Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਨੇ ਕੇਂਦਰ ਅੱਗੇ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧੀ ਆਪਣਾ ਪੱਖੀ ਮਜ਼ਬੂਤੀ ਨਾਲ ਰੱਖਿਆ

ਤਿੰਨ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਪੰਜਾਬ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ

Manohar Lal Khattar, Union Minister of Power and Minister of Housing & Urban Affairs, Ministry of Power and Minister of Housing & Urban Affairs, BJP, Bharatiya Janata Party, Dr. Ravajot Singh, Harbhajan Singh ETO, Hardeep Singh Mundian

Web Admin

Web Admin

5 Dariya News

ਚੰਡੀਗੜ੍ਹ , 07 Nov 2024

Last updated on: Nov 07, 2024, 00:00 IST

ਪੰਜਾਬ ਸਰਕਾਰ ਨੇ ਕੇਂਦਰ ਨਾਲ ਜੁੜੀਆਂ ਬਿਜਲੀ ਤੇ ਸ਼ਹਿਰੀ ਖੇਤਰ ਨਾਲ ਸਬੰਧਤ ਸੂਬੇ ਦੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਅੱਗੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਵਫਦ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਲੀਲਾਂ ਅਤੇ ਤੱਥਾਂ ਸਮੇਤ ਆਪਣੀਆਂ ਮੰਗਾਂ ਰੱਖੀਆਂ ਜਿਸ ਉਤੇ ਕੇਂਦਰੀ ਮੰਤਰੀ ਨੇ ਪੰਜਾਬ ਦੇ ਪੱਖਾਂ ਉਤੇ ਸਕਰਤਾਮਕ ਰੁਖ ਅਪਣਾਉਣ ਦਾ ਵਿਸ਼ਵਾਸ ਦਿਵਾਇਆ।

ਅੱਜ ਬਿਜਲੀ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੇ ਕੇਂਦਰ ਸਰਕਾਰ ਨਾਲ ਜੁੜੇ ਮਾਮਲਿਆਂ ਬਾਰੇ ਤਾਲਮੇਲ ਕਮੇਟੀ ਦੀ ਮੀਟਿੰਗ ਸੀ। ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹ ਰਹੀ ਹੈ। ਦੋਵਾਂ ਵਿਭਾਗਾਂ ਨਾਲ ਸਬੰਧਤ ਕੇਂਦਰ ਕੋਲ ਲੰਬਿਤ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ।

ਪੰਜਾਬ ਨੇ ਕੇਂਦਰ ਅੱਗੇ ਮੰਗ ਰੱਖੀ ਕਿ ਭਾਖੜਾ ਬਿਆਸ ਪ੍ਰਬੰਧਕ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਸੂਬੇ ਤੋਂ ਬਿਜਲੀ ਮੈਂਬਰ ਲਗਾਉਣ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਸਾਲ 2022 ਵਿੱਚ ਸੋਧ ਕੀਤੇ ਨਿਯਮਾਂ ਨੂੰ ਬਦਲਣ ਦੀ ਮੰਗ ਰੱਖੀ। ਪੰਜਾਬ ਦਾ ਕਹਿਣਾ ਸੀ ਕਿ ਨਵੀਆਂ ਸ਼ਰਤਾਂ ਅਨੁਸਾਰ ਸੂਬੇ ਵਿੱਚੋਂ ਕੋਈ ਵੀ ਯੋਗਤਾ ਵਾਲਾ ਉਮੀਦਵਾਰ ਨਹੀਂ ਮਿਲੇਗਾ।

ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਸਥਿਤ ਸ਼ਾਨਨ ਪ੍ਰਾਜੈਕਟ ’ਤੇ ਪੰਜਾਬ ਨੇ ਆਪਣਾ ਪੂਰਾ ਹੱਕ ਜਤਾਉਂਦਿਆਂ ਕਿਹਾ ਕਿ ਪੰਜਾਬ ਪੁਨਰਗਠਨ ਕਾਨੂੰਨ ਤਹਿਤ ਇਸ ਉਪਰ ਪੰਜਾਬ ਦਾ ਹੀ ਹੱਕ ਬਣਦਾ ਹੈ। ਵੱਧ ਬਿਜਲੀ ਦੀ ਲੋੜ ਅਤੇ ਪੰਜਾਬ ਦੀ ਹਾਈਡਲ ਤੇ ਥਰਮਲ ਬਿਜਲੀ ਪ੍ਰਾਜੈਕਟਾਂ ਦੀ ਸੀਮਤ ਸਮਰੱਥਾ ਨੂੰ ਦੇਖਦਿਆਂ ਪੰਜਾਬ ਨੇ ਮੰਗ ਰੱਖੀ ਕਿ ਕੇਂਦਰੀ ਪਲਾਂਟਾਂ ਤੋਂ ਲੰਬੇ ਸਮੇਂ ਲਈ ਪੰਜਾਬ ਨੂੰ ਬਿਜਲੀ ਮੁਹੱਈਆ ਕਰਵਾਈ ਜਾਵੇ।

ਮੀਟਿੰਗ ਦੌਰਾਨ ਪੰਜਾਬ ਨੇ ਸੌਰ ਊਰਜਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਲਈ ਸਬਸਿਡੀ ਵਾਲੇ ਸੋਲਰ ਪੰਪਾਂ ਦੀ ਕਪੈਸਟੀ ਵਧਾਉਣ ਦੀ ਮੰਗ ਰੱਖਦਿਆਂ ਇਸ ਨੂੰ ਘੱਟੋ-ਘੱਟ 15 ਹਾਰਸ ਪਾਵਰ ਕੀਤਾ ਜਾਵੇ। ਪੰਜਾਬ ਦੀਆਂ ਖਾਣਾਂ ਤੋਂ ਸੂਬੇ ਵਿੱਚ ਤਲਵੰਡੀ ਸਾਬੋ, ਨਾਭਾ ਸਥਿਤ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੋਲਾ ਤਬਦੀਲ ਕਰਨ ਦੀ ਇਜਾਜ਼ਤ ਦੀ ਵੀ ਮੰਗ ਰੱਖੀ ਗਈ। ਨਵਿਆਉਣ ਯੋਗ ਊਰਜਾ ਨੂੰ ਉਤਸ਼ਾਹਤ ਕਰਨ ਲਈ ਸੱਤ ਪੈਸਾ ਪ੍ਰਤੀ ਯੂਨਿਟ ਦੇ ਵਪਾਰਕ ਮਾਰਜ਼ਨ ਵਿੱਚ ਕਮੀ ਦੀ ਮੰਗ ਰੱਖੀ ਗਈ।

ਪੰਜਾਬ ਨੇ ਆਰ.ਡੀ.ਐਸ.ਐਸ. ਸਕੀਮ ਵਿੱਚ ਦੀ ਸਮਾਂ ਸੀਮਾ ਵਧਾਉਣ ਦੀ ਵੀ ਮੰਗ ਕੀਤੀ ਕਿਉਂਕਿ ਪੰਜਾਬ ਵਿੱਚ ਇਹ ਸਕੀਮ ਦੇਰੀ ਨਾਲ ਸ਼ੁਰੂ ਹੋਈ ਹੈ। ਝੋਨੇ ਦੀ ਪਰਾਲੀ ਤੋਂ ਬਿਜਲੀ ਪੈਦਾ ਕਰਨ ਲਈ ਲਗਾਏ ਜਾਣ ਵਾਲੇ ਪਲਾਟਾਂ ਨੂੰ ਵੀ ਬਾਇਓ ਗੈਸ ਪਲਾਂਟਾਂ ਦੀ ਤਰਜ਼ ਉਤੇ ਸਬਸਿਡੀ ਦੇਣ ਦੀ ਮੰਗ ਕੀਤੀ ਗਈ । ਇਸੇ ਤਰ੍ਹਾਂ ਛੱਤਾਂ ਉਤੇ ਲਗਾਏ ਜਾਣ ਵਾਲੇ ਸੋਲਰ ਪ੍ਰਾਜੈਕਟਾਂ ਦੀ ਸਮਰੱਥਾ ਵਧਾਉਣ ਦੀ ਵੀ ਮੰਗ ਰੱਖੀ ਗਈ।

ਇਸੇ ਤਰ੍ਹਾਂ ਸ਼ਹਿਰੀ ਵਿਕਾਸ ਤੇ ਨਾਲ ਸਬੰਧਤ ਚਰਚਾ ਦੌਰਾਨ ਪੰਜਾਬ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ। ਪੰਜਾਬ ਦਾ ਕਹਿਣਾ ਸੀ ਕਿ ਇਹ ਪ੍ਰਾਜੈਕਟ ਬਾਕੀ ਤਿੰਨ ਸਮਾਰਟ ਸਿਟੀ ਪ੍ਰਾਜੈਕਟਾਂ ਤੋਂ ਬਾਅਦ ਵਿੱਚ ਅਲਾਟ ਹੋਇਆ ਸੀ ਜਿਸ ਕਾਰਨ ਇਸ ਦੀ ਸਮਾਂ ਸੀਮਾ 31 ਮਾਰਚ 2025 ਤੋਂ ਘੱਟੋ-ਘੱਟ ਦੋ ਸਾਲ ਲਈ ਵਧਾਈ ਜਾਵੇ।

ਇਸੇ ਤਰ੍ਹਾਂ ਪ੍ਰਦੂਸ਼ਣ ਮੁਕਤ ਵਾਹਨਾਂ ਅਤੇ ਪਬਲਿਕ ਟਰਾਂਸਪੋਰਟ ਸਿਸਟਮ ਨੂੰ ਹੁਲਾਰਾ ਦੇਣ ਲਈ ਚੰਡੀਗੜ੍ਹ ਨਾਲ ਜੁੜਦੇ ਪੰਜਾਬ ਦੇ ਖੇਤਰਾਂ ਜਿਵੇਂ ਕਿ ਮੁਹਾਲੀ-ਜ਼ੀਰਕਪੁਰ ਨੂੰ ਵੀ ਇਕ ਕਲੱਸਟਰ ਬਣਾ ਕੇ ਇਸ ਨੂੰ ਈ-ਬੱਸ ਸੇਵਾ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਜਾਵੇ। ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਦੀਆਂ ਬਹੁਤਾਤ ਮੰਗਾਂ ਉਤੇ ਸਿਧਾਂਤਕ ਸਹਿਮਤੀ ਦਿੰਦਿਆਂ ਇਨ੍ਹਾਂ ਉਤੇ ਸਕਰਾਤਮਕ ਰਵੱਈਏ ਨਾਲ ਪਹੁੰਚ ਅਪਣਾਉਣ ਦਾ ਵਿਸ਼ਵਾਸ ਦਿਵਾਇਆ।

ਮੀਟਿੰਗ ਵਿੱਚ ਕੇਂਦਰ ਤਰਫੋਂ ਸਕੱਤਰ ਬਿਜਲੀ ਪੰਕਜ ਅੱਗਰਵਾਲ, ਸੰਯੁਕਤ ਸਕੱਤਰ ਬਿਜਲੀ ਮੁਹੰਮਦ ਅਫ਼ਜ਼ਲ, ਬੀ.ਬੀ.ਐਮ.ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ, ਸ਼ਹਿਰੀ ਤੇ ਮਕਾਨ ਉਸਾਰੀ ਮੰਤਰਾਲੇ ਦੇ ਓ.ਐਸ.ਡੀ. ਜੈਦੀਪ ਅਤੇ ਡਾਇਰੈਕਟਰ ਅਮਰੂਤ ਗੁਰਜੀਤ ਸਿੰਘ ਢਿੱਲੋਂ ਅਤੇ ਪੰਜਾਬ ਤਰਫੋਂ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ, ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਬਿਜਲੀ ਰਾਹੁਲ ਤਿਵਾੜੀ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਦੀਪਤੀ ਉੱਪਲ, ਡਾਇਰੈਕਟਰ ਸਥਾਨਕ ਸਰਕਾਰਾਂ ਗੁਰਪ੍ਰੀਤ ਸਿੰਘ ਖਹਿਰਾ, ਵਿਸ਼ੇਸ਼ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਪਨੀਤ ਰਿਆਤ, ਪੁੱਡਾ ਦੇ ਸੀ.ਏ. ਨੀਰੂ ਕਤਿਆਲ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।

 

Tags: Manohar Lal Khattar , Union Minister of Power and Minister of Housing & Urban Affairs , Ministry of Power and Minister of Housing & Urban Affairs , BJP , Bharatiya Janata Party , Dr. Ravajot Singh , Harbhajan Singh ETO , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD