Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮੋਹਾਲੀ ਦੇ ਕਰਮਨ ਸਿੰਘ ਤਲਵਾੜ ਨੇ ਭਾਰਤੀ ਫ਼ੌਜ ਦੀ ਟੈਕਨੀਕਲ ਐਂਟਰੀ ਸਕੀਮ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ

Maharaja Ranjit Singh Armed Forces Preparatory Institute, MRSAFPI, MRSAFPI Mohali, Karman Singh Talwar, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 07 Nov 2024

Last updated on: Nov 07, 2024, 00:00 IST

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐੱਮ.ਆਰ.ਐੱਸ.ਐੱਫ.ਪੀ.ਆਈ.) ਐਸ.ਏ.ਐੱਸ. ਨਗਰ ਦੇ ਕੈਡਿਟ ਕਰਮਨ ਸਿੰਘ ਤਲਵਾੜ ਨੇ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-52 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਨਵੀਂ ਦਿੱਲੀ ਸਥਿਤ ਆਰਮੀ ਹੈੱਡਕੁਆਰਟਰ ਵੱਲੋਂ ਅੱਜ ਸ਼ਾਮ ਨੂੰ ਇਹ ਮੈਰਿਟ ਸੂਚੀ ਜਾਰੀ ਕੀਤੀ ਗਈ। ਕਰਮਨ ਸਿੰਘ ਤਲਵਾੜ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ ਨੇ ਵੀ ਇਸ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। 

ਇਸ ਮੈਰਿਟ ਸੂਚੀ ਵਿੱਚ ਮਾਨਸ ਤਨੇਜਾ ਨੇ 22ਵਾਂ ਰੈਂਕ, ਅਨੀਕੇਤ ਸ਼ਰਮਾ ਨੇ 31ਵਾਂ ਅਤੇ ਸੂਰਯਵਰਧਨ ਸਿੰਘ ਨੇ 37ਵਾਂ ਰੈਂਕ ਹਾਸਲ ਕੀਤਾ ਹੈ। ਕਰਮਨ ਸਿੰਘ ਤਲਵਾੜ ਇੰਡੀਅਨ ਬੈਂਕ ਦੇ ਐਡੀਸ਼ਨਲ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ ਤਲਵਾੜ ਅਤੇ ਪ੍ਰੋਫੈਸਰ ਰਵਜੀਤ ਕੌਰ ਤਲਵਾੜ ਵਾਸੀ ਐਸ.ਏ.ਐਸ ਨਗਰ (ਮੁਹਾਲੀ) ਦੇ ਪੁੱਤਰ ਹਨ, ਜਿਸ ਨੇ ਐਨ.ਡੀ.ਏ.-153 ਮੈਰਿਟ ਸੂਚੀ ਵਿੱਚ ਵੀ ਜਗ੍ਹਾ ਬਣਾਈ ਸੀ। 

ਜ਼ਿਕਰਯੋਗ ਹੈ ਕਿ ਭਾਰਤੀ ਫੌਜ ਦੀ ਟੈਕਨੀਕਲ ਐਂਟਰੀ ਸਕੀਮ ਤਹਿਤ ਇੰਜੀਨੀਅਰਜ਼, ਸਿਗਨਲਜ਼ ਅਤੇ ਇਲੈਕਟ੍ਰੀਕਲ ਮਕੈਨੀਕਲ ਇੰਜੀਨੀਅਰਿੰਗ (ਈ.ਐਮ.ਈ.) ਸਮੇਤ ਤਕਨੀਕੀ ਸ਼ਾਖਾਵਾਂ ਦੇ ਉਮੀਦਵਾਰਾਂ ਨੂੰ ਸਿਖਲਾਈ ਦਿੰਦੀ ਹੈ। ਟੀ.ਈ.ਐਸ. ਉਮੀਦਵਾਰ ਪੁਣੇ (ਮਹਾਰਾਸ਼ਟਰ), ਮਹੂ (ਮੱਧ ਪ੍ਰਦੇਸ਼) ਅਤੇ ਸਿਕੰਦਰਾਬਾਦ (ਤੇਲੰਗਾਨਾ) ਵਿੱਚ ਸਥਿਤ ਕੈਡੇਟ ਸਿਖਲਾਈ ਵਿੰਗਾਂ ਵਿੱਚ ਸਿਖਲਾਈ ਪ੍ਰਾਪਤ ਕਰਦੇ ਹਨ।

ਕੈਡਿਟਾਂ ਨੂੰ ਉਹਨਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਇੱਕ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਭਾਰਤ ਦੇ ਰੱਖਿਆ ਬਲਾਂ ਦੇ ਭਵਿੱਖੀ ਅਫ਼ਸਰ ਬਣਨ ਵੱਲ ਇਨ੍ਹਾਂ ਨੌਜਵਾਨਾਂ ਦੇ ਵਿਸ਼ੇਸ਼ ਯਤਨਾਂ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕੈਡਿਟਾਂ ਨੂੰ ਉਹਨਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਵੀ ਕੈਡਿਟਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਦੱਸਿਆ ਕਿ ਸੰਸਥਾ ਐਨਡੀਏ ਤੋਂ ਇਲਾਵਾ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.) ਲਈ ਕੈਡਿਟਾਂ ਨੂੰ ਸਿਖਲਾਈ ਦੇਣ ਲਈ ਵਚਨਬੱਧ ਹੈ। ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦੇ 6 ਕੈਡਿਟ ਟੀ.ਈ.ਐਸ. ਲਈ ਚੁਣੇ ਗਏ ਹਨ ਅਤੇ ਮੌਜੂਦਾ ਸਮੇਂ ਸਿਖਲਾਈ ਲੈ ਰਹੇ ਹਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਜਲਦ ਹੋਵੇਗੀ।

 

Tags: Maharaja Ranjit Singh Armed Forces Preparatory Institute , MRSAFPI , MRSAFPI Mohali , Karman Singh Talwar , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD