Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਰੂਪਨਗਰ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

Health, Ropar, Civil Surgeon Ropar, Dr. Tarsem Singh

5 Dariya News

5 Dariya News

5 Dariya News

ਰੂਪਨਗਰ , 08 Nov 2024

Last updated on: Nov 08, 2024, 00:00 IST

ਸਿਵਲ ਸਰਜਨ ਰੂਪਨਗਰ ਡਾਕਟਰ ਤਰਸੇਮ ਸਿੰਘ ਵੱਲੋਂ ਸਥਾਨਕ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅੱਜ ਸਵੇਰੇ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਸਟਾਫ ਦੇ ਹਾਜਰੀ ਰਜਿਸਟਰ ਦੀ ਚੈਕਿੰਗ ਕੀਤੀ ਗਈ। ਇਸ ਉਪਰੰਤ ਉਨਾਂ ਵੱਲੋਂ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ ਜਿਵੇਂ ਕਿ ਜੱਚਾ ਬੱਚਾ ਵਾੜ ਐਮਰਜਂਸੀ ਵਾਰਡ, ਓਪੀਡੀ ਬਲਾਕ, ਫਾਰਮੇਸੀ,ਸਿਵਲ ਹਸਪਤਾਲ ਰਜਿਸਟਰੇਸ਼ਨ ਕਾਊਂਟਰ ਵਿਖੇ ਜਾ ਕੇ ਉੱਥੇ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਮੁਲਾਂਕਣ ਕੀਤਾ ਗਿਆ।

ਉਹਨਾਂ ਵੱਲੋਂ ਹਾਜ਼ਰ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਸਖਤ ਹਦਾਇਤ ਕਰਦਿਆਂ  ਕਿਹਾ ਗਿਆ ਕਿ ਸਿਵਲ ਹਸਪਤਾਲ ਵਿੱਚ ਸਾਫ ਸਫਾਈ ਪ੍ਰਤੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਦਵਾਈਆਂ ਅਤੇ ਟੈਸਟ ਹਸਪਤਾਲ ਦੇ ਅੰਦਰੋਂ ਹੀ ਕਰਵਾਏ ਜਾਣ ।ਇਸ ਦੇ ਨਾਲ ਹੀ ਡਿਊਟੀ ਰੋਸਟਰ ਮੁਤਾਬਕ ਹੀ ਡਿਊਟੀ ਕੀਤੀ ਜਾਵੇ।

ਉਹਨਾਂ ਸਾਫ ਕੀਤਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਕਿਸਮ ਦੀ ਅਣਗਹਿਲੀ ਨਾ ਕੀਤੀ ਜਾਵੇ।ਇਸ ਮੌਕੇ ਉਹਨਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ ਬਲਦੇਵ ਸਿੰਘ, ਡਾ ਨੀਰਜ, ਡਾ ਨਿਧੀ ਗੁਪਤਾ, ਡਾ ਗੁਰਸੇਵਕ ਸਿੰਘ, ਅਜੇ ਕੁਮਾਰ ਅਤੇ ਸਿਵਲ ਹਸਪਤਾਲ ਦੇ ਸਟਾਫ ਮੈਂਬਰ ਮੌਜੂਦ ਸਨ।

 

Tags: Health , Ropar , Civil Surgeon Ropar , Dr. Tarsem Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD