Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸਮੇਂ ਸਿਰ ਜਾਗਰੂਕ ਹੋਣ ਨਾਲ ਕੈਂਸਰ ਤੇ ਕੰਟਰੋਲ ਕੀਤਾ ਜਾ ਸਕਦਾ ਹੈ : ਡਾ ਚੰਦਰ ਸ਼ੇਖਰ ਕੱਕੜ

ਕੈਂਸਰ ਬਿਮਾਰੀ ਦਾ ਜਲਦੀ ਪਤਾ ਲੱਗਣ ਤੇ ਇਸ ਬਿਮਾਰੀ ਦਾ ਇਲਾਜ ਸੰਭਵ: ਡਾ ਚੰਦਰ ਸ਼ੇਖਰ ਕੱਕੜ

Health, Fazilka, Civil Surgeon Fazilka

Web Admin

Web Admin

5 Dariya News

ਫਾਜਿਲਕਾ , 07 Nov 2024

Last updated on: Nov 07, 2024, 00:00 IST

ਪੰਜਾਬ ਸਰਕਾਰ ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਪੰਜਾਬ ਦੇ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹਨ। ਸਿਹਤ ਸੰਸਥਾਵਾਂ ਵਿੱਚ ਵਧੀਆਂ ਇਲਾਜ ਦੇਣ ਦੇ ਨਾਲ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ ਤਾਂ ਕਿ ਬਿਮਾਰੀ ਹੋਣ ਹੀ ਨਾ ਦਿੱਤੀ ਜਾਵੇ ਜਾਂ ਬਿਮਾਰੀ ਦੀ ਜਲਦੀ ਪਹਿਚਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। 

ਡਾ ਚੰਦਰ ਸ਼ੇਖਰ ਕੱਕੜ  ਸਿਵਲ ਸਰਜਨ ਫਾਜਿਲਕਾ ਨੇ ਅੱਜ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰੇਕ ਸਾਲ 7 ਨਵੰਬਰ ਨੂੰ ਨੈਸ਼ਨਲ ਕੈਂਸਰ ਜਾਗਰੂਕਤਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਅੱਜ ਜਿਲ੍ਹੇ ਦੇ ਸਾਰੇ ਸਿਹਤ ਸਟਾਫ਼ ਵੱਲੋਂ ਵੱਖ ਵੱਖ ਜਗ੍ਹਾ ਤੇ ਸਮਾਗਮ ਕਰਕੇ ਕੈਂਸਰ ਦੀ ਬਿਮਾਰੀ ਤੋਂ ਬਚਣ, ਇਲਾਜ ਅਤੇ ਪ੍ਰਹੇਜ਼ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਉਹਨਾਂ ਦੱਸਿਆ ਕਿ ਜੇਕਰ ਅਸੀਂ ਕੈਂਸਰ ਦੀ ਜਲਦੀ  ਪਹਿਚਾਣ ਕਰ ਲੈਂਦੇ ਹਾਂ ਤਾਂ ਇਸ ਦਾ ਇਲਾਜ ਸੰਭਵ ਹੈ। ਉਹਨਾਂ ਕਿਹਾ ਕਿ ਜੇਕਰ ਕੈਂਸਰ ਸਬੰਧੀ ਕੋਈ ਵੀ ਨਿਸ਼ਾਨੀਆਂ ਨਜ਼ਰ ਆਉਂਦੀਆਂ ਹਨ ਤਾਂ ਜਲਦੀ ਤੋਂ ਜਲਦੀ ਮਾਹਿਰ ਡਾਕਟਰ ਦੀ ਸਲਾਹ ਲਵੋ। ਅੱਜ ਜਿਲ੍ਹਾ ਸਿਹਤ ਵਿਭਾਗ ਵੱਲੋਂ ਡਾ ਨੀਰਜਾ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ ਰੇਖ ਵਿੱਚ ਮੀਰਾ ਨਰਸਿੰਗ ਕਾਲਜ ਅਬੋਹਰ ਵਿਖੇ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। 

ਇਸ ਸਮਾਗਮ ਵਿੱਚ ਡਾ ਸੁਰੇਸ਼ ਕੰਬੋਜ਼ (ਐਮ ਡੀ ਮੈਡੀਸਨ)ਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਛਾਤੀ ਵਿੱਚ ਗਿਲਟੀ, ਲਗਾਤਾਰ ਖੰਘ ਅਤੇ ਅਵਾਜ਼ ਵਿੱਚ ਭਾਰੀਪਣ, ਮਾਹਮਾਰੀ ਵਿੱਚ ਜ਼ਿਆਦਾ ਖੂਨ ਆਉਣਾ, ਮੂੰਹ ਦੇ ਛਾਲੇ ਠੀਕ ਨਾ ਹੋਣਾ, ਭੁੱਖ ਘੱਟ ਲੱਗਣਾ, ਬਿਨ੍ਹਾਂ ਕਿਸੇ ਕਾਰਣ ਭਾਰ ਘਟਣਾ ਆਦਿ ਕੈਂਸਰ ਦੇ ਲੱਛਣ ਹੋ ਸਕਦੇ ਹਨ। ਸਾਨੂੰ ਕੈਂਸਰ ਦੇ ਮੁੱਢਲੇ ਲੱਛਣਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਫਸਲਾਂ ਉਪਰ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਸ਼ਰਾਬ, ਤੰਬਾਕੂ, ਹੋਰ ਨਸ਼ੇ ਅਤੇ ਬੀੜੀ ਸਿਗਰੇਟ ਦੀ ਬਿਲਕੁਲ ਵਰਤੋਂ ਨਾ ਕਰੋ, ਸਮੇਂ ਸਿਰ ਮਾਹਿਰ ਡਾਕਟਰਾਂ ਤੋਂ ਚੈਕਅੱਪ ਕਰਵਾਉਣਾ ਚਾਹੀਦਾ ਹੈ। 

ਰੋਜ਼ਾਨਾ  ਸੰਤੁਲਿਤ ਖੁਰਾਕ  ਦੀ ਵਰਤੋਂ ਕਰੋ, ਸਰੀਰ ਦੇ ਕਿਸੇ ਵੀ ਹਿੱਸੇ ਦੀ ਗਿਲਟੀ ਜਾਂ ਰਸੋਲੀ ਨੂੰ ਸਧਾਰਣ ਨਹੀਂ ਲੈਣਾ ਚਾਹੀਦਾ ਹੈ ਬਲਕਿ ਮਾਹਿਰ ਡਾਕਟਰ ਤੋਂ ਸਲਾਹ ਲਵੋ, ਔਰਤਾਂ ਵਿੱਚ ਮਾਂਹਵਾਰੀ ਦੇ ਲੱਛਣ ਬਦਲਣ ਤੇ ਡਾਕਟਰ ਦੀ ਸਲਾਹ ਲਵੋ। ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖੋ।  ਫਸਲਾਂ ਉਤੇ ਜਿ਼ਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਅਤੇ ਜਿ਼ਆਦਾ ਚਰਬੀ ਵਾਲੇ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦੀ ਵਰਤੋਂ ਕਰਨ ਨਾਲ ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਕੈਂਸਰ ਨਾਲ ਹੋਣ ਵਾਲੀਆਂ ਮੌਤਾਂ ਵਿੱਚੋਂ ਲੱਗਭੱਗ 40 ਪ੍ਰਤੀਸ਼ਤ ਮੌਤਾਂ ਦਾ ਕਾਰਣ ਤੰਬਾਕੂ ਦੀ ਵਰਤੋਂ ਕਰਨਾ ਹੈ।

ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਇਸ ਬਿਮਾਰੀ ਲਈ ਪੰਜਾਬ ਸਰਕਾਰ ਵੱਲੋਂ  ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ ਸਾਰੇ ਮੈਡੀਕਲ ਕਾਲਜਾਂ (ਅੰਮ੍ਰਿਤਸਰ,ਫਰੀਦਕੋਟ,ਪਟਿਆਲਾ), ਪੰਜਾਬ ਸਾਰੇ ਸਰਕਾਰੀ ਹਸਪਤਾਲ, ਮੈਕਸ ਹਸਪਤਾਲ ਅਤੇ ਅਡਵਾਂਸ ਕੈਂਸਰ ਹਸਪਤਾਲ ਬਠਿੰਡਾ, ਹੋਮੀ ਭਾਬਾ ਕੈਂਸਰ ਹਸਪਤਾਲ ਸੰਗਰੂਰ, ਏਮਜ਼ ਦਿੱਲੀ, ਪੀ.ਜੀ. ਆਈ. ਚੰਡੀਗੜ੍ਹ, ਮੈਡੀਕਲ ਕਾਲਜ ਅਤੇ  ਹਸਪਤਾਲ ਸੈਕਟਰ 32 ਡੀ, ਅਚਾਰੀਆ ਤੁਲਸੀ ਰੀਜ਼ਨਲ ਕੈਂਸਰ ਸੈਂਟਰ ਬੀਕਾਨੇਰ ਤੋਂ ਇਲਾਵਾ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਡੀ ਐਮ ਸੀ ਅਤੇ ਸੀ ਐਮ ਸੀ ਲੁਧਿਆਣਾ, ਮੈਕਸ ਹਸਪਤਾਲ ਬਠਿੰਡਾ, ਓਸਵਾਲ ਹਸਪਤਾਲ ਲੁਧਿਆਣਾ, ਮੈਕਸ ਹਸਪਤਾਲ ਮੋਹਾਲੀ, ਆਈ ਵੀ ਵਾਈ ਮੋਹਾਲੀ, ਸ੍ਰੀ ਗੁਰੂ ਰਾਮ ਦਾਸ ਹਸਪਤਾਲ ਅੰਮ੍ਰਿ੍ਰਤਸਰ, ਪਟੇਲ ਹਸਪਤਾਲ ਜਲੰਧਰ, ਕੈਪੀਟਲ ਹਸਪਤਾਲ ਜਲੰਧਰ, ਸਹਿਗਲ ਇੰਸੀਚਿਊਟ ਸਾਹਿਬਜਾਦਾ ਅਜੀਤ ਸਿੰਘ ਨਗਰ ਵਿੱਚ ਵੀ ਡੇਢ ਲੱਖ ਰੁਪਏ ਤੱਕ ਮੁਫਤ ਇਲਾਜ ਕਰਾਉਣ ਲਈ ਸਬੰਧਤ ਹਸਪਤਾਲਾਂ ਨੂੰ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ।

ਉਹਨਾਂ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਰਕਾਰੀ ਅਤੇ ਅਪੈਂਲਡ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜ਼ਾਂ ਦਾ 5 ਲੱਖ ਤੱਕ  ਦਾ ਇਲਾਜ ਮੁਫ਼ਤ ਕੀਤਾ ਜ਼ਾਦਾ ਹੈ। ਐਨ ਸੀ ਡੀ ਸਕੀਮ ਅਧੀਨ ਵੀ ਸਰਕਾਰੀ ਹਸਪਤਾਲਾਂ ਵਿੱਚ ਕੈਂਸਰ ਦੇ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਸਮੇਂ ਰਾਜੇਸ਼ ਕੁਮਾਰ ਡੀ ਪੀ ਐਮ, ਰੋਹਿਤ ਸਟੈਨੋ, ਈਸ਼ਵਰ ਸਿੰਘ ਸੁਖਦੇਵ ਸਿੰਘ, ਹਰਮੀਤ ਸਿੰਘ, ਡਾ ਜੀ ਐਸ ਮਿੱਤਲ ਚੇਅਰਮੈਨ, ਡਾ ਰਾਮਸਵਰੂਪ ਸ਼ਰਮਾ ਪ੍ਰਿੰਸੀਪਲ, ਪ੍ਰੋ ਰਹੀਸ਼ ਚੰਦ ਵਾਈਸ ਪ੍ਰਿੰਸੀਪਲ, ਜਗਮਿੰਦਰ ਕੌਰ, ਸਰੋਜ ਰਾਣੀ, ਅਮਨਦੀਪ ਕੌਰ  ਹਾਜ਼ਰ ਸਨ।

 

Tags: Health , Fazilka , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD