Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 07 Nov 2024

Last updated on: Nov 07, 2024, 00:00 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ 2024 ਦੌਰਾਨ ਦਿੱਤੀਆਂ ਗਈਆਂ ਵੀਡੀਓਗ੍ਰਾਫੀ ਸੇਵਾਵਾਂ ਦੇ ਬਿੱਲਾਂ ਨੂੰ ਕਲੀਅਰ ਕਰਨ ਲਈ 100,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਪਰ ਸੌਦਾ  50,000 ਰੁਪਏ ਵਿੱਚ ਮੁਕੱਰਰ ਹੋਇਆ । ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਨੇ 20,000 ਰੁਪਏ ਪਹਿਲੀ ਕਿਸ਼ਤ ਵਜੋਂ ਲਏ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD