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ  ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਨਸ਼ੇ ਤੋਂ ਮੁਕਤੀ ਦਵਾਉਣ ਲਈ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ, ਓਟ ਸੈਂਟਰ ਚੱਲ ਰਹੇ ਹਨ।  

ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਦਫ਼ਤਰ ਸਿਵਲ ਸਰਜਨ ਵਿਖੇ ਸਟਾਫ਼ ਵੱਲੋਂ ਤੰਬਾਕੁ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ ਗਿਆ ਅਤੇ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼ ਕੀਤਾ ਗਿਆ। ਇਸ ਸਮੇਂ ਡਾ ਐਰਿਕ, ਵਿਪਨ ਕੁਮਾਰ, ਰੋਹਿਤ ਸਟੈਨੋ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ,  ਰਾਜੇਸ਼ ਕੁਮਾਰ ਡੀ ਪੀ ਐਮ ਸਟੈਨੋ ਰੋਹਿਤ ਸਚਦੇਵਾ ਹਾਜ਼ਰ ਸਨ। ਡਾ ਕਵਿਤਾ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਵਿੱਚ ਤੰਬਾਕੂ ਦੇ ਬੁਰੇ ਪ੍ਰਭਾਵਾਂ, ਤੰਬਾਕੂ ਐਕਟ ਅਤੇ ਇਨ੍ਹਾਂ ਤੋਂ ਬਚਣ ਸਬੰਧੀ ਜਾਗਰੂਕ ਕਰਨਾ ਹੈ।

ਉਹਨਾਂ ਦੱਸਿਆ ਕਿ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੇ ਸੇਵਨ ਕਰਨ ਨਾਲ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ, ਗਰਭ ਦੋਰਾਨ ਪਲ ਰਹੇ ਬੱਚੇ ਤੋ ਮਾੜੇ ਪ੍ਰਭਾਵਾਂ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਬੀਮਾਰੀਆਂ ਲਗਦੀਆਂ ਹਨ। 

ਇਸ ਤੋਂ ਇਲਾਵਾ ਸਿਗਰਟ ਬੀੜੀ ਪੀਣ ਵਾਲਾ ਵਿਅਕਤੀ ਆਪਣੇ ਆਲੇ–ਦੁਆਲੇ ਜਾਂ ਪਰਿਵਾਰਕ ਮੈਂਬਰਾਂ ਦਾ ਪੈਸਿਵ ਸਮੋਕਰ ਬਣ ਕੇ ਨੁਕਸਾਨ ਕਰਦਾ ਹੈ। ਸਿਗਰਟ ਬੀੜੀ ਪੀਣ ਵਾਲੇ ਵਿਅਕਤੀ ਦੁਆਰਾ ਛੱਡੇ ਗਏ ਧੂੰਏ ਵਿੱਚ ਲਗਭਗ 700 ਤਰ੍ਹਾਂ ਦੀਆਂ ਗੰਦੀਆਂ ਗੈਸਾਂ ਅਤੇ ਬੀਮਾਰੀਆਂ ਹੁੰਦੀਆਂ ਹਨ ਜੋ ਕਿ ਸਿਗਰਟ ਬੀੜੀ ਨਾ ਪੀਣ ਵਾਲੇ ਵਿਅਕਤੀਆਂ ਦੇ ਸਰੀਰ ਅੰਦਰ ਜਾ ਕੇ ਬਹੁਤ ਨੁਕਸਾਨ ਕਰਦਾ ਹੈ। 

ਇਸ ਲਈ ਤੰਬਾਕੂਨੋਸ਼ੀ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਨਾਲ ਨਾਲ ਸਮਾਜ ਵਿਚ ਵੀ ਬੀਮਾਰੀ ਦਾ ਕਾਰਨ ਬਣਦਾ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਨਗਰ ਪੰਚਾਇਤਾਂ ਤੰਬਾਕੂ ਵਿਕਰੇਤਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਪਿੰਡਾਂ ਅਤੇ ਨਿੱਜੀ ਸੰਸਥਾਵਾਂ ਨੂੰ ਤੰਬਾਕੂ ਫਰੀ ਕੀਤਾ ਜਾ ਰਿਹਾ ਹੈ। ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਤੰਬਾਕੂ ਦੇ ਸੇਵਨ ਦੇ ਬੁਰੇ ਪ੍ਰਭਾਵਾਂ ਤੋਂ ਬਚਾਉਣ ਲਈ ਕੋਟਪਾ ਐਕਟ 2003 ਦੀਆਂ ਵੱਖ ਵੱਖ ਧਰਾਵਾਂ ਬਾਰੇ ਦੱਸਿਆ ਕਿ ਸੈਕਸ਼ਨ 4 ਅਧੀਨ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਤੇ ਸਖਤ ਮਨਾਹੀ ਹੈ, ਸੈਕਸ਼ਨ 6ਏ ਅਨੁਸਾਰ 18 ਸਾਲ ਦੇ ਘੱਟ ਤੋਂ ਵਿਅਤਕੀਆਂ ਦੁਆਰਾ ਤੰਬਾਕੂ ਖਰੀਦੋ ਫਰੋਖਤ ਨਹੀ ਕੀਤੀ ਜਾ ਸਕਦੀ, ਸੈਕਸ਼ਨ 6ਬੀ ਅਨੁਸਾਰ ਸਿੱਖਿਆ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਿਕਰੀ ਤੇ ਸਖਤ ਮਨਾਹੀ ਹੈ , ਸੈਕਸ਼ਨ ਨੰ. 5 ਅਨੁਸਾਰ ਤੰਬਾਕੂ ਪਦਾਰਥਾਂ ਦੀ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਸ਼ਹੂਰੀ ਨਹੀ ਕੀਤੀ ਜਾ ਸਕਦੀ ਨਾ ਹੀ ਕਾਊਂਟਰ ਜਾਂ ਟੇਬਲ ਤੇ ਸਾਹਮਣੇ ਰੱਖੇ ਜਾ ਸਕਦੇ ਹਨ, ਸੇਕਸ਼ਨ ਨੰ. 7 ਅਧੀਨ ਬੀੜੀ ਸਿਗਰਟ, ਜਰਦਾ, ਜਰਦੇ ਦੀਆਂ ਪੁੜੀਆ ਅਤੇ ਹੋਰ ਤੰਬਾਕੂ ਪਦਾਰਥਾਂ ਦੀ ਪੈਕਿੰਗ ਉਪਰ 85 ਪ੍ਰਤੀਸ਼ਤ ਜਗ੍ਹਾ ਉਪਰ ਪਿਕਟੋਰੀਅਲ ਵਾਰਨਿੰਗ ਪਿਕਚਰ ਲਗਾਉਣੀ ਬਹੁਤ ਜਰੂਰੀ ਹੈ , ਸੈਕਸ਼ਨ 4,6ਏ ਅਤੇ 6ਬੀ ਅਧੀਨ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜੁਰਮਾਨਾ ਕੀਤਾ ਜਾ ਸਕਦਾ ਹੈ, ਸੇਕਸ਼ਨ ਨੰ. 5 ਅਤੇ 7 ਦੀ ਉਲੰਘਣਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਨੂੰ ਜੁਰਮਾਨੇ ਦਾ ਨਾਲ ਕੋਰਟ ਕੇਸ ਤੇ ਸਜ੍ਹਾ ਵੀ ਹੋ ਸਕਦੀ ਹੈ। ਉਹਨਾਂ  ਦੱਸਿਆ ਕਿ ਤੰਬਾਕੂ ਛੱਡਣ ਲਈ ਹੈਲਪ ਲਾਇਨ ਨੰ. 104  ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Health , Fazilka , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD