Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ : ਵਿਜੈ ਸਿੰਗਲਾ

ਸੁਣਨ ਬੋਲਣ ਤੋਂ ਅਸਮਰੱਥ ਬੱਚਿਆਂ ਦੀ ਸੰਕੇਤਕ ਭਾਸ਼ਾ ਦਾ ਹਰ ਵਿਅਕਤੀ ਨੂੰ ਗਿਆਨ ਹੋਣਾ ਜ਼ਰੂਰੀ-ਡਿਪਟੀ ਕਮਿਸ਼ਨਰ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 08 Nov 2024

Last updated on: Nov 08, 2024, 00:00 IST

ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੈ, ਜਿਸ ਰਾਹੀਂ ਉਹ ਆਪਣੇ ਨਜ਼ਦੀਕੀਆਂ ਨਾਲ ਆਪਣੀ ਗੱਲਬਾਤ ਦਾ ਆਦਾਨ ਪ੍ਰਦਾਨ ਕਰ ਸਕਦੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਜਿਸ ਤਰ੍ਹਾਂ ਆਮ ਵਿਅਕਤੀਆਂ ਦੀ ਜ਼ਿੰਦਗੀ ਵਿਚ ਵੱਖ ਵੱਖ ਖਿੱਤੇ ਅਨੁਸਾਰ ਬੋਲੀ ਦਾ ਅਹਿਮ ਰੋਲ ਹੈ ਉਸੇ ਤਰ੍ਹਾਂ ਬੋਲਣ ਤੇ ਸੁਣਨ ਤੋਂ ਅਸਮਰਥ ਵਿਅਕਤੀਆਂ ਲਈ ਸੰਕੇਤਕ ਭਾਸ਼ਾ ਅਹਿਮ ਯੋਗਦਾਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਵਿਅਕਤੀਆਂ ਨਾਲ ਅਪਣੱਤ ਤੇ ਸਹਿਯੋਗ ਵਾਲਾ ਰਵੱਈਆ ਰੱਖਣਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਵਿਚਰਦਿਆਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵਿਤਕਰਾਪਣ ਮਹਿਸੂਸ ਨਾ ਹੋਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸੁਣਨ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੀ ਸੰਕੇਤਕ ਭਾਸ਼ਾ ਦਾ ਹਰ ਵਿਅਕਤੀ ਅਤੇ ਸਰਕਾਰੀ ਅਧਿਕਾਰੀਆਂ ਨੂੰ ਗਿਆਨ ਹੋਣਾ ਜ਼ਰੂਰੀ ਹੈ ਤਾਂ ਜੋ ਗੂੰਗੇ ਅਤੇ ਬੋਲੇ ਬੱਚਿਆਂ/ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੋਰ ਵੀ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਆਮ ਵਿਅਕਤੀ ਵੀ ਸੁਣਨ ਅਤੇ ਬੋਲਣ ਤੋਂ ਅਸਮਰਥ ਬੱਚਿਆਂ ਦੀਆਂ ਮੁਸ਼ਿਕਲਾਂ ਨੂੰ ਸਮਝ ਸਕਣ ਅਤੇ ਉਨ੍ਹਾਂ ਦਾ ਹੱਲ ਕਰ ਸਕਣ। ਸੈਮੀਨਾਰ ਦੌਰਾਨ ਸਹਿਯੋਗ ਸਕੂਲ ਆਫ ਸਪੈਸ਼ਲ ਐਜੂਕੇਸ਼ਨ, ਥਲੇਸਾ ਸੰਗਰੂਰ ਵੱਲੋ ਸੰਕੇਤਕ ਭਾਸ਼ਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। 

ਇਸ ਮੌਕੇ ਜ਼ਿਲ੍ਹੇ ਦੇ ਸੁਣਨ ਅਤੇ ਬੋਲਣ ਤੋਂ ਅਸਮਰਥ ਬੱਚਿਆਂ, ਜਿੰਨ੍ਹਾਂ ਵੱਲੋ ਵਿਸ਼ੇਸ ਉਪਲੱਬਧੀਆਂ ਕੀਤੀਆਂ ਗਈਆਂ ਹਨ, ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਅਖੀਰ ਵਿੱਚ ਭਾਰਤੀ ਸੰਕੇਤਕ ਭਾਸ਼ਾ ਸਿੱਖਣ ਸਬੰਧੀ ਸਹੁੰ ਚੁਕਵਾਈ ਗਈ ਅਤੇ ਸਹਿਯੋਗ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਵੱਲੋ ਸੰਕੇਤਕ ਭਾਸ਼ਾ ਵਿੱਚ ਕੌਮੀ ਗੀਤ ਵੀ ਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਲਵਲੀਨ ਕੌਰ ਬੜਿੰਗ ਅਤੇ ਸਮੂਹ ਸਟਾਫ, ਸੁਪਰਵਾਈਜਰ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ। 

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD