Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਪ੍ਰਸ਼ਾਸਕੀ ਸਕੱਤਰ ਸਿਹਤ ਵਿਭਾਗ ਨੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਤੋਂ ਟੈਸਟ ਤੇ ਦਵਾਈਆਂ ਬਾਹਰੋਂ ਨਾ ਲਿਖਣ ਦੀ ਸਖਤ ਹਦਾਇਤ ਕੀਤੀ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਦੇ ਆਦੇਸ਼

Himanshu Jain, DC Ropar, Deputy Commissioner Ropar, Rupnagar, Health, Fazilka, Civil Surgeon Fazilka, Health, Civil Surgeon Ropar

Web Admin

Web Admin

5 Dariya News

ਰੂਪਨਗਰ , 07 Nov 2024

Last updated on: Nov 07, 2024, 00:00 IST

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਕਰਨ ਦੇ ਮੰਤਵ ਨਾਲ ਅੱਜ ਪ੍ਰਸ਼ਾਸਕੀ ਸਕੱਤਰ ਸਿਹਤ ਵਿਭਾਗ ਕੁਮਾਰ ਰਾਹੁਲ ਵਲੋਂ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਇਲਾਜ਼ ਸੇਵਾਵਾਂ ਬਾਰੇ ਵਿਸਥਾਰ ਵਿੱਚ ਪੁੱਛਿਆ ਗਿਆ।

ਉਨ੍ਹਾਂ ਸਿਵਲ ਸਰਜਨ ਡਾ. ਤਰਸੇਮ ਸਿੰਘ, ਸੀਨੀਅਰ ਮੈਡੀਕਲ ਅਫਸਰ ਅਤੇ ਮੈਡੀਕਲ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਕਿਸੇ ਵੀ ਹਾਲਾਤਾਂ ਵਿਚ ਬਾਹਰੋ ਦਵਾਈਆਂ ਲਿਆਉਣ ਜਾ ਟੈਸਟ ਕਰਵਾਉਣ ਲਈ ਨਾ ਭੇਜਿਆ ਜਾਵੇ।ਸ਼੍ਰੀ ਕੁਮਾਰ ਰਾਹੁਲ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਵੱਡੇ ਪੱਧਰ ਉਤੇ ਸਰਕਾਰੀ ਹਸਪਤਾਲਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਲਈ ਇਹ ਲਾਜ਼ਮੀ ਹੋ ਜਾਂਦਾ ਹੈ ਕਿ ਕੋਈ ਵੀ ਮਰੀਜ਼ ਬਾਹਰੋਂ ਪੈਸਾ ਦੇਕੇ ਮਹਿੰਗਾ ਇਲਾਜ ਕਰਵਾਉਣ ਲੀ ਮਜ਼ਬੂਰ ਨਾ ਹੋਵੇ।

ਉਨ੍ਹਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਦਿੱਤੀਆਂ ਜਾ ਰਹੀਆਂ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕਰਦਿਆਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਹਸਪਤਾਲ ਦੇ ਇਲਾਵਾ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਸਿਹਤ ਸੇਵਾਵਾਂ ਯਕੀਨੀ ਕੀਤੀਆਂ ਜਾਣ। ਇਸ ਤੋਂ ਇਲਾਵਾ ਯੋਗ ਲਾਭਪਾਤਰੀਆਂ ਦਾ ਸਿਹਤ ਬੀਮਾ ਯੋਜਨਾ ਕਾਰਡ ਜਰੂਰ ਜਾਰੀ ਕੀਤਾ ਜਾਵੇ।

ਡਾਇਲਸਿਸ ਯੂਨਿਟ ਸਬੰਧੀ ਹਦਾਇਤ ਕਰਦਿਆਂ ਪ੍ਰਸ਼ਾਸਕੀ ਸਕੱਤਰ, ਸਿਹਤ ਵਿਭਾਗ ਨੇ ਕਿਹਾ ਕਿ ਇਸ ਯੂਨਿਟ ਵਿਚ ਚਾਰੋ ਮਸ਼ੀਨਾਂ ਰਾਹੀਂ ਮਰੀਜ਼ਾਂ ਨੂੰ ਸੇਵਾਵਾਂ ਮੁਹਈਆ ਕਰਵਾਈਆਂ ਜਾਣ ਅਤੇ ਨਿੱਜੀ ਹਸਪਤਾਲਾਂ ਵਿਖੇ ਸਥਾਪਿਤ ਡਾਇਲਸਿਸ ਯੂਨਿਟਾਂ ਦੀ ਨਿਰੰਤਰ ਚੈਕਿੰਗ ਕੀਤੀ ਜਾਵੇ ਤਾਂ ਜੋ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜਾ ਦਾ ਕਿਸੇ ਵੀ ਪੱਧਰ ਉੱਤੇ ਸੋਸ਼ਣ ਨਾ ਹੋਵੇ।

ਸ਼੍ਰੀ ਕੁਮਾਰ ਰਾਹੁਲ ਨੇ ਮੋਬਾਈਲ ਫੂਡ ਟੈਸਟਿੰਗ ਲੈਬੋਰਟਰੀ ਤਹਿਤ ਭੋਜਨ ਪਦਾਰਥਾਂ ਦੇ ਟੈਸਟ ਸੈਂਪਲਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਮੋਬਾਇਲ ਲੈਬ ਦੁਆਰਾ ਸੈਂਪਲਿੰਗ ਜੰਗੀ ਪੱਧਰ ਉਤੇ ਕੀਤੀ ਜਾਵੇ ਅਤੇ ਲੋਕਾਂ ਨੂੰ ਪੌਸ਼ਟਿਕ ਅਤੇ ਸਾਫ਼ ਸੁਥਰਾ ਭੋਜਨ ਮੁਹੱਈਆ ਕਰਵਾਇਆ ਜਾਵੇ ।ਇਸ ਮੌਕੇ ਉਨਾਂ ਵਲੋ ਜ਼ਿਲ੍ਹਾ ਹਸਪਤਾਲ਼ ਦੇ ਐਮਰਜੈਂਸੀ, ਐੱਸ ਐਨ ਸੀ ਯੂ, ਬੱਚਿਆ ਦਾ ਵਾਰਡ ਤੇ ਟੀਕਾਕਰਨ ਰੂਮ, ਲੇਬਰ ਰੂਮ, ਟੀਬੀ ਸੈਂਟਰ, ਥੈਲਾਸੀਆਂ ਵਾਰਡ, ਦਵਾਈਆਂ ਦੀ ਡਿਸਪੈਂਸਰੀ ਆਦਿ ਦੀ ਵੀ ਚੈਕਿੰਗ ਕੀਤੀ ਗਈ ਅਤੇ ਨਸ਼ਾ ਛਡਾਊ ਕੇਂਦਰ ਦਾ ਜ਼ਾਇਜਾ ਵੀ ਲਿਆ ਗਿਆ।

 

Tags: Himanshu Jain , DC Ropar , Deputy Commissioner Ropar , Rupnagar , Health , Fazilka , Civil Surgeon Fazilka , Health , Civil Surgeon Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD