Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸੜਕਾਂ ਦਾ ਕੰਮ 10 ਨਵੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼

Dr. Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sultanpur Lodhi, Sant Balbir Singh Seechewal, Sajjan Singh Cheema

Web Admin

Web Admin

5 Dariya News

ਸੁਲਤਾਨਪੁਰ ਲੋਧੀ , 07 Nov 2024

Last updated on: Nov 07, 2024, 00:00 IST

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ  ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ। 

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਨਿਰਧਾਰਿਤ ਸਮੇਂ ਅੰਦਰ ਮੁਕਮੰਲ ਕਰਕੇ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬੰਧਿਤ ਵਿਭਾਗਾਂ, ਲੋਕ ਨਿਰਮਾਣ, ਸੀਵਰੇਜ ਬੋਰਡ, ਜਲ ਸਪਲਾਈ, ਨਗਰ ਕੌਂਸਲ ਦਰਮਿਆਨ ਬਿਹਤਰੀਨ ਤਾਲਮੇਲ ਰਾਹੀਂ ਕੰਮਾਂ ਨੂੰ ਜਲਦ ਮੁਕੰਮਲ ਕਰਨ ਅਤੇ ਗੁਣਵੱਤਾਂ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਮੁੱਖ ਸੜਕਾਂ ਉੱਪਰ ਇੰਟਰਲਾਕ ਟਾਇਲਾਂ ਲਗਾਏ ਜਾਣ ਦੇ ਕੰਮ ਦਾ ਵੀ ਜਾਇਜ਼ਾ ਲਿਆ ਗਿਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐਸ.ਡੀ.ਐਮ ਅਪਰਨਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr. Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sultanpur Lodhi , Sant Balbir Singh Seechewal , Sajjan Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD